Fri, Jul 5, 2024
Whatsapp

Pathankot News : ਪਠਾਨਕੋਟ 'ਚ 3 ਸ਼ੱਕੀਆਂ ਦੀ ਤਸਵੀਰ ਵਾਇਰਲ, ਪੁਲਿਸ ਵੱਲੋਂ ਜਾਂਚ ਸ਼ੁਰੂ

Pathankot News : ਤਸਵੀਰਾਂ 'ਚ ਵੇਖਿਆ ਜਾ ਸਕਦਾ ਤਿੰਨੇ ਸ਼ੱਕੀਆਂ ਦੇ ਬੀਐਸਐਫ ਦੀ ਵਰਦੀ ਪਾਈ ਹੋਈ ਹੈ। ਫਿਲਹਾਲ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।

Reported by:  PTC News Desk  Edited by:  KRISHAN KUMAR SHARMA -- July 03rd 2024 10:47 AM
Pathankot News : ਪਠਾਨਕੋਟ 'ਚ 3 ਸ਼ੱਕੀਆਂ ਦੀ ਤਸਵੀਰ ਵਾਇਰਲ, ਪੁਲਿਸ ਵੱਲੋਂ ਜਾਂਚ ਸ਼ੁਰੂ

Pathankot News : ਪਠਾਨਕੋਟ 'ਚ 3 ਸ਼ੱਕੀਆਂ ਦੀ ਤਸਵੀਰ ਵਾਇਰਲ, ਪੁਲਿਸ ਵੱਲੋਂ ਜਾਂਚ ਸ਼ੁਰੂ

Pathankot News : ਪਠਾਨਕੋਟ 'ਚ 3 ਸ਼ੱਕੀ ਵਿਅਕਤੀ ਦੀ ਤਸਵੀਰ ਵਾਇਰਲ ਹੋ ਰਹੀ ਹੈ। ਪਤਾ ਲੱਗਿਆ ਹੈ ਕਿ ਇਹ ਤਿੰਨੇ ਸ਼ੱਕੀ ਨੰਗਲਪੁਰ ਇਲਾਕੇ 'ਚ ਵੇਖੇ ਗਏ ਹਨ। ਵਾਇਰਲ ਹੋ ਰਹੀਆਂ ਤਸਵੀਰਾਂ 29-30 ਜੂਨ ਦੀਆਂ ਦੱਸੀਆਂ ਜਾ ਰਹੀਆਂ ਹਨ। ਉਧਰ, ਮਾਮਲੇ ਸਬੰਧੀ ਪੁਲਿਸ ਅਧਿਕਾਰੀਆ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਬਰਾਉਣ ਦੀ ਗੱਲ ਨਹੀਂ, ਜਾਂਚ ਕੀਤੀ ਜਾ ਰਹੀ ਹੈ।

ਤਸਵੀਰਾਂ 'ਚ ਵੇਖਿਆ ਜਾ ਸਕਦਾ ਤਿੰਨੇ ਸ਼ੱਕੀਆਂ ਦੇ ਬੀਐਸਐਫ ਦੀ ਵਰਦੀ ਪਾਈ ਹੋਈ ਹੈ। ਫਿਲਹਾਲ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ। 


ਦੱਸ ਦਈਏ ਕਿ ਪਿਛਲੇ ਕੁੱਝ ਦਿਨਾਂ ਤੋਂ ਪਠਾਨਕੋਟ 'ਚ ਲਗਾਤਾਰ ਵੱਖ-ਵੱਖ ਥਾਵਾਂ 'ਤੇ ਸ਼ੱਕੀ ਵੇਖੇ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਦੇ ਚਲਦਿਆਂ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਹਨ।

ਦੱਸ ਦਈਏ ਕਿ ਇਸਤੋਂ ਪਹਿਲਾਂ ਜੂਨ ਨੂੰ ਹੀ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਕੋਟ ਪੱਤੀਆਂ 'ਚ ਇਕ ਸ਼ੱਕੀ ਵਿਅਕਤੀ ਨੂੰ ਦੇਖਿਆ ਗਿਆ ਸੀ। ਜ਼ਿਲ੍ਹੇ ਦੇ ਨੇੜਲੇ ਪਿੰਡ ਕੀੜੀ ਗੰਡਿਆਲ ਵਿੱਚ ਕੋਈ ਅਣਪਛਾਤਾ ਵਿਅਕਤੀ ਮੌਜੂਦ ਮਿਲਿਆ ਸੀ। ਇਸਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਇੱਕ ਸ਼ੱਕੀ ਵਿਅਕਤੀ ਦਾ ਸਕੈਚ ਜਾਰੀ ਕੀਤਾ ਗਿਆ ਸੀ। ਡੀਆਈਜੀ ਬਾਰਡਰ ਰੇਂਜ ਨੇ ਵੀ ਪ੍ਰੈੱਸ ਨੋਟ ਜਾਰੀ ਕਰਕੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ।

- PTC NEWS

Top News view more...

Latest News view more...

PTC NETWORK