ਡੇਰਾ ਪ੍ਰੇਮੀ ਕਤਲ ਮਾਮਲੇ ਵਿਚ ਗੈਂਗਸਟਰ ਗੋਲਡੀ ਬਰਾੜ ਸਮੇਤ 4 ਨਾਮਜ਼ਦ
ਚੰਡੀਗੜ੍ਹ, 12 ਨਵੰਬਰ: ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਨਾਮਜ਼ਦ ਮੁਲਜ਼ਮਾਂ ਵਿਚ ਫਰੀਦਕੋਟ ਦੇ ਦੋ ਅਤੇ ਮੋਗਾ ਜ਼ਿਲ੍ਹੇ ਦੇ ਇਕ ਨੌਜਵਾਨ ਦਾ ਨਾਂਅ ਸ਼ਾਮਲ ਕਰ ਲਿਆ ਗਿਆ ਹੈ। ਇਸ ਮਾਮਲੇ ਵਿਚ ਨਾਮਜ਼ਦ ਸਤਿੰਦਰ ਜੀਤ ਸਿੰਘ ਉਰਫ ਗੋਲਡੀ ਬਰਾੜ ਕਨੈਡਾ ਵਿਚ ਹੈ ਜਦੋਂ ਕਿ ਫਰੀਦਕੋਟ ਦੇ ਸ਼ਹੀਦ ਬਲਵਿੰਦਰ ਨਗਰ ਤੋਂ ਭੁਪਿੰਦਰ ਸਿੰਘ ਗੋਲਡੀ, ਫਰੀਦਕੋਟ ਦੇ ਸੁਸਾਇਟੀ ਨਗਰ ਦਾ ਮਨਦੀਪ ਸਿੰਘ ਮਨੀ ਅਤੇ ਹਰਜਿੰਦਰ ਸਿੰਘ ਰਾਜੂ ਮੋਗਾ ਜ਼ਿਲ੍ਹੇ ਦੇ ਪਿੰਡ ਮਨਾਵਾਂ ਦਾ ਰਹਿਣ ਵਾਲਾ ਹੈ।
3 ਮੁਲਜ਼ਮਾਂ ਦੀ ਹੋਈ ਗ੍ਰਿਫ਼ਤਾਰੀ
ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਗਰੋਂ ਦਿੱਲੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ 3 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਹੈ। ਉਥੇ ਹੀ ਪੁਲਿਸ ਨੇ 6 ਮੁਲਜ਼ਮਾਂ ਦੀ ਪਛਾਣ ਕੀਤੀ ਸੀ। ਮੁਲਜ਼ਮਾਂ ਦੀ ਪਛਾਣ ਪੰਜਾਬ ਪੁਲਿਸ ਇੰਟੈਲੀਜੈਂਸ ਅਤੇ ਦਿੱਲੀ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਨੇ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਹਮਲਾਵਰ 2 ਫਰੀਦਕੋਟ ਅਤੇ 4 ਹਰਿਆਣਾ ਨਾਲ ਸੰਬੰਧਿਤ ਹਨ। ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਰੇ ਲਾਰੈਂਸ ਗਰੁੱਪ ਨਾਲ ਸਬੰਧ ਰੱਖਦੇ ਹਨ। ਪੂਰੀ ਖ਼ਬਰ ਪੜ੍ਹੋ
ਗੈਂਗਸਟਰ ਗੋਲਡੀ ਬਰਾੜ ਨੇ ਕੀਤਾ ਖ਼ੁਲਾਸਾ
ਬਰਗਾੜੀ ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੀ 10 ਨਵੰਬਰ ਦੀ ਸਵੇਰ ਕੋਟਕਪੂਰਾ 'ਚ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਦੌਰਾਨ ਇਕ ਗੰਨਮੈਨ ਤੇ ਸਾਬਕਾ ਕੌਂਸਲਰ ਵੀ ਜ਼ਖਮੀ ਹੋ ਗਏ। ਗੈਂਗਸਟਰ ਗੋਲਡੀ ਬਰੈਡ ਨੇ ਫੇਸਬੁੱਕ ਪੋਸਟ ਪਾ ਕੇ ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਗੋਲਡੀ ਬਰਾੜ ਦੇ ਨਾਂ ਉਪਰ ਸੋਸ਼ਲ ਮੀਡੀਆ ਪੋਸਟ ਰਾਹੀਂ ਦਾਅਵਾ ਕੀਤਾ ਗਿਆ ਕਿ ਬੇਅਦਬੀ ਮਾਮਲੇ 'ਚ ਇਨਸਾਫ਼ ਨਹੀਂ ਮਿਲਿਆ, ਇਸ ਲਈ ਅਜਿਹਾ ਕਰਨਾ ਪਿਆ। ਉਸ ਨੇ ਗੰਨਮੈਨ ਦੇ ਜ਼ਖ਼ਮੀ ਹੋਣ 'ਤੇ ਅਫਸੋਸ ਜ਼ਾਹਿਰ ਕੀਤਾ ਪਰ ਬੇਅਦਬੀ ਦੇ ਮੁਲਜ਼ਮਾਂ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਕੀਤੇ। ਪੂਰੀ ਖ਼ਬਰ ਪੜ੍ਹੋ
- PTC NEWS