ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਨੇ ਇਕ ਗੁਪਤ ਸੂਚਨਾ ਦੇ ਆਧਾਰਿਤ ਪਿੰਡ ਕੋਟਲਾ ਡੂਮ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਪੁਲਿਸ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ਉੱਤੇ ਸਥਿਤ ਪਿੰਡ ਕੋਟਲਾ ਡੂਮ ਤੋਂ ਇਕ ਵਿਅਕਤੀ ਨੂੰ ਹੈਰੋਇਨ ਨੂੰ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਹੈ।ਦੱਸਿਆ ਜਾ ਰਿਹਾ ਹੈ ਕਿ ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਹੇਠ ਆਪ੍ਰੇਸ਼ਨ ਚਲਾਇਆ ਗਿਆ ਸੀ। ਨਾਕਾਬੰਦੀ ਦੌਰਾਨ ਇਕ ਗੱਡੀ ਰੋਕੀ ਅਤੇ ਗੱਡੀ ਵਾਲੇ ਨੇ ਫਾਇਰਿੰਗ ਕੀਤੀ ਅਤੇ ਧੁੰਦ ਦਾ ਫਾਈਦਾ ਚੁੱਕੇ ਫਰਾਰ ਹੋ ਗਿਆ। ਉਨ੍ਹਾਂ ਨੇ ਹੈਰੋਇਨ ਆਪਣੇ ਰਿਸ਼ਤੇਦਾਰ ਦੇ ਘਰ ਰੱਖ ਕੇ ਫਰਾਰ ਹੋ ਗਏ। ਪੁਲਿਸ ਨੇ ਪਿੰਡ ਕੋਟਲਾ ਡੂਮ ਵਿਖੇ ਤਸਕਰ ਦੇ ਰਿਸ਼ਤੇਦਾਰ ਸੁਰਜੀਤ ਸਿੰਘ ਦੇ ਘਰੋ 5 ਕਿਲੋ ਹੈਰੋਇਨ ਬਰਾਮਦ ਹੋਈ ਹੈ।ਪੁਲਿਸ ਨੇ ਦਾਅਵਾ ਕੀਤਾ ਹੈ ਕਿ ਦੋਵੇ ਸਕੇ ਭਰਾ ਹਨ। ਪੁਲਿਸ ਮੁਤਾਬਕ ਪਛਾਣ ਗੁਰਵਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਵਾਸੀ ਗਮਸਾਬਾਦ ਵਜੋਂ ਹੋਈ ਹੈ। ਨਸ਼ਾ ਤਸਕਰਾ ਦੀ ਗੱਡੀ ਵਿਚੋਂ 6 ਜਿੰਦਾ ਕਾਰਤੂਸ ਅਤੇ 2 ਖੋਲ ਮਿਲੇ ਹਨ। ਦੋਵੇ ਮੁਲਜ਼ਮਾਂ ਦੀ ਪਛਾਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।