74th Republic Day: ਅੱਜ ਦੇਸ਼ 74ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਦੱਸ ਦਈਏ ਕਿ ਗਣਤੰਤਰ ਦਿਵਸ ਦੀ ਪਰੇਡ ਸ਼ੁਰੂ ਹੋ ਗਈ। ਪਰੇਡ ’ਚ ਦੇਸ਼ ਦੀ ਫੌਜ ਸ਼ਕਤੀ ਅਤੇ ਸੰਸਕ੍ਰਿਤੀ ਵਿਭੰਨਤਾ ਦਾ ਅਨੋਖਾ ਮਿਸ਼ਰਨ ਦੇਖਣ ਨੂੰ ਮਿਲ ਰਿਹਾ ਹੈ। ਜਿਸ ਨੇ ਦੇਸ਼ ਦੀ ਅਨੋਖੀ ਦਿੱਖ ਪੇਸ਼ ਕੀਤੀ। ਸਮਾਗਮ ’ਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਝੰਡਾ ਫਹਿਰਾਉਣ ਦੀ ਰਮਸ ਅਦਾ ਕੀਤੀ। ਇਸ ਸਮਾਗਮ ’ਚ ਮਿਸਰ ਦੇ ਰਾਸ਼ਟਰਪਤੀ ਅਬਦੁਲ ਫਤਾਹ ਅਲ-ਸੀਸੀ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ਪਰੇਡ ’ਚ ਮਿਸਰ ਦੇ ਸੈਨਿਕ ਨੇ ਹਿੱਸਾ ਲਿਆ। ਪਰੇਡ ਵਾਲੇ ਥਾਂ ’ਤੇ ਦਿੱਲੀ ਪੁਲਿਸ ਦੇ 7 ਹਜ਼ਾਰ ਦੇ ਕਰੀਬ ਜਵਾਨਾਂ ਨੂੰ ਤੈਨਾਤ ਕੀਤੇ ਗਏ ਹਨ। ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਬੀਤੇ ਦਿਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰ ਨੂੰ ਸੰਬੋਧਨ ਕੀਤਾ ਸੀ। 
गणतंत्र दिवस की ढेर सारी शुभकामनाएं। इस बार का यह अवसर इसलिए भी विशेष है, क्योंकि इसे हम आजादी के अमृत महोत्सव के दौरान मना रहे हैं। देश के महान स्वतंत्रता सेनानियों के सपनों को साकार करने के लिए हम एकजुट होकर आगे बढ़ें, यही कामना है।
Happy Republic Day to all fellow Indians!
— Narendra Modi (@narendramodi) January 26, 2023
 <script async src=https://platform.twitter.com/widgets.js charset=utf-8></script>ਉੱਥੇ ਹੀ ਦੂਜੇ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਗਣਰਾਜ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਟਵੀਟ ਕਰਦੇ ਹੋਏ ਕਿਹਾ ਕਿ ਗਣਤੰਤਰ ਦਿਵਸ ਦੀਆਂ ਬਹੁਤ ਬਹੁਤ ਮੁਬਾਰਕਾਂ। ਇਸ ਵਾਰ ਇਹ ਮੌਕਾ ਇਸ ਲਈ ਵੀ ਖਾਸ ਹੈ ਕਿਉਂਕਿ ਅਸੀਂ ਇਸ ਨੂੰ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੌਰਾਨ ਮਨਾ ਰਹੇ ਹਾਂ। ਅਸੀਂ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਕਜੁੱਟ ਹੋ ਕੇ ਅੱਗੇ ਵਧੀਆਂ ਇਹੀ ਮੇਰੀ ਕਾਮਨਾ ਹੈ। 
ਦੁਨੀਆ ਦੇ ਵੱਡੇ ਲੋਕਤੰਤਰਾਂ ‘ਚ ਸ਼ੁਮਾਰ ਸਾਡਾ ਭਾਰਤ…
ਅੱਜ ਪੂਰੇ ਭਾਰਤ ਵਾਸੀਆਂ ਨੂੰ ਦੇਸ਼ ਦੇ 74ਵੇਂ #RepublicDay ਦੀਆਂ ਵਧਾਈਆਂ…
ਸਾਡਾ ਸੰਵਿਧਾਨ ਦੇਸ਼ ਦੇ ਹਰ ਬਾਸ਼ਿੰਦੇ ਦੇ ਹੱਕ-ਹਕੂਕਾਂ ਦੀ ਰਾਖੀ ਕਰਦਾ ਹੈ…ਪਰਮਾਤਮਾ ਕਰੇ ਸੰਵਿਧਾਨ ਦੀ ਮਰਿਆਦਾ ਇਸੇ ਤਰ੍ਹਾਂ ਕਾਇਮ ਰਹੇ…ਦੇਸ਼ ਦਾ ਹਰ ਨਾਗਰਿਕ ਇੱਜ਼ਤ-ਮਾਣ ਨਾਲ ਆਪਣਾ ਜੀਵਨ ਬਤੀਤ ਕਰੇ pic.twitter.com/ucvxOzMLVd
— Bhagwant Mann (@BhagwantMann) January 26, 2023
 <script async src=https://platform.twitter.com/widgets.js charset=utf-8></script>ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦੇਸ਼ਵਾਸੀਆਂ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਦੁਨੀਆ ਦੇ ਵੱਡੇ ਲੋਕਤੰਤਰਾਂ ‘ਚ ਸ਼ੁਮਾਰ ਸਾਡਾ ਭਾਰਤ। ਅੱਜ ਪੂਰੇ ਭਾਰਤ ਵਾਸੀਆਂ ਨੂੰ ਦੇਸ਼ ਦੇ 74ਵੇਂ ਗਣਤੰਤਰ ਦਿਵਸ ਦੀਆਂ ਵਧਾਈਆਂ। ਸਾਡਾ ਸੰਵਿਧਾਨ ਦੇਸ਼ ਦੇ ਹਰ ਬਾਸ਼ਿੰਦੇ ਦੇ ਹੱਕ-ਹਕੂਕਾਂ ਦੀ ਰਾਖੀ ਕਰਦਾ ਹੈ। ਪਰਮਾਤਮਾ ਕਰੇ ਸੰਵਿਧਾਨ ਦੀ ਮਰਿਆਦਾ ਇਸੇ ਤਰ੍ਹਾਂ ਕਾਇਮ ਰਹੇ। ਦੇਸ਼ ਦਾ ਹਰ ਨਾਗਰਿਕ ਇੱਜ਼ਤ-ਮਾਣ ਨਾਲ ਆਪਣਾ ਜੀਵਨ ਬਤੀਤ ਕਰੇ। ਇਹ ਵੀ ਪੜ੍ਹੋ: ਗਣਤੰਤਰ ਦਿਵਸ ਮੌਕੇ ਆਪਣੇ ਨਜ਼ਦੀਕੀ ਅਤੇ ਪਿਆਰਿਆਂ ਨੂੰ ਭੇਜੋ ਇਹ 10 ਸ਼ੁਭਕਾਮਨਾਵਾਂ ਭਰੇ ਸੰਦੇਸ਼