'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਾਲਸਾ ਤੇ ਸਾਥੀਆਂ ਵਿਰੁੱਧ ਮਾਮਲਾ ਦਰਜ
ਅੰਮ੍ਰਿਤਸਰ : ਅਜਨਾਲਾ ਪੁਲਿਸ ਨੇ ਬੀਤੇ ਕੱਲ੍ਹ ਇਕ ਨੌਜਵਾਨ ਨੂੰ ਅਜਨਾਲਾ ਤੋਂ ਅਗਵਾ ਕਰਕੇ ਉਸਦੀ ਕੁੱਟਮਾਰ ਕਰਨ ਦੇ ਦੋਸ਼ 'ਚ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ ਤੇ ਉਸਦੇ ਸਾਥੀਆਂ ਖ਼ਿਲਾਫ਼ ਅਜਨਾਲਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਮੌਕੇ ਪੀੜਤ ਵਰਿੰਦਰ ਸਿੰਘ ਨੇ ਦੱਸਿਆ ਕਿ ਉਹ ਦਰਬਾਰ ਸਾਹਿਬ ਮੱਥਾ ਟੇਕਣ ਆਇਆ ਸੀ ਤੇ ਉਸ ਤੋਂ ਬਾਅਦ ਅਜਨਾਲਾ ਵਿਖੇ ਭਾਈ ਅਮਰੀਕ ਸਿੰਘ ਅਜਨਾਲਾ ਦੇ ਡੇਰੇ ਉਤੇ ਹੋਣ ਵਾਲੇ ਸਮਾਗਮ ਲਈ ਆਇਆ ਸੀ ਜਿਥੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਉਸ ਨੂੰ ਨਾਲ ਲੈ ਕੇ ਗਏ ਜਿੱਥੇ ਭਾਈ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਵੱਲੋਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।
ਇਹ ਜਾਣਕਾਰੀ ਡੀ. ਐੱਸ.ਪੀ ਅਜਨਾਲਾ ਸੰਜੀਵ ਕੁਮਾਰ ਨੇ ਦੱਸਿਆ ਕਿ ਵਰਿੰਦਰ ਕੁਮਾਰ ਨਾਮ ਦੇ ਵਿਅਕਤੀ ਨੂੰ ਅੰਮ੍ਰਿਤਪਾਲ ਦੇ ਕੁਝ ਸਾਥੀਆਂ ਵੱਲੋਂ ਅਜਨਾਲਾ ਤੋਂ ਅਗ਼ਵਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਸ ਨੂੰ ਕਿਸੇ ਅਣਜਾਣ ਜਗ੍ਹਾ ਉਤੇ ਲੈ ਗਏ ਤੇ ਉੱਥੇ ਮੌਕੇ ਉਪਰ ਮੌਜੂਦ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਵੱਲੋਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਜਿਸ ਨੂੰ ਲੈ ਕੇ ਉਸ ਨੇ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਏ ਹਨ ਉਸੇ ਦੇ ਚੱਲਦੇ ਭਾਈ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਉਪਰ ਮਾਮਲਾ ਦਰਜ ਕੀਤਾ ਹੈ।
- PTC NEWS