Thu, Jan 9, 2025
Whatsapp

Khanna Murder : 3 ਬੱਚਿਆਂ ਦੀ ਮਾਂ ਦਾ ਕਤਲ, ਪ੍ਰਵਾਸੀ ਮਜ਼ਦੂਰ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਖੰਨਾ ’ਚ ਤਿੰਨ ਬੱਚਿਆਂ ਦੀ ਮਾਂ ਦਾ ਪ੍ਰਵਾਸੀ ਮਜ਼ਦੂਰ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Reported by:  PTC News Desk  Edited by:  Dhalwinder Sandhu -- September 06th 2024 01:31 PM
Khanna Murder : 3 ਬੱਚਿਆਂ ਦੀ ਮਾਂ ਦਾ ਕਤਲ, ਪ੍ਰਵਾਸੀ ਮਜ਼ਦੂਰ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Khanna Murder : 3 ਬੱਚਿਆਂ ਦੀ ਮਾਂ ਦਾ ਕਤਲ, ਪ੍ਰਵਾਸੀ ਮਜ਼ਦੂਰ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Khanna Murder : ਖੰਨਾ ਦੇ ਮਲੌਦ ਇਲਾਕੇ ਵਿੱਚ ਇੱਕ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਔਰਤ ਤਿੰਨ ਬੱਚਿਆਂ ਦੀ ਮਾਂ ਸੀ, ਜਿਸ 'ਤੇ ਪਿੰਡ 'ਚ ਕਈ ਸਾਲਾਂ ਤੋਂ ਰਹਿ ਰਹੇ ਪ੍ਰਵਾਸੀ ਮਜ਼ਦੂਰ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਸਤਪਾਲ ਕੌਰ ਵਾਸੀ ਸਿਆੜ ਵਜੋਂ ਹੋਈ ਹੈ।

ਘਟਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ 'ਚ ਲੈ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਖੰਨਾ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ। 


ਦੋਵਾਂ ਵਿਚਕਾਰ ਚੱਲ ਰਹੀ ਸੀ ਲੜਾਈ 

ਦੱਸਿਆ ਜਾ ਰਿਹਾ ਹੈ ਕਿ ਬਬਲੂ 1995 ਤੋਂ ਪਿੰਡ 'ਚ ਰਹਿ ਰਿਹਾ ਹੈ। ਉਹ ਮਕਾਨ ਮਾਲਕ ਲਈ ਕੰਮ ਕਰਦਾ ਹੈ। ਸਤਪਾਲ ਕੌਰ ਮਨਰੇਗਾ ਵਿੱਚ ਕੰਮ ਕਰਦੀ ਸੀ। ਦੋਵਾਂ ਦੀ ਜਾਣ-ਪਛਾਣ ਕਰੀਬ 3 ਸਾਲ ਪਹਿਲਾਂ ਹੋਈ ਸੀ। ਜਿਸ ਕਾਰਨ ਬਬਲੂ ਕਦੇ-ਕਦਾਈਂ ਉਨ੍ਹਾਂ ਦੇ ਘਰ ਆ ਜਾਂਦਾ ਸੀ। ਦੋਵਾਂ ਵਿਚਾਲੇ ਪ੍ਰੇਮ ਸਬੰਧਾਂ ਦੀ ਵੀ ਚਰਚਾ ਹੈ। ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਦੀ ਆਪਸੀ ਲੜਾਈ ਹੋ ਗਈ। 

ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ

ਸਤਪਾਲ ਕੌਰ ਨੇ ਵੀਰਵਾਰ ਰਾਤ ਕਰੀਬ 8 ਵਜੇ ਪਰਿਵਾਰ ਨਾਲ ਰੋਟੀ ਖਾਂਧੀ ਤੇ ਉਸ ਤੋਂ ਬਾਅਦ ਬਬਲੂ ਨੇ ਗੱਲ ਕਰਨ ਦੇ ਬਹਾਨੇ ਸਤਪਾਲ ਨੂੰ ਘਰੋਂ ਬਾਹਰ ਬੁਲਾ ਲਿਆ। ਪਿੰਡ ਦੀ ਸੁੰਨਸਾਨ ਥਾਂ ’ਤੇ ਸਤਪਾਲ ਕੌਰ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ। ਸਤਪਾਲ ਦੇ ਪਤੀ ਰਾਜੂ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਪਿੰਡ ਦੇ ਸਾਬਕਾ ਸਰਪੰਚ ਨੇ ਉਸ ਨੂੰ ਫੋਨ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਉਸ ਦੀ ਪਤਨੀ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਪੀੜਤ ਪਤੀ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਇਹ ਵੀ ਪੜ੍ਹੋ  : Check Documents : ਜਾਇਦਾਦ ਖਰੀਦਣ ਤੋਂ ਪਹਿਲਾਂ ਇਹ ਦਸਤਾਵੇਜ਼ ਜ਼ਰੂਰ ਕਰੋ ਚੈੱਕ

- PTC NEWS

Top News view more...

Latest News view more...

PTC NETWORK