Thu, Sep 19, 2024
Whatsapp

Nihang Singh Killed Youth: ਨਿਹੰਗ ਸਿੰਘ ਵੱਲੋਂ 20 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਜਾਣੋ ਪੂਰਾ ਮਾਮਲਾ

ਮਿਲੀ ਜਾਣਕਾਰੀ ਮੁਤਾਬਿਕ ਪਿੰਡ ਖਨਾਲ ਕਲਾਂ ’ਚ ਨਿਹੰਗ ਸਿੰਘ ਵੱਲੋਂ 20 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ 20 ਸਾਲਾਂ ਗੁਰਦਰਸ਼ਨ ਸਿੰਘ ਵੱਜੋਂ ਹੋਈ ਹੈ।

Reported by:  PTC News Desk  Edited by:  Aarti -- July 18th 2024 01:22 PM
Nihang Singh Killed Youth: ਨਿਹੰਗ ਸਿੰਘ ਵੱਲੋਂ 20 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਜਾਣੋ ਪੂਰਾ ਮਾਮਲਾ

Nihang Singh Killed Youth: ਨਿਹੰਗ ਸਿੰਘ ਵੱਲੋਂ 20 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਜਾਣੋ ਪੂਰਾ ਮਾਮਲਾ

Nihang Singh Killed Youth: ਪੰਜਾਬ ’ਚ ਲਗਾਤਾਰ ਲੁੱਟਖੋਹ, ਕਤਲ ਦੀਆਂ ਵਾਰਦਾਤਾਂ ਵਧ ਰਹੀਆਂ ਹਨ। ਬਦਮਾਸ਼ਾਂ ਦੇ ਹੌਂਸਲੇ ਇਸ ਕਦਰ ਵਧ ਚੁੱਕੇ ਹਨ ਕਿ ਉਨ੍ਹਾਂ ’ਚ ਹੁਣ ਪੁਲਿਸ ਦੀ ਕਾਰਵਾਈ ਦਾ ਬਿਲਕੁੱਲ ਵੀ ਡਰ ਨਹੀਂ ਰਿਹਾ ਹੈ। ਜਿਸ ਕਾਰਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਸੰਗਰੂਰ ਚੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨਿਹੰਗ ਸਿੰਘ ਵੱਲੋਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਰ ਦਿੱਤਾ ਗਿਆ। 

ਮਿਲੀ ਜਾਣਕਾਰੀ ਮੁਤਾਬਿਕ ਪਿੰਡ ਖਨਾਲ ਕਲਾਂ ’ਚ ਨਿਹੰਗ ਸਿੰਘ ਵੱਲੋਂ 20 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ 20 ਸਾਲਾਂ ਗੁਰਦਰਸ਼ਨ ਸਿੰਘ ਵੱਜੋਂ ਹੋਈ ਹੈ। ਜੋ ਕਿ ਨੇੜੇ ਦੇ ਪਿੰਡ ’ਚ ਆਪਣੀ ਦੁਕਾਨ ਚਲਾ ਰਿਹਾ ਸੀ। ਜਿਸ ਦੇ ਜਰੀਏ ਉਸਦੇ ਘਰ ਦਾ ਗੁਜਾਰਾ ਚੱਲ ਰਿਹਾ ਸੀ। 


ਇਸ ਵਾਰਦਾਤ ਦੇ ਮਗਰੋਂ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਦਰਸ਼ਨ ਸਿੰਘ ਨੇੜੇ ਦੇ ਪਿੰਡ ’ਚ ਕੰਮ ਕਰਦਾ ਸੀ, ਉਸਦੀ ਦੁਕਾਨ ਨੇੜੇ ਪਤੀ-ਪਤਨੀ ਵਿਚਾਲੇ ਝਗੜਾ ਹੋ ਰਿਹਾ ਸੀ ਤਾਂ ਗੁਰਦਰਸ਼ਨ ਸਿੰਘ ਉਨ੍ਹਾਂ ਨੂੰ ਰੋਕਣ ਦੇ ਲਈ ਚਲਾ ਗਿਆ ਤਾਂ ਉਕਤ ਵਿਅਕਤੀ ਨੇ ਕਿਰਪਾਨ ਨਾਲ ਉਸ ’ਤੇ ਹਮਲਾ ਕਰ ਦਿੱਤਾ ਜਿਸ ਕਾਰਨ ਉਸਦੀ ਮੌਕੇ ’ਤੇ ਮੌਤ ਹੋ ਗਈ। 

ਪਿੰਡ ਵਾਸੀਆਂ ਨੇ ਪ੍ਰਸ਼ਾਸਨ ’ਤੇ ਅਪੀਲ ਕੀਤੀ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਅਤੇ ਪਰਿਵਾਰ ਦੀ ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਦੀ ਮਾਲੀ ਸਹਾਇਤਾ ਵੀ ਕੀਤੀ ਜਾਵੇ। 

ਇਹ ਵੀ ਪੜ੍ਹੋ: Rajpura Truck Accident: ਰਾਜਪੁਰਾ ’ਚ ਵਾਪਰਿਆ ਭਿਆਨਕ ਹਾਦਸਾ, ਤਿੰਨ ਟਰੱਕਾਂ ਦੀ ਆਪਸ ’ਚ ਹੋਈ ਟੱਕਰ

- PTC NEWS

Top News view more...

Latest News view more...

PTC NETWORK