ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
ਫਿਰੋਜ਼ਪੁਰ: ਮਨੀਲਾ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਲਖਵਿੰਦਰ ਸਿੰਘ ਵੱਜੋਂ ਹੋਈ ਹੈ ਜੋ ਕਿ ਫਿਰੋਜ਼ਪੁਰ ਦੇ ਪਿੰਡ ਉਗੋਕੇ ਦਾ ਰਹਿਣ ਵਾਲਾ ਸੀ। ਦਸ ਦਈਏ ਕਿ ਅਜੇ 3 ਸਾਲ ਪਹਿਲਾਂ ਹੀ ਮ੍ਰਿਤਕ ਨੌਜਵਾਨ ਲਖਵਿੰਦਰ ਸਿੰਘ ਆਪਣੀ ਪਤਨੀ ਨਾਲ ਮਨੀਲਾ ਗਿਆ ਸੀ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਲਖਵਿੰਦਰ ਸਿੰਘ ਉਮਰ ਕਰੀਬ 27 ਸਾਲ ਸੀ ਉਹ 3 ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਮਨੀਲਾ ਗਿਆ ਸੀ ਅਤੇ ਉਥੇ ਦੋਵੇਂ ਪਤੀ-ਪਤਨੀ ਰਹਿ ਰਹੇ ਸਨ। ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਕਰ ਰਹੇ ਹਨ। ਪਰਿਵਾਰ ਦਾ ਕਹਿਣਾ ਹੈ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।
- PTC NEWS