Bus Accident : ਬੱਸ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਵਾਪਰਿਆ ਭਿਆਨਕ ਹਾਦਸਾ, 3 ਦੀ ਮੌਤ, ਦੇਖੋ ਸੀਸੀਟੀਵੀ
Gurdaspur Bus Accident : ਗੁਰਦਾਸਪੁਰ ਦੇ ਬਟਾਲਾ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਅਤੇ 15 ਤੋਂ ਵੱਧ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਪਿੰਡ ਸ਼ਾਹਬਾਦ ਨੇੜੇ ਹੋਏ ਇਸ ਹਾਦਸੇ ਵਿੱਚ ਮਰਨ ਵਾਲੇ ਸਾਰੇ ਲੋਕ ਨੇੜਲੇ ਪਿੰਡਾਂ ਦੇ ਵਸਨੀਕ ਸਨ।
ਕਾਦੀ ਤੋਂ ਬਟਾਲਾ ਵੱਲ ਆ ਰਹੀ ਇੱਕ ਬੱਸ ਸ਼ਾਹਬਾਦ ਮੋੜ 'ਤੇ ਬੇਕਾਬੂ ਹੋ ਕੇ ਉਡੀਕ ਘਰ ਦੇ ਸ਼ੈੱਡ ਨਾਲ ਟਕਰਾ ਗਈ। ਜਾਣਕਾਰੀ ਮੁਤਾਬਕ ਸ਼ਾਹਬਾਦ ਪਿੰਡ ਦੇ ਮੋੜ 'ਤੇ ਇੱਕ ਸਕੂਟਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਂ ਬੱਸ ਵੇਟਿੰਗ ਰੂਮ ਦੇ ਸ਼ੈੱਡ ਨਾਲ ਟਕਰਾ ਗਈ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਕਤ ਬੱਸ ਦੇ ਬ੍ਰੇਕ ਫੇਲ ਹੋ ਗਏ ਸਨ। ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਘਟਨਾ ਵਿੱਚ ਮਰਨ ਵਾਲਿਆਂ ਵਿੱਚ ਇੱਕ ਬੱਸ ਡਰਾਈਵਰ ਵੀ ਸ਼ਾਮਲ ਹੈ।
ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਬਟਾਲਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਇਸ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ਅਤੇ ਚਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ। ਗੁਰਦਾਸਪੁਰ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੈ।
ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਪੇਜ਼ ਉੱਤੇ ਦੁੱਖ ਜਤਾਉਦੇ ਹੋਏ ਲਿਖਿਆ ਕਿ ‘ਬਟਾਲਾ-ਕਾਦੀਆਂ ਰੋਡ 'ਤੇ ਇੱਕ ਬੱਸ ਹਾਦਸਾਗ੍ਰਸਤ ਹੋਈ ਹੈ ਜਿਸ ਵਿੱਚ ਕੁੱਝ ਲੋਕਾਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲ ਰਹੀ ਹੈ ਤੇ ਕੁੱਝ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਨੇ...ਮੈਂ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਤੇ ਅਫਸਰ ਮੌਕੇ 'ਤੇ ਨੇ...ਪੀੜਤ ਪਰਿਵਾਰਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ ਹੈ...ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ।’
ਇਹ ਵੀ ਪੜ੍ਹੋ : Milk Research : ਸਿਹਤ ਲਈ ਫਾਇਦੇਮੰਦ ਹੁੰਦਾ ਹੈ ਦੁੱਧ, ਪਰ ਕਿਹੜੇ ਲੋਕਾਂ ਨੂੰ ਪੀਣ ਤੋਂ ਕਰਨਾ ਚਾਹੀਦਾ ਹੈ ਪਰਹੇਜ਼ ? ਜਾਣੋ
- PTC NEWS