Batala : ਜਨਮ ਦਿਨ ਵਾਲੇ ਦਿਨ ਹੀ ਨੌਜਵਾਨ ਦੀ ਹੋਈ ਮੌਤ, ਜਾਣੋ ਪੂਰਾ ਮਾਮਲਾ
Young Man Died : ਬਟਾਲਾ ਦੇ ਸੇਖੜੀ ਦੇ ਇੱਕ ਨੌਜਵਾਨ ਦੀ ਜਨਮ ਦਿਨ ਵਾਲੇ ਦਿਨ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੌਰਵ ਵੋਹਰਾ ਵਜੋਂ ਹੋਈ ਹੈ। ਦਰਅਸਲ ਸੌਰਵ ਵੋਹਰਾ ਕੁਝ ਦਿਨ ਪਹਿਲਾਂ ਹੋਈ ਲੜਾਈ 'ਚ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ, ਜਿੱਥੇ ਇਲਾਜ਼ ਦੌਰਾਨ ਅੱਜ ਉਸ ਦੀ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪੀੜਤ ਪਰਿਵਾਰ ਨੇ
13 ਅਗਸਤ ਨੂੰ ਹੋਇਆ ਸੀ ਝਗੜਾ
ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 13 ਅਗਸਤ ਨੂੰ ਜਦੋਂ ਸਾਡਾ ਲੜਕਾ ਕੰਮ ਤੋਂ ਵਾਪਸ ਆਇਆ ਤਾਂ ਕੁਝ ਲੋਕਾਂ ਨੇ ਉਸ ’ਤੇ ਹਮਲਾ ਕਰ ਦਿੱਤਾ ਤੇ ਉਸਦੀ ਦੀ ਕੁੱਟਮਾਰ ਕੀਤੀ। ਇਸ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਪਹਿਲਾਂ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਉਥੇ ਉਸਦਾ ਇਲਾਜ ਚੱਲ ਰਿਹਾ ਸੀ ਪਰ ਅੱਜ ਉਸਦੀ ਮੌਤ ਹੋ ਗਈ।
ਰਾਜੀਨਾਮੇ ਦੀ ਚੱਲ ਰਹੀ ਸੀ ਗੱਲ
ਹਸਪਤਾਲ ਪੁੱਜੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਨੌਜਵਾਨਾਂ ਵਿੱਚ ਲੜਾਈ ਹੋਈ ਤਾਂ ਦੋਵਾਂ ਧਿਰਾਂ ਦੇ ਲੋਕਾਂ ਨੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਉਸ ਸਮੇਂ ਦੋਵਾਂ ਧਿਰਾਂ ਵਿੱਚ ਰਾਜੇਨਾਮੇ ਦੀ ਵੀ ਗੱਲ ਚੱਲ ਰਹੀ ਸੀ, ਪਰ ਅੱਜ ਇਸ ਨੌਜਵਾਨ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਲਿਖਤੀ ਬਿਆਨ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
- PTC NEWS