Sun, Sep 22, 2024
Whatsapp

Youth Dies Dubai : ਹੁਸ਼ਿਆਰਪੁਰ ਦੇ ਨੌਜਵਾਨ ਦੀ ਦੁਬਈ ਸੜਕ ਹਾਦਸੇ ’ਚ ਮੌਤ

ਹੁਸ਼ਿਆਰਪੁਰ ਟਾਂਡਾ ਦੇ ਪਿੰਡ ਖਾਨਪੁਰ ਦੇ 33 ਸਾਲਾ ਨੌਜਵਾਨ ਲਖਵਿੰਦਰ ਸਿੰਘ ਦੀ ਦੁਬਈ 'ਚ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

Reported by:  PTC News Desk  Edited by:  Dhalwinder Sandhu -- September 22nd 2024 04:08 PM
Youth Dies Dubai :  ਹੁਸ਼ਿਆਰਪੁਰ ਦੇ ਨੌਜਵਾਨ ਦੀ ਦੁਬਈ ਸੜਕ ਹਾਦਸੇ ’ਚ ਮੌਤ

Youth Dies Dubai : ਹੁਸ਼ਿਆਰਪੁਰ ਦੇ ਨੌਜਵਾਨ ਦੀ ਦੁਬਈ ਸੜਕ ਹਾਦਸੇ ’ਚ ਮੌਤ

Hoshiarpur Youth Dies Dubai : ਹੁਸ਼ਿਆਰਪੁਰ ਟਾਂਡਾ ਦੇ ਪਿੰਡ ਖਾਨਪੁਰ ਦੇ 33 ਸਾਲਾ ਨੌਜਵਾਨ ਲਖਵਿੰਦਰ ਸਿੰਘ ਦੀ ਦੁਬਈ 'ਚ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਸ ਖਬਰ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਜਾਣਕਾਰੀ ਦਿੰਦਿਆਂ ਲਖਵਿੰਦਰ ਦੇ ਪਿਤਾ ਪ੍ਰਗਟ ਸਿੰਘ ਨੇ ਦੱਸਿਆ ਕਿ ਮੇਰੇ ਦੋ ਲੜਕੇ ਹਨ ਅਤੇ ਲਖਵਿੰਦਰ ਛੋਟਾ ਪੁੱਤਰ ਸੀ। ਲਖਵਿੰਦਰ ਤਿੰਨ ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ ਅਤੇ ਨਾਨ ਫੂਡ ਐਲਆਈਸੀ ਕੰਪਨੀ ਵਿੱਚ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਸੀ। 

ਲਖਵਿੰਦਰ ਆਪਣੇ ਕੰਮ ਤੋਂ ਬਹੁਤ ਖੁਸ਼ ਸੀ। ਕੁਝ ਦਿਨ ਪਹਿਲਾਂ ਹੀ ਉਸ ਨੇ ਫ਼ੋਨ 'ਤੇ ਦੱਸਿਆ ਕਿ ਉਸ ਦਾ ਦੁਬਈ ਦਾ ਡਰਾਈਵਿੰਗ ਲਾਇਸੈਂਸ ਵੀ ਬਣ ਗਿਆ ਹੈ। ਇਸ ਕਾਰਨ ਪੂਰੇ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ, ਪਰ ਕੱਲ੍ਹ 20 ਤਰੀਕ ਨੂੰ ਸ਼ਾਮ 6 ਵਜੇ ਜਦੋਂ ਲਖਵਿੰਦਰ ਦੀ ਮੌਤ ਦੀ ਖ਼ਬਰ ਆਈ ਤਾਂ ਸਾਰੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ। 


ਲਖਵਿੰਦਰ ਦੇ ਪਿਤਾ ਪਰਗਟ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਫੋਨ 'ਤੇ ਦੱਸਿਆ ਗਿਆ ਸੀ ਕਿ ਡਿਲੀਵਰੀ ਦੇ ਕੰਮ ਦੌਰਾਨ ਲਖਵਿੰਦਰ ਦਾ ਐਕਸੀਡੈਂਟ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਲਖਵਿੰਦਰ ਦੀ ਮੌਤ ਦੀ ਜਾਂਚ ਕਰਵਾਈ ਜਾਵੇ ਅਤੇ ਉਸ ਦੀ ਲਾਸ਼ ਨੂੰ ਪਿੰਡ ਖਾਨਪੁਰ ਲਿਜਾਣ ਵਿੱਚ ਸਹਾਇਤਾ ਕੀਤੀ ਜਾਵੇ ਤਾਂ ਜੋ ਪਰਿਵਾਰ ਉਸ ਦਾ ਅੰਤਿਮ ਸਸਕਾਰ ਕਰ ਸਕੇ।

ਇਹ ਵੀ ਪੜ੍ਹੋ : Patiala News : ਕੈਨੇਡਾ ਤੋਂ ਮੰਦਭਾਗੀ ਖ਼ਬਰ, 23 ਸਾਲਾ ਪੰਜਾਬਣ ਦੀ ਬ੍ਰੇਨ ਹੈਮਰੇਜ਼ ਕਾਰਨ ਮੌਤ

- PTC NEWS

Top News view more...

Latest News view more...

PTC NETWORK