Mon, Dec 23, 2024
Whatsapp

Murder in America : ਹੁਸ਼ਿਆਰਪੁਰ ਦੇ ਪਿੰਡ ਬੈਬੋਵਾਲ ਚੰਨੀਆਂ ਦੇ ਇੱਕ ਨੌਜਵਾਨ ਦਾ ਅਮਰੀਕਾ ’ਚ ਕਤਲ

ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਬੈਬੋਵਾਲ ਚੰਨੀਆਂ ਦੇ ਇੱਕ ਨੌਜਵਾਨ ਪਿੰਦਰ ਸਿੰਘ ਦਾ ਅਮਰੀਕਾ ਵਿੱਚ ਕਤਲ ਕਰ ਦਿੱਤਾ ਗਿਆ।

Reported by:  PTC News Desk  Edited by:  Dhalwinder Sandhu -- September 28th 2024 12:02 PM
Murder in America : ਹੁਸ਼ਿਆਰਪੁਰ ਦੇ ਪਿੰਡ ਬੈਬੋਵਾਲ ਚੰਨੀਆਂ ਦੇ ਇੱਕ ਨੌਜਵਾਨ ਦਾ ਅਮਰੀਕਾ ’ਚ ਕਤਲ

Murder in America : ਹੁਸ਼ਿਆਰਪੁਰ ਦੇ ਪਿੰਡ ਬੈਬੋਵਾਲ ਚੰਨੀਆਂ ਦੇ ਇੱਕ ਨੌਜਵਾਨ ਦਾ ਅਮਰੀਕਾ ’ਚ ਕਤਲ

Murder of Punjab youth in America : ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਬੈਬੋਵਾਲ ਚੰਨੀਆਂ ਦੇ ਇੱਕ ਨੌਜਵਾਨ ਦਾ ਅਮਰੀਕਾ ਵਿੱਚ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਿੰਦਰ ਸਿੰਘ ਵਜੋਂ ਹੋਈ ਹੈ। ਪਿੰਦਰ 18 ਸਾਲਾਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ ਅਤੇ 3 ਸਾਲ ਪਹਿਲਾਂ ਅਮਰੀਕਾ ਸ਼ਿਫਟ ਹੋਇਆ ਸੀ। 

ਪਿੰਦਰ ਸਿੰਘ ਅਮਰੀਕਾ ਦੇ ਤੁਲੀ ਸ਼ਹਿਰ ਵਿੱਚ ਰਹਿੰਦਾ ਸੀ। ਪਿੰਦਰ ਅਮਰੀਕਾ ਵਿੱਚ ਟਰੱਕ ਡਰਾਈਵਰ ਸੀ ਅਤੇ ਟਰੱਕ ਲੈ ਕੇ ਗਿਆ ਸੀ। ਜਾਣਕਾਰੀ ਮੁਤਾਬਕ ਪਿੰਦਰ ਰਸਤੇ 'ਚ ਟਰੱਕ ਲੈ ਕੇ ਕਿਸੇ ਦਾ ਇੰਤਜ਼ਾਰ ਕਰ ਰਿਹਾ ਸੀ ਕਿ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ। ਨੌਜਵਾਨ ਦੀ ਗਰਦਨ 'ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ।


ਘਟਨਾ ਦੀ ਸੂਚਨਾ ਮਿਲਦੇ ਹੀ ਅਮਰੀਕੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਕਤਲ ਲੁੱਟ-ਖੋਹ ਕਾਰਨ ਹੋਇਆ ਹੋ ਸਕਦਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : AAP ਦੇ 5 ਸਾਬਕਾ ਮੰਤਰੀਆਂ ਨੂੰ ਸਰਕਾਰੀ ਨੋਟਿਸ, ਸਰਕਾਰੀ ਬੰਗਲਾ ਖਾਲੀ ਕਰਨ ਦੇ ਹੁਕਮ, ਦਿੱਤਾ 15 ਦਿਨਾਂ ਦਾ ਸਮਾਂ

- PTC NEWS

Top News view more...

Latest News view more...

PTC NETWORK