Punjab University ’ਚ ਹਰਿਆਣਵੀ ਗਾਇਕ ਮਾਸੂਮ ਸ਼ਰਮਾ ਦੇ ਸ਼ੋਅ ਦੌਰਾਨ ਇੱਕ ਨੌਜਵਾਨ ਦਾ ਕਤਲ, ਹਮਲਾਵਰਾਂ ਨੇ ਚਾਕੂਆਂ ਨਾਲ ਕੀਤਾ ਸੀ ਹਮਲਾ
Punjab University Youth Death News : ਪੰਜਾਬ ਯੂਨੀਵਰਸਿਟੀ ਵਿੱਚ ਹਰਿਆਣਵੀ ਗਾਇਕਾ ਮਾਸੂਮ ਸ਼ਰਮਾ ਦੇ ਸ਼ੋਅ ਦੌਰਾਨ ਵਿਦਿਆਰਥੀਆਂ ਦੇ ਦੋ ਸਮੂਹਾਂ ਵਿਚਕਾਰ ਹਿੰਸਕ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਝੜਪ ਦੌਰਾਨ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਦੌਰਾਨ ਹਮਲਾਵਰਾਂ ਨੇ ਚਾਰ ਵਿਦਿਆਰਥੀਆਂ ਨੂੰ ਚਾਕੂ ਮਾਰ ਕੇ ਜ਼ਖਮੀ ਕਰ ਦਿੱਤਾ। ਜਿਨ੍ਹਾਂ ’ਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ।
ਦੱਸ ਦਈਏ ਕਿ ਮ੍ਰਿਤਕ ਵਿਦਿਆਰਥੀ ਆਦਿਤਿਆ ਠਾਕੁਰ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਉਹ ਪੀਯੂ ਵਿੱਚ ਦੂਜੇ ਸਾਲ ਦਾ ਅਧਿਆਪਕ ਸਿਖਲਾਈ ਦਾ ਵਿਦਿਆਰਥੀ ਸੀ। ਸੈਕਟਰ 11 ਥਾਣੇ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਤੋਂ ਮਿਲੀ ਸ਼ੁਰੂਆਤੀ ਜਾਣਕਾਰੀ ਅਨੁਸਾਰ, ਮਾਸੂਮ ਸ਼ਰਮਾ ਦਾ ਸ਼ੋਅ ਸ਼ੁੱਕਰਵਾਰ ਰਾਤ ਨੂੰ ਪੀਯੂ ਵਿੱਚ ਚੱਲ ਰਿਹਾ ਸੀ। ਇਸ ਦੌਰਾਨ ਸਟੇਜ ਦੇ ਪਿੱਛੇ ਦੋ ਗੁੱਟਾਂ ਵਿਚਕਾਰ ਝੜਪ ਹੋ ਗਈ। ਇਸ ਦੌਰਾਨ 4 ਵਿਦਿਆਰਥੀ ਜ਼ਖਮੀ ਹੋ ਗਏ। ਇਸ ਤੋਂ ਬਾਅਦ ਹਮਲਾਵਰ ਉੱਥੋਂ ਭੱਜ ਗਏ। ਇਸ ਤੋਂ ਬਾਅਦ ਪੁਲਿਸ ਉੱਥੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ। ਜਿੱਥੇ ਜ਼ਖਮੀ ਆਦਿੱਤਿਆ ਦੀ ਮੌਤ ਹੋ ਗਈ।
- PTC NEWS