Aam Aadmi Clinic Name Change : ਪੰਜਾਬ ’ਚ ਆਮ ਆਦਮੀ ਕਲੀਨਿਕਾਂ ਦਾ ਬਦਲਿਆ ਜਾਵੇਗਾ ਨਾਂਅ; ਹਟਾਈ ਜਾਵੇਗੀ CM ਮਾਨ ਦੀ ਫੋਟੋ, ਇਹ ਹੋਵੇਗਾ ਨਵਾਂ ਨਾਂਅ
Aam Aadmi Clinic Name Change : ਪੰਜਾਬ ’ਚ ਜਲਦ ਹੀ ਆਮ ਆਦਮੀ ਕਲੀਨਿਕਾਂ ਦੇ ਨਾਂਅ ਨੂੰ ਬਦਲਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਨ੍ਹਾਂ ਹੀ ਨਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਨੂੰ ਵੀ ਆਮ ਆਦਮੀ ਕਲੀਨਿਕਾਂ ’ਚੋਂ ਹਟਾਈ ਜਾਵੇਗੀ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ’ਚ ਤਕਰੀਬਨ 870 ਕਲੀਨਿਕਾਂ ’ਚੋਂ 400 ਕਲੀਨਿਕਾਂ ਦੇ ਨਾਂਵਾਂ ਨੂੰ ਬਦਲਿਆ ਜਾਵੇਗਾ। ਇਨ੍ਹਾਂ ਦਾ ਨਾਂਅ ਬਦਲ ਕੇ ਆਯੂਸ਼ਮਾਨ ਆਰੋਗਿਆ ਕੇਂਦਰ ਰੱਖਿਆ ਜਾਵੇਗਾ।
ਦਰਅਸਲ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਚਾਲੇ ਆਮ ਆਦਮੀ ਕਲੀਨਿਕਾਂ ਦੇ ਨਾਂ ਨੂੰ ਬਦਲਣ ਨੂੰ ਲੈ ਕੇ ਤਕਰਾਰ ਚੱਲ ਰਹੀ ਸੀ। ਪਰ ਹੁਣ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਅੱਗ ਝੁਕ ਗਈ ਹੈ। ਜਿਸ ਤੋਂ ਬਾਅਦ ਹੁਣ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਜਲਦ ਹੀ ਐਨਐਚਐਮ ਦਾ ਪੈਸਾ ਵੀ ਮਿਲਣਾ ਸ਼ੁਰੂ ਹੋ ਜਾਵੇਗਾ। ਜੋ ਕਿ ਪਿਛਲੇ ਲੰਬੇ ਸਮੇਂ ਤੋਂ ਰੁਕਿਆ ਹੋਇਆ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਦੀ ਸਹਿਮਤੀ ਦੇ ਮਗਰੋਂ ਹੀ ਕੇਂਦਰ ਨਵਾਂ ਫੰਡ ਦੇਣ ਲਈ ਤਿਆਰ ਹੋਈ ਹੈ। ਹਾਲਾਂਕਿ ਉਨ੍ਹਾਂ ਵੱਲੋਂ ਪੁਰਾਣੇ ਬਕਾਏ ਤੋਂ ਸਾਫ ਇਨਕਾਰ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਕੇਂਦਰ ਦਾ ਦਬਾਅ ਸੀ ਕਿ ਆਮ ਆਦਮੀ ਕਲੀਨਿਕ ਦਾ ਨਾਂ ਆਯੂਸ਼ਮਾਨ ਆਰੋਗਿਆ ਕੇਂਦਰ ਰੱਖਿਆ ਜਾਵੇ ਪਰ ਹਰ ਵਾਰ ਪੰਜਾਬ ਸਰਕਾਰ ਨੇ ਇਸ ਸਬੰਧੀ ਅਸਹਿਮਤੀ ਜਤਾਈ ਹੈ।
ਇਹ ਵੀ ਪੜ੍ਹੋ : Canada ’ਚ ਵੱਖਵਾਦੀ ਐਕਟਿਵ, 4-5 ਦਿਨ ’ਚ ਵੱਡਾ ਹੰਗਾਮਾ ਹੋਣ ਦਾ ਖਦਸ਼ਾ, ਹਿੰਦੂ ਮੰਦਿਰਾਂ ਦੇ ਪ੍ਰੋਗਰਾਮ ਰੱਦ
- PTC NEWS