Delhi Assembly Election : ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ 'ਆਪ' ਨੇ 11 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਕਾਂਗਰਸ ਤੇ BJP ਤੋਂ ਆਉਣ ਵਾਲਿਆਂ ਨੂੰ ਤੋਹਫ਼ਾ
Delhi Assembly Election 2025 : ਅਗਲੇ ਸਾਲ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਹਨ। ਦਿੱਲੀ ਵਿਧਾਨ ਸਭਾ ਚੋਣਾਂ ਦਾ ਅਜੇ ਐਲਾਨ ਨਹੀਂ ਹੋਇਆ ਹੈ। ਪਰ ਚੋਣ ਪ੍ਰਚਾਰ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਆਪਣੇ ਪੱਤਿਆਂ ਦਾ ਖੁਲਾਸਾ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ। ਆਮ ਆਦਮੀ ਪਾਰਟੀ ਦੀ ਪਹਿਲੀ ਉਮੀਦਵਾਰ ਸੂਚੀ ਵਿੱਚ 11 ਉਮੀਦਵਾਰ ਹਨ। ਦਿਲਚਸਪ ਗੱਲ ਇਹ ਹੈ ਕਿ ਚੋਣ ਕਮਿਸ਼ਨ ਨੇ ਅਜੇ ਤੱਕ ਦਿੱਲੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਹੈ। ਦਿੱਲੀ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
ਆਮ ਆਦਮੀ ਪਾਰਟੀ ਦੀ ਪਹਿਲੀ ਉਮੀਦਵਾਰ ਸੂਚੀ ਵਿੱਚ 11 ਉਮੀਦਵਾਰਾਂ ਦੇ ਨਾਂ ਹਨ। ਤਾਂ ਆਓ ਜਾਣਦੇ ਹਾਂ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਿੱਥੋਂ ਅਤੇ ਕਿਸ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
ਭਾਜਪਾ ਦੇ ਅਨਿਲ ਝਾਅ ਨੂੰ ਟਿਕਟ
ਆਮ ਆਦਮੀ ਪਾਰਟੀ ਦੀ ਇਸ ਉਮੀਦਵਾਰ ਸੂਚੀ ਵਿੱਚ ਭਾਜਪਾ ਦੇ ਇੱਕ ਆਗੂ ਨੂੰ ਵੀ ਟਿਕਟ ਮਿਲੀ ਹੈ। ਕਿਰਾੜੀ ਤੋਂ ਰਿਤੂਰਾਜ ਝਾਅ ਦੀ ਟਿਕਟ ਕੱਟ ਦਿੱਤੀ ਗਈ ਹੈ ਅਤੇ ਭਾਜਪਾ ਤੋਂ ਆਏ ਅਨਿਲ ਝਾਅ ਨੂੰ ਆਮ ਆਦਮੀ ਪਾਰਟੀ ਨੇ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ ਮਟਿਆਲਾ ਸੀਟ ਤੋਂ ਗੁਲਾਬ ਸਿੰਘ ਯਾਦਵ ਦੀ ਟਿਕਟ ਕੱਟ ਕੇ ਕਾਂਗਰਸ ਤੋਂ ਆਏ ਸੋਮੇਸ਼ ਸ਼ੌਕੀਨ ਨੂੰ ਟਿਕਟ ਦਿੱਤੀ ਗਈ ਹੈ।
ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟ ਕਾਂਗਰਸੀਆਂ ਨੂੰ ਦਿੱਤੀ
ਪਾਰਟੀ ਨੇ ਸੀਲਮਪੁਰ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਅਬਦੁਲ ਰਹਿਮਾਨ ਦੀ ਟਿਕਟ ਰੱਦ ਕਰ ਦਿੱਤੀ ਹੈ। ਹਾਲ ਹੀ ਵਿੱਚ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜ਼ੁਬੇਰ ਚੌਧਰੀ ਨੂੰ ਹੁਣ ਆਮ ਆਦਮੀ ਪਾਰਟੀ ਨੇ ਸੀਲਮਪੁਰ ਵਿਧਾਨ ਸਭਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ।
ਹਾਲ ਹੀ ਵਿੱਚ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਵੀਰ ਸਿੰਘ ਧੀਂਗਾਨ ਨੂੰ ਆਮ ਆਦਮੀ ਪਾਰਟੀ ਵੱਲੋਂ ਸੀਮਾਪੁਰੀ ਵਿਧਾਨ ਸਭਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਸਾਬਕਾ ਮੰਤਰੀ ਅਤੇ ਵਿਧਾਇਕ ਰਾਜੇਂਦਰ ਪਾਲ ਗੌਤਮ ਸੀਮਾਪੁਰੀ ਵਿਧਾਨ ਸਭਾ ਤੋਂ 'ਆਪ' ਵਿਧਾਇਕ ਸਨ ਅਤੇ ਕੁਝ ਮਹੀਨੇ ਪਹਿਲਾਂ ਕਾਂਗਰਸ 'ਚ ਸ਼ਾਮਲ ਹੋਏ ਸਨ।
ਐਲਾਨੇ ਗਏ ਉਮੀਦਵਾਰਾਂ 11 ਉਮੀਦਵਾਰਾਂ 'ਚ...
- PTC NEWS