Wed, Mar 19, 2025
Whatsapp

ਆਮਿਰ ਖਾਨ ਦੀ ਮਾਂ ਜ਼ੀਨਤ ਨੂੰ ਪਿਆ ਦਿਲ ਦਾ ਦੌਰਾ, ਬ੍ਰੀਚ ਕੈਂਡੀ ਹਸਪਤਾਲ 'ਚ ਦਾਖਲ

Reported by:  PTC News Desk  Edited by:  Riya Bawa -- October 31st 2022 01:25 PM
ਆਮਿਰ ਖਾਨ ਦੀ ਮਾਂ ਜ਼ੀਨਤ ਨੂੰ ਪਿਆ ਦਿਲ ਦਾ ਦੌਰਾ, ਬ੍ਰੀਚ ਕੈਂਡੀ ਹਸਪਤਾਲ 'ਚ ਦਾਖਲ

ਆਮਿਰ ਖਾਨ ਦੀ ਮਾਂ ਜ਼ੀਨਤ ਨੂੰ ਪਿਆ ਦਿਲ ਦਾ ਦੌਰਾ, ਬ੍ਰੀਚ ਕੈਂਡੀ ਹਸਪਤਾਲ 'ਚ ਦਾਖਲ

ਮੁੰਬਈ: ਅਦਾਕਾਰ ਆਮਿਰ ਖਾਨ ਦੀ ਮਾਂ ਜ਼ੀਨਤ ਹੁਸੈਨ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਜ਼ੀਨਤ ਹੁਸੈਨ ਨੂੰ ਇਸ ਹਫਤੇ ਦੇ ਸ਼ੁਰੂ 'ਚ ਦਿਲ ਦਾ ਦੌਰਾ ਪਿਆ ਸੀ, ਉਸ ਸਮੇਂ ਆਮਿਰ ਆਪਣੀ ਮਾਂ ਦੇ ਨਾਲ ਸਨ ਅਤੇ ਉਹ ਉਨ੍ਹਾਂ ਨੂੰ ਤੁਰੰਤ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਲੈ ਗਏ, ਉਦੋਂ ਤੋਂ ਉਹ ਆਪਣੀ ਮਾਂ ਦੇ ਨਾਲ ਹਸਪਤਾਲ 'ਚ ਹੀ ਰਹਿ ਰਹੇ ਹਨ।


ਫਿਲਮ ਇੰਡਸਟਰੀ ਦੇ ਇਕ ਸੂਤਰ ਨੇ ਅੱਗੇ ਕਿਹਾ, 'ਆਮਿਰ ਖਾਨ ਦੀ ਮਾਂ ਬ੍ਰੀਚ ਕੈਂਡੀ ਹਸਪਤਾਲ 'ਚ ਦਾਖਲ ਹੈ ਅਤੇ ਉਹ ਸਥਿਰ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।' ਆਮਿਰ ਖਾਨ ਦੇ ਪਰਿਵਾਰ ਨੇ ਇਹ ਯਕੀਨੀ ਬਣਾਇਆ ਕਿ ਉਨ੍ਹਾਂ ਦੀ ਸਿਹਤ ਨਾਲ ਜੁੜੀ ਕੋਈ ਵੀ ਜਾਣਕਾਰੀ ਜਨਤਕ ਨਾ ਕੀਤੀ ਜਾਵੇ ਅਤੇ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਹਰ ਕੋਈ ਕਿਸੇ ਤਰ੍ਹਾਂ ਦੀ ਅਫਵਾਹ ਨਹੀਂ ਚਾਹੁੰਦੇ ਹਨ।

ਇਹ ਵੀ ਪੜ੍ਹੋ: ਲੁਧਿਆਣਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਫ਼ੋਨ 'ਤੇ ਮਿਲੀਆਂ ਧਮਕੀਆਂ

ਆਮਿਰ ਖਾਨ ਨੇ ਕਰਨ ਜੌਹਰ ਦੇ ਸ਼ੋਅ 'ਕੌਫੀ ਵਿਦ ਕਰਨ' 'ਤੇ ਇਕ ਇੰਟਰਵਿਊ 'ਚ ਕਿਹਾ ਸੀ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਸਭ ਤੋਂ ਵੱਡਾ ਦੁੱਖ ਇਹ ਲੱਗਦਾ ਹੈ ਕਿ ਉਹ ਆਪਣੇ ਪਰਿਵਾਰ ਨਾਲ ਖਾਸ ਕਰਕੇ ਆਪਣੀ ਮਾਂ ਅਤੇ ਬੱਚਿਆਂ ਨਾਲ ਜ਼ਿਆਦਾ ਸਮਾਂ ਨਹੀਂ ਬਿਤਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਜੀਵਨ ਵਿੱਚ ਪਰਿਵਾਰ ਅਤੇ ਰਿਸ਼ਤਿਆਂ ਦੀ ਮਹੱਤਤਾ ਬਾਰੇ ਵੀ ਦੱਸਿਆ।

Top News view more...

Latest News view more...

PTC NETWORK