MLA Gurpreet Gogi Death Live Updates : ਲੁਧਿਆਣਾ ਤੋਂ 'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤ, ਸਿਰ ’ਚ ਵੱਜੀ ਸੀ ਗੋਲੀ, ਇੰਝ ਵਾਪਰੀ ਸੀ ਘਟਨਾ
Jan 11, 2025 11:32 AM
ਮੁੱਖ ਮੰਤਰੀ ਭਗਵੰਤ ਮਾਨ ਹੋ ਸਕਦੇ ਹਨ ਗੋਗੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ
ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਗੋਗੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਦੇ ਹਨ। ਦੂਜੇ ਪਾਸੇ, ਲੁਧਿਆਣਾ ਦੀ ਘੁਮਾਰ ਮੰਡੀ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
Jan 11, 2025 10:46 AM
ਵਿਧਾਇਕ ਗੁਰਪ੍ਰੀਤ ਗੋਗੀ ਦੇ ਮੌ/ਤ 'ਤੇ ਬੋਲੇ 'ਆਪ' ਲੀਡਰ ?
Jan 11, 2025 10:44 AM
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਜਾਹਿਰ ਕੀਤਾ ਦੁੱਖ
ਲੁਧਿਆਣਾ ਪੱਛਮੀ ਤੋਂ ਐਮ ਐਲ ਏ ਗੁਰਪ੍ਰੀਤ ਸਿੰਘ ਗੋਗੀ ਦੀ ਮੌਤ ਦੀ ਖਬਰ ਬੇਹੱਦ ਦੁਖਦਾਈ ਹੈ। ਪਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। pic.twitter.com/qEAmfimYRE
— Bikram Singh Majithia (@bsmajithia) January 11, 2025
Jan 11, 2025 10:38 AM
ਪਰਿਵਾਰਿਕ ਮੈਂਬਰਾਂ ਦਾ ਰੋ- ਰੋ ਹੋਇਆ ਬੁਰਾ ਹਾਲ
MLA Gurpreet Gogi Dies in Accidental Shooting : ਲੁਧਿਆਣਾ ਤੋਂ ਪੱਛਮ ਹਲਕੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਭੇਦਭਰੇ ਹਾਲਾਤਾਂ ਦੇ ਵਿੱਚ ਮੌਤ ਹੋ ਗਈ ਹੈ। ਸੂਤਰਾਂ ਦੇ ਮੁਤਾਬਕ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੇ ਖੁਦ ਨੂੰ ਗੋਲੀ ਮਾਰੀ ਹੈ, ਜਿਸ ਤੋਂ ਬਾਅਦ ਉਹਨਾਂ ਨੂੰ ਡੀਐਮਸੀ ਹਸਪਤਾਲ ਦੇ ਵਿੱਚ ਲਿਜਾਇਆ ਗਿਆ। ਹਾਲਾਂਕਿ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਜਿਸ ਸਮੇਂ ਗੁਰਪ੍ਰੀਤ ਸਿੰਘ ਗੋਗੀ ਆਪਣੀ ਪਿਸਤੌਲ ਸਾਫ ਕਰ ਰਹੇ ਸੀ ਉਸ ਸਮੇਂ ਅਚਾਨਕ ਉਨ੍ਹਾਂ ਨੂੰ ਗੋਲੀ ਲੱਗ ਗਈ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਦੱਸ ਦਈਏ ਕਿ ਇਸ ਤੋਂ ਬਾਅਦ ਜਦੋਂ ਉਨ੍ਹਾਂ ਨੂੰ ਹਸਪਤਾਲ ਲੈ ਕੇ ਜਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਐਲਾਨ ਦਿੱਤਾ। ਡੀਐਮਸੀ ਹਸਪਤਾਲ ਦੇ ਵਿੱਚ ਪੁਲਿਸ ਕਮਿਸ਼ਨਰ ਅਤੇ ਪੁਲਿਸ ਦੇ ਉਚ ਅਧਿਕਾਰੀ ਮੌਕੇ ਤੇ ਪਹੁੰਚੇ ਹੋਏ ਹਨ।
ਡੀਸੀਪੀ ਜਸਕਰਨ ਸਿੰਘ ਤੇਜਾ ਦਾ ਕਹਿਣਾ ਹੈ ਕਿ ਗੋਲੀ ਸਿਰ ਦੇ ਵਿੱਚ ਲੱਗੀ ਹੈ ਅਤੇ ਆਰ ਪਾਰ ਹੋਈ ਹੈ। ਪਰ ਦੂਜੇ ਪਾਸੇ ਡੀਸੀਪੀ ਨੇ ਇਹ ਬਿਆਨ ਦਿੱਤਾ ਕਿ ਗੁਰਪ੍ਰੀਤ ਬੱਸੀ ਗੋਗੀ ਆਪਣੀ ਰਿਵਾਲਵਰ ਨੂੰ ਸਾਫ ਕਰ ਰਹੇ ਸੀ।
ਡੀਸੀਪੀ ਜਸਕਰਨ ਸਿੰਘ ਤੇਜਾ ਨੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨ ਮੁਤਾਬਕ ਇਹ ਐਕਸੀਡੈਂਟਲ ਫਾਇਰ ਹੋਇਆ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਆਪਣੇ ਰਿਵਾਲਵਰ ਨੂੰ ਸਾਫ ਕਰਦੇ ਪਏ ਸੀ ਅਤੇ ਸਾਫ ਕਰਦੇ ਕਰਦੇ ਉਹਨਾਂ ਦੇ ਸਿਰ ’ਤੇ ਗੋਲੀ ਲੱਗ ਗਈ ਪਰ ਪੁਲਿਸ ਦਾ ਇਹ ਵੀ ਕਹਿਣਾ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਸਾਰੀ ਜਾਣਕਾਰੀ ਮਿਲੇਗੀ ਅਤੇ ਫਿਲਹਾਲ ਪੁਲਿਸ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦਾ ਅੰਤਿਮ ਸਸਕਾਰ ਦੁਪਹਿਰ 3 ਵਜੇ ਦੇ ਕਰੀਬ ਕੇਵੀਐਮ ਸਕੂਲ ਦੇ ਕੋਲ ਸਿਵਿਲ ਲਾਈਨ ਦੇ ਸ਼ਮਸ਼ਾਨ ਘਾਟ ਦੇ ਵਿੱਚ ਕੀਤਾ ਜਾਵੇਗਾ।
ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ… pic.twitter.com/FmfXlr5oZM — Bhagwant Mann (@BhagwantMann) January 11, 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਜਾਹਿਰ ਕਰਦੇ ਹੋਏ ਕਿਹਾ ਕਿ ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ। ਵਾਹਿਗੁਰੂ ਵਾਹਿਗੁਰੂ
ਇਹ ਵੀ ਪੜ੍ਹੋ : Sukhbir Singh Badal : ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਕੀਤਾ ਮਨਜੂਰ, ਜਾਣੋ ਕਦੋਂ ਹੋਵੇਗੀ ਨਵੇਂ ਪ੍ਰਧਾਨ ਦੀ ਚੋਣ
- PTC NEWS