Wed, Nov 13, 2024
Whatsapp

ਅਦਾਲਤ ਵੱਲੋਂ 'ਆਪ' ਵਿਧਾਇਕ ਦਲਬੀਰ ਸਿੰਘ ਟੌਂਗ ਭਗੌੜਾ ਕਰਾਰ

Reported by:  PTC News Desk  Edited by:  Jasmeet Singh -- November 03rd 2022 09:05 AM
ਅਦਾਲਤ ਵੱਲੋਂ 'ਆਪ' ਵਿਧਾਇਕ ਦਲਬੀਰ ਸਿੰਘ ਟੌਂਗ ਭਗੌੜਾ ਕਰਾਰ

ਅਦਾਲਤ ਵੱਲੋਂ 'ਆਪ' ਵਿਧਾਇਕ ਦਲਬੀਰ ਸਿੰਘ ਟੌਂਗ ਭਗੌੜਾ ਕਰਾਰ

ਤਰਨਤਾਰਨ, 3 ਨਵੰਬਰ: ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਭਗੋੜਾ ਕਰਾਰ ਦਿੱਤਾ ਜਾ ਚੁੱਕਿਆ ਹੈ। ਅਦਾਲਤ ਦੇ ਵਾਰ ਵਾਰ ਕਹਿਣ 'ਤੇ ਨਾ ਪੇਸ਼ ਹੋਣ ਦੇ ਚਲਦੇ ਵਿਧਾਇਕ ਦੀ ਜਾਇਦਾਦ ਨੂੰ ਵੀ ਅਟੈਚ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਸਾਲ 2020 ਵਿੱਚ ਤਰਨਤਾਰਨ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਵੱਲੋਂ ਕਰੋਨਾ ਪਾਬੰਦੀਆਂ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ ਸੀ। ਜਿਸ 'ਤੇ ਤਰਨ ਤਾਰਨ ਦੀ ਥਾਣਾ ਸਦਰ ਪੁਲਿਸ ਵੱਲੋਂ ਮੌਜੂਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਬਿਜਲੀ ਮੰਤਰੀ ਹਰਭਜਨ ਸਿੰਘ  ਈ ਟੀ ਉ, ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ, ਵਿਧਾਇਕ ਮਨਿੰਦਰ ਸਿੰਘ ਲਾਲਪੁਰਾ , ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ, ਦਲਬੀਰ ਸਿੰਘ ਟੌਂਗ ਸਮੇਤ ਕਈ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਪਰ ਉਕਤ ਮਾਮਲੇ ਵਿੱਚ ਪਿਛਲੇ ਦਿਨੀਂ ਤਰਨਤਾਰਨ ਅਦਾਲਤ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਂਤ ਪੰਜਾਬ ਸਰਕਾਰ ਦੇ ਮੰਤਰੀਆਂ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਉਸ ਤੋਂ ਬਾਅਦ ਉਕਤ ਆਗੂਆਂ ਵੱਲੋਂ ਹਾਈਕੋਰਟ ਦੇ ਹੁਕਮਾਂ ਤੇ ਹੇਠਲੀ ਅਦਾਲਤ ਵਿੱਚ ਪੇਸ਼ ਹੋ ਕੇ ਆਪਣੀ ਜ਼ਮਾਨਤ ਕਰਵਾ ਲਈ ਗਈ ਸੀ ਪਰ ਬਾਬਾ ਬਕਾਲਾ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਵੱਲੋਂ ਲਗਾਤਾਰ ਅਦਾਲਤ ਵਿੱਚ ਪੇਸ਼ ਨਾ ਹੋਣ ਤੋਂ ਬਾਅਦ ਜੱਜ ਨੇ ਦਲਬੀਰ ਸਿੰਘ ਟੌਂਗ ਨੂੰ ਪੀ.ਉ. ਕਰਾਰ ਦਿੱਤਾ। ਇਸ ਦੇ ਨਾਲ ਹੀ ਵਿਧਾਇਕ ਦੀ ਜਾਇਦਾਦ ਨੂੰ ਵੀ ਅਟੈਚ ਕੀਤਾ ਗਿਆ ਹੈ।


- PTC NEWS

Top News view more...

Latest News view more...

PTC NETWORK