ਖਡੂਰ ਸਾਹਿਬ ਤੋਂ AAP ਵਿਧਾਇਕ ਦੇ ਕਰੀਬੀ ਦਾ ਗੋਲੀਆਂ ਮਾਰ ਕੇ ਕਤਲ
AAP Worker Shot Dead: ਗੋਇੰਦਵਾਲ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਅਣਪਛਾਤਿਆਂ ਵੱਲੋਂ ਆਮ ਆਦਮੀ ਪਾਰਟੀ ਦੇ ਇੱਕ ਵਰਕਰ ਨੂੰ ਦਿਨ-ਦਿਹਾੜੇ ਗੋਲੀਆਂ ਨਾਲ ਭੁੰਨੇ ਜਾਣ ਦੀ ਖ਼ਬਰ ਹੈ। ਅਣਪਛਾਤੇ ਕਾਰ ਸਵਾਰਾਂ ਨੇ ਗੋਪੀ ਚੋਹਲਾ ਦੇ ਫਤਿਆਬਾਦ ਫਾਟਕ ਨਜ਼ਦੀਕ ਹਮਲਾ ਕੀਤੀ, ਜਿਸ ਦੌਰਾਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਗੋਪੀ ਚੋਹਲਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਗੋਪੀ ਚੋਹਲਾ ਸਾਹਿਬ ਤੋਂ ਫਤਿਆਬਾਦ ਲਈ ਗੱਡੀ 'ਤੇ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਗੱਡੀ 'ਚ ਸਵਾਰ ਹਮਲਾਵਰਾਂ ਵੱਲੋਂ ਗੋਪੀ ਦਾ ਪਿੱਛਾ ਕੀਤਾ ਜਾ ਰਿਹਾ ਸੀ। ਜਦੋਂ ਉਹ ਫਾਟਕ ਨੇੜੇ ਪਹੁੰਚੇ ਤਾਂ ਫਾਟਕ ਬੰਦ ਸੀ, ਜਿਸ ਦੌਰਾਨ ਉਨ੍ਹਾਂ ਨੇ ਗੋਪੀ 'ਤੇ ਹਮਲਾ ਕਰ ਦਿੱਤਾ।
ਦਿਨ-ਦਿਹਾੜੇ ਗੋਲੀਆਂ ਚੱਲਣ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਚੁੱਕੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਤਰਨਤਾਰਨ ਤਿੰਨ ਦਿਨਾਂ ਦੇ ਦਰਮਿਆਨ ਇਹ ਚੌਥੀ ਵਾਰਦਾਤ ਵਾਪਰ ਚੁੱਕੀ ਹੈ। ਲੋਕਾਂ ਵੱਲੋਂ ਪੁਲਿਸ ਪ੍ਰਸ਼ਾਸਨ 'ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ।
-