Hoshiarpur News : ਮਰੀਜ਼ ਲੈ ਕੇ ਜਾ ਰਹੀ ਐਂਬੂਲੈਂਸ ਹਾਦਸੇ ਦਾ ਸ਼ਿਕਾਰ; ਚਾਲਕ ਦੀ ਹੋਈ ਮੌਤ, ਮਰੀਜ਼ ਨੇ ਵੀ ਹਸਪਤਾਲ ’ਚ ਤੋੜਿਆ ਦਮ
Hoshiarpur News : ਦਸੂਹਾ ਸਿਵਲ ਹਸਪਤਾਲ ਤੋਂ ਜਲੰਧਰ ਰੈਫਰ ਕੀਤੇ ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਗੱਡੀ ਅੱਡਾ ਕਾਲਾ ਬੱਕਰਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਸਵੇਰੇ 4 ਵਜੇ ਦੇ ਕਰੀਬ ਵਾਪਰਿਆ। ਇਹ ਪਤਾ ਲੱਗ ਰਿਹਾ ਹੈ ਕਿ ਇਹ ਹਾਦਸਾ ਗੰਨੇ ਦੀ ਟਰਾਲੀ ਨਾਲ ਟਕਰਾਉਣ ਕਾਰਨ ਵਾਪਰਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਇਸ ਹਾਦਸੇ ’ਚ ਐਂਬੂਲੈਂਸ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਰੈਫਰ ਮਰੀਜ਼ ਨੇ ਵੀ ਕੁਝ ਸਮਾਂ ਬਾਅਦ ਹਸਪਤਾਲ ’ਚ ਦਮ ਤੋੜ ਦਿੱਤਾ। ਮਰਨ ਵਾਲੇ ਐਂਬੂਲੈਂਸ ਚਾਲਕ ਦੀ ਪਛਾਣ ਹਰਮਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਦਸੂਹਾ ਦੇ ਕੇਂਥਾ ਮੁਹੱਲਾ ਦਾ ਰਹਿਣ ਵਾਲਾ ਸੀ।
ਦੱਸ ਦਈਏ ਕਿ ਮ੍ਰਿਤਕ ਦੇ ਸਾਥੀਆਂ ਦੇ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਨੇ ਦੱਸਿਆ ਕਿ ਹਰਮਿੰਦਰ ਸਿੰਘ ਦਸੂਹਾ ਸਿਵਲ ਹਸਪਤਾਲ ਤੋਂ ਕਿਸੇ ਰੈਫਰ ਕੀਤੇ ਮਰੀਜ਼ ਨੂੰ ਲੈ ਕੇ ਸਵੇਰ 3 ਵਜੇ ਨਿਕਲਿਆ ਸੀ ਅਤੇ ਤਕਰੀਬਨ ਇੱਕ ਘੰਟੇ ਬਾਅਦ ਇਹ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ : Punjab Weather Alert : ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ; ਸੂਬੇ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ 2 ਦਿਨ ਮੀਂਹ ਪੈਣ ਦੀ ਸੰਭਾਵਨਾ
- PTC NEWS