Dallewal Doctor Team Accident : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਦੇਖਭਾਲ ਕਰਨ ਵਾਲੀ ਸਿਹਤ ਵਿਭਾਗ ਦੀ ਟੀਮ ਹਾਦਸੇ ਦਾ ਸ਼ਿਕਾਰ
Dallewal Doctor Team Accident : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਜਾਂਚ ਕਰਨ ਵਾਲੀ ਡਾਕਟਰੀ ਟੀਮ ਦਾ ਸਮਾਣਾ ਦੇ ਪਿੰਡ ਜੋੜੇ ਮਾਜਰਾ ਨੇੜੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਸਵੇਰੇ ਤੜਕਸਾਰ ਵਾਪਰਿਆ। ਇਸ ਹਾਦਸੇ ’ਚ ਡਾਕਟਰਾਂ ਦੀ ਟੀਮ ਨੂੰ ਸੱਟਾਂ ਲੱਗੀਆਂ ਹਨ।
ਇਸ ਹਾਦਸੇ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜੋ ਸਕਾਰਪੀਓ ਦੇ ਪਿੱਛੇ ਚੱਲ ਰਹੀ ਕਾਰ ਦੇ ਡੈਸ਼ਬੋਰਡ ਕੈਮਰੇ ਤੋਂ ਰਿਕਾਰਡ ਕੀਤੀ ਗਈ ਹੈ। ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਸਕਾਰਪੀਓ ਇੱਕ ਬੱਸ ਦੇ ਪਿੱਛੇ ਭੱਜ ਰਹੀ ਹੈ। ਦੂਜੀ ਲੇਨ 'ਤੇ ਸਾਹਮਣੇ ਤੋਂ ਦੋ ਵਾਹਨ ਆ ਰਹੇ ਹਨ। ਅਚਾਨਕ ਸਕਾਰਪੀਓ ਚਾਲਕ ਨੇ ਲਾਪਰਵਾਹੀ ਨਾਲ ਆਪਣੀ ਕਾਰ ਨੂੰ ਦੂਸਰੀ ਲੇਨ ਵੱਲ ਮੋੜ ਦਿੱਤਾ, ਜਿਸ ਕਾਰਨ ਉਹ ਸਾਹਮਣੇ ਤੋਂ ਆ ਰਹੀਆਂ ਦੋਵੇਂ ਗੱਡੀਆਂ ਨਾਲ ਟਕਰਾ ਗਿਆ।
ਡੱਲੇਵਾਲ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਹਨ। ਉਸ ਦੀ ਹਾਲਤ ਕਾਫੀ ਨਾਜ਼ੁਕ ਹੈ ਅਤੇ ਉਸ ਦਾ ਭਾਰ ਵੀ ਕਾਫੀ ਘੱਟ ਗਿਆ ਹੈ। ਉਹ ਸਿਰਫ਼ ਪਾਣੀ ਪੀ ਰਿਹਾ ਹੈ। ਇਸ ਕਾਰਨ ਉਨ੍ਹਾਂ ਦੀ ਇਮਿਊਨਿਟੀ ਵੀ ਕਮਜ਼ੋਰ ਹੋ ਗਈ ਹੈ। ਇਨਫੈਕਸ਼ਨ ਦੇ ਖਤਰੇ ਕਾਰਨ ਉਨ੍ਹਾਂ ਨੂੰ ਅੰਦੋਲਨ ਦੇ ਮੰਚ 'ਤੇ ਸ਼ੀਸ਼ੇ ਦੇ ਕਮਰੇ 'ਚ ਰੱਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : Fog And Cold Wave Alert In Punjab : ਪੰਜਾਬ-ਚੰਡੀਗੜ੍ਹ 'ਚ 3 ਦਿਨ ਪਵੇਗਾ ਮੀਂਹ; ਇਨ੍ਹਾਂ 15 ਜ਼ਿਲਿਆਂ 'ਚ ਧੁੰਦ ਦਾ ਅਲਰਟ
- PTC NEWS