Wed, Nov 13, 2024
Whatsapp

21 ਫਰਵਰੀ ਤੱਕ ਸਾਈਨ ਬੋਰਡ ਪੰਜਾਬੀ 'ਚ ਨਾ ਲਿਖੇ ਗਏ ਤਾਂ ਹੋਵੇਗੀ ਕਾਰਵਾਈ

Reported by:  PTC News Desk  Edited by:  Pardeep Singh -- December 12th 2022 02:02 PM
21 ਫਰਵਰੀ ਤੱਕ ਸਾਈਨ ਬੋਰਡ ਪੰਜਾਬੀ 'ਚ ਨਾ ਲਿਖੇ ਗਏ ਤਾਂ ਹੋਵੇਗੀ ਕਾਰਵਾਈ

21 ਫਰਵਰੀ ਤੱਕ ਸਾਈਨ ਬੋਰਡ ਪੰਜਾਬੀ 'ਚ ਨਾ ਲਿਖੇ ਗਏ ਤਾਂ ਹੋਵੇਗੀ ਕਾਰਵਾਈ

ਚੰਡੀਗੜ੍ਹ: ਪੰਜਾਬੀ ਭਾਸ਼ਾ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਮੁੜ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ-ਸਰਕਾਰੀ ਸਕੂਲਾਂ, ਕਾਲਜਾਂ, ਸਮੂਹ ਸਰਕਾਰੀ ਅਦਾਰਿਆਂ ਵਿੱਚ, ਨਿੱਜੀ ਦੁਕਾਨਦਾਰਾਂ ਨੂੰ ਪੰਜਾਬੀ ਵਿੱਚ ਸਾਈਨ ਬੋਰਡ ਲਿਖਣ ਦੀ ਹਦਾਇਤ ਦਿੱਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 21 ਫਰਵਰੀ ਤੱਕ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ 21 ਫਰਵਰੀ ਤੱਕ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆ ਵਿੱਚ ਪੰਜਾਬੀ ਭਾਸ਼ਾ ਵਿੱਚ ਸਾਈਨ  ਬੋਰਡ ਲਗਣੇ ਚਾਹੀਦੇ ਹਨ।


ਸਾਰੇ ਵਿਭਾਗਾਂ ਦੇ ਬੋਰਡ ਪੰਜਾਬੀ ਵਿੱਚ ਲਿਖੇ ਜਾਣਗੇ ਤੇ ਬਾਕੀ ਭਾਸ਼ਾਵਾਂ ਦੂਜੇ ਨੰਬਰ 'ਤੇ ਲਿਖੀਆਂ ਜਾ ਸਕਦੀਆਂ ਹਨ, ਪਰ ਪੰਜਾਬੀ ਨੂੰ ਪਹਿਲੇ ਨੰਬਰ ਉੱਤੇ ਲਿਖਣਾ ਜ਼ਰੂਰੀ  ਸਰਕਾਰ ਨੇ ਲਿਖਤੀ ਪੱਤਰ ਜਾਰੀ ਕਰਕੇ ਕਿਹਾ ਹੈ ਕਿ 21 ਫਰਵਰੀ 2023 ਤੱਕ ਹਰ ਕੋਈ ਇਸ ਪੱਤਰ ਦੀ ਪਾਲਣਾ ਕਰੇ, ਨਹੀਂ ਤਾਂ ਅਧੀਨ ਪੰਜਾਬ ਰਾਜ ਭਾਸ਼ਾ ਐਕਟ 2008 (State Language Act 2008) ਅਤੇ 2021 ਤਹਿਤ ਸਾਰੇ ਵਿਭਾਗਾਂ ਨੂੰ ਜੁਰਮਾਨਾ ਕੀਤਾ ਜਾਵੇਗਾ।

- PTC NEWS

Top News view more...

Latest News view more...

PTC NETWORK