Advocate Harjinder Singh Dhami News : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਵਾਪਸ ਲੈਣ ਦਾ ਕੀਤਾ ਫੈਸਲਾ, ਜਾਣੋ ਮੁੜ ਕਦੋਂ ਸਾਂਭਣਗੇ SGPC ਪ੍ਰਧਾਨ ਦਾ ਅਹੁਦਾ
Advocate Harjinder Singh Dhami News : ਐਡਵੇਕੋਟ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਅਸਤੀਪਾ ਵਾਪਸ ਲੈਣ ਦਾ ਫੈਸਲਾ ਲੈ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਅੱਜ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੀ ਹੁਸ਼ਿਆਰਪੁਰ ਵਿਖੇ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੁਲਾਕਾਤ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਅਸਤੀਫਾ ਵਾਪਸ ਲੈਣ ਦਾ ਫੈਸਲਾ ਲਿਆ ਹੈ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਖਾਲਸਾ ਪੰਥ ਦਾ ਹੁਕਮ ਸਿਰ ਮੱਥੇ ਪ੍ਰਵਾਨ ਕੀਤਾ ਹੈ। ਮਨ ’ਚ ਜੋ ਵੀ ਸ਼ੰਕੇ ਸੀ, ਸੁਖਬੀਰ ਸਿੰਘ ਬਾਦਲ ਨਾਲ ਮਿਲ ਕੇ ਦੂਰ ਹੋ ਗਏ ਹਨ।
ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਮੁੜ ਤੋਂ ਪੰਥ ਦੀ ਸੇਵਾ ਕਰਨਗੇ। ਸਿੱਖ ਕੌਮ ’ਤੇ ਲਗਾਤਾਰ ਹਮਲੇ ਹੋ ਰਹੇ ਹਨ। ਸਾਡੇ ਧਾਰਮਿਕ ਸੰਸਥਾਨਾਂ ’ਤੇ ਕਬਜ਼ੇ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਸਮੁੱਚੀ ਕੌਮ ਨੂੰ ਇਕੱਠੇ ਹੋ ਕੇ ਲੜਾਈ ਲੜਣੀ ਚਾਹੀਦੀ ਹੈ। ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਧਾਮੀ ਜ਼ਿੰਮੇਵਾਰੀ ਸੰਭਾਲਣ ਲਈ ਰਾਜ਼ੀ ਹੋ ਗਏ ਹਨ।
ਦੱਸ ਦਈਏ ਕਿ ਅਸਤੀਫਾ ਵਾਪਸ ਲੈਣ ਮਗਰੋਂ ਹੁਣ ਉਹ ਇੱਕ ਦੋ ਦਿਨਾਂ ’ਚ ਆਪਣਾ ਅਹੁਦਾ ਸੰਭਾਲਣਗੇ। ਕਾਬਿਲੇਗੌਰ ਬੀਤੇ ਦਿਨ ਐਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਨੇ ਅਸਤੀਫ਼ਾ ਨਾਮਨਜ਼ੂਰ ਕੀਤਾ ਸੀ।
- PTC NEWS