Punjab Cabinet Meeting Today : 4 ਮਹੀਨਿਆਂ ਮਗਰੋਂ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ; ਬਜਟ ਸੈਸ਼ਨ ਦੀਆਂ ਤਰੀਕਾਂ ’ਤੇ ਲੱਗ ਸਕਦੀ ਹੈ ਮੋਹਰ, ਜਾਣੋ ਹੋਰ ਕੀ ਹੋ ਸਕਦੇ ਹਨ ਫੈਸਲੇ
Punjab Cabinet Meeting Today : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚਾਰ ਮਹੀਨਿਆਂ ਬਾਅਦ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਦੱਸ ਦਈਏ ਕਿ ਇਸ ਵਿੱਚ ਲਗਭਗ 65 ਏਜੰਡੇ ਤੈਅ ਕੀਤੇ ਜਾ ਸਕਦੇ ਹਨ।
ਮਿਲੀ ਜਾਣਕਾਰੀ ਮੁਤਾਬਿਕ ਕੈਬਨਿਟ ਮੀਟਿੰਗ ਵਿੱਚ, ਖੂਨ ਦੇ ਰਿਸ਼ਤਿਆਂ ਦੇ ਅੰਦਰ ਜਾਇਦਾਦ ਦੇ ਤਬਾਦਲੇ 'ਤੇ 2.5% ਤੱਕ ਸਟੈਂਪ ਡਿਊਟੀ ਲਗਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ। ਸਰਕਾਰ ਨੇ ਇਹ ਪ੍ਰਸਤਾਵ ਸੂਬੇ ਦੀ ਵਿੱਤੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤਾ ਹੈ। ਸਰਕਾਰ ਆਮ ਲੋਕਾਂ 'ਤੇ ਵਿੱਤੀ ਬੋਝ ਪਾ ਸਕਦੀ ਹੈ। ਇਸ ਤੋਂ ਇਲਾਵਾ ਰੋਡ ਐਂਡ ਬ੍ਰਿਜ ਪਾਲਿਸੀ ਵੀ ਕੈਬਨਿਟ ਮੀਟਿੰਗ ’ਚ ਲਿਆਈ ਜਾ ਸਕਦੀ ਹੈ।
ਹਾਲਾਂਕਿ ਕੈਬਨਿਟ ਮੀਟਿੰਗ ’ਚ ਬਜਟ ਸੈਸ਼ਨ ਦੀਆਂ ਤਰੀਕਾਂ ’ਤੇ ਵੀ ਮੋਹਰ ਲੱਗ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਬਜਟ ਇਜਲਾਸ ਮਾਰਚ ’ਚ ਸ਼ੁਰੂ ਹੋ ਸਕਦਾ ਹੈ।
ਇਸ ਤੋਂ ਇਲਾਵਾ ਮੀਟਿੰਗ ਵਿੱਚ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬੀ ਨੌਜਵਾਨਾਂ ਦੇ ਮੁੱਦੇ 'ਤੇ ਚਰਚਾ ਹੋਣ ਦੀ ਉਮੀਦ ਹੈ। ਇਹ ਮੀਟਿੰਗ ਠੀਕ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਇਸ ਮਹੀਨੇ ਮੀਟਿੰਗ ਦੀ ਤਰੀਕ ਦੋ ਵਾਰ ਬਦਲੀ ਗਈ ਸੀ। ਵਿਰੋਧੀ ਪਾਰਟੀਆਂ ਨੇ ਵੀ ਇਸ 'ਤੇ ਸਵਾਲ ਉਠਾਏ।
ਇਹ ਵੀ ਪੜ੍ਹੋ : ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਨੂੰ ਮਿਲੇ ਮਿਸਾਲੀ ਸਜ਼ਾ- ਐਡਵੋਕੇਟ ਧਾਮੀ
- PTC NEWS