Singer Elly Mangat: ਪੰਜਾਬੀ ਗਾਇਕ ਗਿੱਪੀ ਗਰੇਵਾਲ ਤੋਂ ਬਾਅਦ ਗਾਇਕ ਐਲੀ ਮਾਂਗਟ ਗੈਂਗਸਟਰਾਂ ਦੇ ਨਿਸ਼ਾਨੇ ’ਤੇ ਆ ਗਏ ਹਨ। ਦੱਸ ਦਈਏ ਕਿ ਦਿੱਲੀ ਪੁਲਿਸ ਨੇ ਦੋ ਸ਼ੂਟਰਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਨਿਸ਼ਾਨੇ ’ਤੇ ਪੰਜਾਬੀ ਗਾਇਕ ਐਲੀ ਮਾਂਗਟ ਸੀ। ਉਨ੍ਹਾਂ ਨੂੰ ਐਲੀ ਮਾਂਗਟ ਦੇ ਕਤਲ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।
ਦੱਸ ਦਈਏ ਕਿ ਗੈਂਗਸਟਰ ਅਰਸ਼ ਡੱਲਾ ਦੇ ਦੋ ਸ਼ਾਰਪਸ਼ੂਟਰਾਂ ਨੂੰ ਐਨਕਾਊਂਟਰ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਦਾ ਨਾਮ ਹੈ ਰਾਜਪ੍ਰੀਤ ਸਿੰਘ ਉਰਫ ਰਾਜਾ ਅਥੇ ਵਰਿੰਦਰ ਸਿੰਘ ਉਰਫ ਵਿੰਮੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਕਮਿਸ਼ਨਰ ਐਚਜੀਐਸ ਧਾਲੀਵਾਲ ਨੇ ਅਹਿਮ ਜਾਣਕਾਰੀ ਦਿੱਤੀ ਹੈ ਕਿ ਇਨ੍ਹਾਂ ਸ਼ੂਟਰਾਂ ਦੇ ਨਿਸ਼ਾਨੇ ਉੱਤੇ ਪੰਜਾਬੀ ਗਾਇਕ ਐਲੀ ਮਾਂਗਟ ਸੀ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਅਕਤੂਬਰ 2023 ਵਿੱਚ ਬਠਿੰਡਾ ਵਿੱਚ ਮਾਂਗਟ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਸੀ ਪਰ ਉਹ ਘਰ ਨਹੀਂ ਸਨ ਇਸ ਲਈ ਉਨ੍ਹਾਂ ਨੂੰ ਨਿਸ਼ਾਨਾ ਨਹੀਂ ਬਣਾਇਆ ਜਾ ਸਕਿਆ।
ਦਿੱਲੀ ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ ਐਚ.ਜੀ.ਐਸ. ਧਾਲੀਵਾਲ ਨੇ ਕਿਹਾ ਕਿ ਅੰਤਰਰਾਸ਼ਟਰੀ ਅੱਤਵਾਦੀ/ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਡਾਲਾ ਦੇ ਦੋ ਸ਼ਾਰਪਸ਼ੂਟਰਾਂ ਰਾਜਪ੍ਰੀਤ ਸਿੰਘ ਉਰਫ਼ ਰਾਜਾ ਉਰਫ਼ ਬੰਬ ਅਤੇ ਵਰਿੰਦਰ ਸਿੰਘ ਉਰਫ਼ ਵਿੰਮੀ ਨੂੰ ਦਿੱਲੀ ਪੁਲਿਸ ਨੇ ਅਕਸ਼ਰਧਾਮ ਮੰਦਰ, ਮਯੂਰ ਵਿਹਾਰ ਵੱਲ ਜਾਂਦੀ ਮੁੱਖ ਸੜਕ ਤੋਂ ਥੋੜ੍ਹੀ ਦੇਰ ਗੋਲੀਬਾਰੀ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਦੋਵਾਂ ਅਪਰਾਧੀਆਂ ਨੂੰ ਅਰਸ਼ਦੀਪ ਨੇ ਐਲੀ ਮਾਂਗਟ ਨਾਮਕ ਗਾਇਕ ਦਾ ਕਤਲ ਕਰਨ ਦਾ ਟਾਸਕ ਦਿੱਤਾ ਸੀ, ਜਿਸ ਲਈ ਉਨ੍ਹਾਂ ਨੇ ਅਕਤੂਬਰ 2023 ਵਿੱਚ ਬਠਿੰਡਾ ਵਿੱਚ ਕੋਸ਼ਿਸ਼ ਕੀਤੀ, ਪਰ ਘਰ ਵਿੱਚ ਐਲੀ ਮਾਂਗਟ ਨਾ ਮਿਲਣ ਕਰਨ ਉਸ ਨੂੰ ਨਿਸ਼ਾਨਾ ਨਾ ਬਣਾ ਸਕੇ।
- PTC NEWS