Wed, Nov 13, 2024
Whatsapp

ਸਰਕਾਰ ਦੇ ਭਰੋਸੇ ਪਿੱਛੋਂ ਬਹਿਬਲ ਕਲਾਂ ਮੋਰਚੇ ਨੇ ਹਾਈਵੇ ਦੀ ਇਕ ਸਾਈਡ ਖੋਲ੍ਹੀ, ਲੋਕਾਂ ਨੂੰ ਮਿਲੀ ਰਾਹਤ

Reported by:  PTC News Desk  Edited by:  Ravinder Singh -- February 11th 2023 12:57 PM
ਸਰਕਾਰ ਦੇ ਭਰੋਸੇ ਪਿੱਛੋਂ ਬਹਿਬਲ ਕਲਾਂ ਮੋਰਚੇ ਨੇ ਹਾਈਵੇ ਦੀ ਇਕ ਸਾਈਡ ਖੋਲ੍ਹੀ, ਲੋਕਾਂ ਨੂੰ ਮਿਲੀ ਰਾਹਤ

ਸਰਕਾਰ ਦੇ ਭਰੋਸੇ ਪਿੱਛੋਂ ਬਹਿਬਲ ਕਲਾਂ ਮੋਰਚੇ ਨੇ ਹਾਈਵੇ ਦੀ ਇਕ ਸਾਈਡ ਖੋਲ੍ਹੀ, ਲੋਕਾਂ ਨੂੰ ਮਿਲੀ ਰਾਹਤ

ਫਰੀਦਕੋਟ : ਸੂਬਾ ਸਰਕਾਰ ਨੇ ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਤੇ ਉਸ ਨਾਲ ਸਬੰਧਤ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀਆਂ ਘਟਨਾਵਾਂ ਸਬੰਧੀ ਠੋਸ ਕਾਰਵਾਈ ਦੀ ਮੰਗ ਨੂੰ ਲੈ ਕੇ ਪਿੰਡ ਬਹਿਬਲ ਕਲਾਂ 'ਚ ਅੰਮ੍ਰਿਤਸਰ-ਬਠਿੰਡਾ ਕੌਮੀ ਸ਼ਾਹਰਾਹ ਉਤੇ ਜਾਮ ਲਾਉਣ ਵਾਲੇ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਇਕ ਵਾਰ ਮੁੜ ਭਰੋਸਾ ਦਿੱਤਾ ਹੈ। ਉਨ੍ਹਾਂ ਨੇ 28 ਫਰਵਰੀ ਤੱਕ ਜਾਂਚ ਮੁਕੰਮਲ ਕਰਕੇ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਦਾ ਭਰੋਸਾ ਦਿੱਤਾ ਹੈ।



ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨਸਾਫ਼ ਮੋਰਚੇ ਨੂੰ ਜਾਮ ਖੋਲ੍ਹਣ ਦੀ ਅਪੀਲ ਕੀਤੀ ਤੇ ਸ਼ਾਮ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਧਰਨੇ ਵਾਲੀ ਥਾਂ 'ਤੇ ਪੁੱਜੇ ਅਤੇ ਕਰੀਬ ਇਕ ਘੰਟਾ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਸਰਕਾਰ ਦੇ ਭਰੋਸੇ ਤੋਂ ਬਾਅਦ ਇਨਸਾਫ਼ ਮੋਰਚੇ ਨੇ ਹਾਈਵੇਅ ਦਾ ਇਕ ਪਾਸਾ ਖੋਲ੍ਹ ਦਿੱਤਾ ਹੈ, ਜਿਸ ਨਾਲ ਆਵਾਜਾਈ ਬਹਾਲ ਹੋ ਗਈ ਹੈ।

ਬਹਿਬਲ ਕਲਾਂ 'ਚ 16 ਦਸੰਬਰ 2021 ਤੋਂ ਬੇਅਦਬੀ ਇਨਸਾਫ਼ ਮੋਰਚੇ ਦੇ ਰੂਪ 'ਚ ਰੋਸ ਪ੍ਰਦਰਸ਼ਨ ਚੱਲ ਰਿਹਾ ਹੈ ਅਤੇ ਸੂਬਾ ਸਰਕਾਰ ਦੇ ਨੁਮਾਇੰਦੇ ਸਮੇਂ-ਸਮੇਂ 'ਤੇ ਇੱਥੇ ਆ ਕੇ ਭਰੋਸਾ ਦਿੰਦੇ ਆ ਰਹੇ ਹਨ ਪਰ ਕੋਈ ਕਾਰਵਾਈ ਨਾ ਹੋਣ ਦੇ ਗੁੱਸੇ 'ਚ ਮੋਰਚੇ ਨੇ 5 ਫਰਵਰੀ ਨੂੰ ਨੈਸ਼ਨਲ ਹਾਈਵੇਅ 'ਤੇ ਧਰਨਾ ਦਿੱਤਾ ਅਤੇ ਦੋਵੇਂ ਸੜਕਾਂ ਜਾਮ ਕਰ ਦਿੱਤੀਆਂ। ਮੋਰਚੇ ਦੀ ਮੰਗ ਹੈ ਕਿ ਸੂਬਾ ਸਰਕਾਰ ਇਨ੍ਹਾਂ ਘਟਨਾਵਾਂ ਦੀ ਜਾਂਚ ਮੁਕੰਮਲ ਕਰਕੇ ਅਦਾਲਤ 'ਚ ਚਾਰਜਸ਼ੀਟ ਦਾਇਰ ਕਰੇ ਤਾਂ ਜੋ ਮੁਲਜ਼ਮਾਂ ਖ਼ਿਲਾਫ਼ ਸੁਣਵਾਈ ਸ਼ੁਰੂ ਹੋ ਸਕੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਨਸਾਫ਼ ਮੋਰਚੇ ਨੂੰ ਅਪੀਲ ਕਰਦਿਆਂ ਟਵੀਟ ਕਰਕੇ ਕਾਰਵਾਈ ਦਾ ਭਰੋਸਾ ਦਿੱਤਾ ਸੀ ਅਤੇ ਸ਼ਾਮ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖ਼ੁਦ ਧਰਨਾਕਾਰੀਆਂ ਨੂੰ ਮਿਲਣ ਲਈ ਪੁੱਜੇ ਸਨ। ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜਾਮ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਧਿਆਨ 'ਚ ਰੱਖਦਿਆਂ ਉਹ ਮੋਰਚੇ ਦੇ ਆਗੂਆਂ ਨੂੰ ਬੇਨਤੀ ਕਰਨ ਆਏ ਸਨ ਅਤੇ ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰਕੇ ਮੋਰਚੇ ਵੱਲੋਂ ਰਸਤਾ ਖੋਲ੍ਹਣ ਦੀ ਹਾਮੀ ਭਰੀ ਹੈ।

ਇਹ ਵੀ ਪੜ੍ਹੋ : Delhi Excise policy : ਈਡੀ ਵੱਲੋਂ ਵਾਈਐਸਆਰਸੀਪੀ ਐਮਪੀ ਦਾ ਪੁੱਤਰ ਰਾਘਵ ਮਗੁਨਤਾ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਮਹੀਨੇ ਦੇ ਅੰਤ ਤੱਕ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਇਸ ਗੱਲਬਾਤ ਦੌਰਾਨ ਇਲਾਕੇ ਦੀਆਂ 15 ਦੇ ਕਰੀਬ ਪੰਚਾਇਤਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ, ਜਿਨ੍ਹਾਂ ਨੇ ਦੋਵਾਂ ਪਾਸਿਆਂ ਤੋਂ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਸਹਿਮਤੀ ਤੋਂ ਬਾਅਦ ਪੰਚਾਇਤਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ 28 ਫਰਵਰੀ ਤੱਕ ਮਸਲਾ ਹੱਲ ਨਾ ਕੀਤਾ ਤਾਂ ਉਹ ਵੀ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰਨਗੇ।

- PTC NEWS

Top News view more...

Latest News view more...

PTC NETWORK