ਪੰਜਾਬ 'ਚ ਕੜਾਕੇ ਦੀ ਠੰਢ ’ਚ ਵਿਦਿਆਰਥੀਆਂ ਮਗਰੋਂ ਹੁਣ ਅਧਿਆਪਕਾਂ ਨੂੰ ਵੀ ਰਾਹਤ !
Punjab Teacher: ਪੰਜਾਬ ਸਰਕਾਰ ਨੇ ਐਤਵਾਰ ਨੂੰ ਸੀਤ ਲਹਿਰ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੂੰ ਆਨਲਾਈਨ ਕਲਾਸਾਂ ਕਰਵਾਉਣ ਲਈ ਕਿਹਾ ਗਿਆ ਸੀ। ਬੱਚਿਆਂ ਨੂੰ ਠੰਢ ਤੋਂ ਰਾਹਤ ਦੇਣ ਤੋਂ ਬਾਅਦ ਹੁਣ ਪੰਜਾਬ ਦੇ ਅਧਿਆਪਕਾਂ ਨੂੰ ਵੀ ਠੰਢ ਤੋਂ ਰਾਹਤ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਅਧਿਆਪਕਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ।
ਦੱਸ ਦਈਏ ਕਿ ਜਾਰੀ ਹੁਕਮਾਂ ਅਨੁਸਾਰ ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲਾਂ ਦੇ ਅਧਿਆਪਕਾਂ ਨੂੰ ਸਕੂਲ ਆ ਕੇ ਪੜ੍ਹਾਉਣ ਦੀ ਲੋੜ ਨਹੀਂ ਹੈ। ਹੁਣ 8ਵੀਂ ਤੋਂ 10ਵੀਂ ਤੱਕ ਦੇ ਸਾਰੇ ਵਿਸ਼ਿਆਂ ਲਈ ਆਨਲਾਈਨ ਕਲਾਸਾਂ ਹੀ ਉਪਲਬਧ ਹੋਣਗੀਆਂ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਅ ’ਤੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 14 ਜਨਵਰੀ 2024 ਤੱਕ ਦਸਵੀਂ ਜਮਾਤ ਤੱਕ ਦੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾਂਦੀਆਂ ਹਨ ਇਨ੍ਹਾਂ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕ, ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ।
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 14 ਜਨਵਰੀ 2024 ਤੱਕ ਦਸਵੀਂ ਜਮਾਤ ਤੱਕ ਦੇ… — Harjot Singh Bains (@harjotbains) January 7, 2024
ਉਨ੍ਹਾਂ ਅੱਗੇ ਕਿਹਾ ਕਿ 11ਵੀਂ ਅਤੇ 12ਵੀਂ ਜਮਾਤ ਦੀਆਂ ਰੈਗੂਲਰ ਜਮਾਤਾਂ ਸਕੂਲ ਵਿਖੇ ਹੀ ਲੱਗਣਗੀਆਂ ਜਿੰਨ੍ਹਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾ ਹੋਵੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਦਸਵੀਂ ਤੱਕ ਸੂਬੇ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਕੀਤੇ ਗਏ ਸੀ। ਹੁਕਮਾਂ ’ਚ ਕਿਹਾ ਗਿਆ ਸੀ ਕਿ ਠੰਢ ਵਧਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਲਾਸ ਦਸਵੀਂ ਤੱਕ ਸੂਬੇ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਲਈ ਇਹ ਹੁਕਮ ਜ਼ਰੂਰੀ ਹੈ ਅਤੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ।
ਇਹ ਵੀ ਪੜ੍ਹੋ: 'ਗੁ: ਸੁਲਤਾਨਪੁਰ ਲੋਧੀ ਫਾਇਰਿੰਗ ਮਾਮਲੇ 'ਚ ਮੁੱਖ ਮੰਤਰੀ ਮਾਨ ਜ਼ਿੰਮੇਵਾਰ ਕਰਾਰ'
-