IAF Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹਵਾਈ ਫੌਜ ਦੇ ਕਾਫਲੇ 'ਤੇ ਅੱਤਵਾਦੀ ਹਮਲਾ, ਇਕ ਜਵਾਨ ਸ਼ਹੀਦ; ਪੰਜ ਜ਼ਖਮੀ
IAF Convoy Attack: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਭਾਰਤੀ ਹਵਾਈ ਫੌਜ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲੇ 'ਚ ਜ਼ਖਮੀ ਹੋਏ 5 ਜਵਾਨਾਂ 'ਚੋਂ ਇਕ ਜਵਾਨ ਸ਼ਹੀਦ (Air Force Soldier Killed) ਹੋ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਸ਼ਨੀਵਾਰ ਸ਼ਾਮ ਨੂੰ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੇ ਇਕ ਵਾਹਨ 'ਤੇ ਗੋਲੀਬਾਰੀ ਕੀਤੀ।
ਅਧਿਕਾਰੀਆਂ ਨੇ ਦੱਸਿਆ ਕਿ ਸੁਰਨਕੋਟ ਦੇ ਸਨਾਈ ਪਿੰਡ 'ਚ ਗੋਲੀਬਾਰੀ ਦੀ ਸੂਚਨਾ ਮਿਲੀ ਹੈ। ਫੌਜ ਅਤੇ ਪੁਲਿਸ ਦੇ ਜਵਾਨਾਂ ਨੂੰ ਪ੍ਰਭਾਵਿਤ ਖੇਤਰ ਵਿੱਚ ਭੇਜਿਆ ਗਿਆ ਹੈ।
ਸੁਰੱਖਿਆ ਬਲਾਂ ਦੇ ਅਧਿਕਾਰੀ ਨੇ ਦੱਸਿਆ ਕਿ ਸਥਾਨਕ ਰਾਸ਼ਟਰੀ ਰਾਈਫਲਜ਼ ਯੂਨਿਟ ਨੇ ਇਲਾਕੇ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਵਾਹਨਾਂ ਨੂੰ ਸ਼ਾਹਸਿਤਰ ਨੇੜੇ ਜਨਰਲ ਖੇਤਰ ਵਿੱਚ ਏਅਰ ਬੇਸ ਦੇ ਅੰਦਰ ਸੁਰੱਖਿਅਤ ਕਰ ਲਿਆ ਗਿਆ ਹੈ। ਫੌਜ ਦੇ ਜਵਾਨ ਜ਼ਖਮੀ ਹੋਏ ਹਨ।
ਇਹ ਵੀ ਪੜ੍ਹੋ: ਜੋ ਬਿਡੇਨ ਦੀ 'ਜ਼ੈਨੋਫੋਬੀਆ' ਟਿੱਪਣੀ ਦਾ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੀਤਾ ਖੰਡਨ, ਕਿਹਾ-'ਭਾਰਤ ਹਮੇਸ਼ਾ ਖੁੱਲ੍ਹਾ ਤੇ ਸਵਾਗਤ ਕਰਨ ਵਾਲਾ'
- PTC NEWS