Sukhbir Singh Badal Religious Punishments : ਸੁਖਬੀਰ ਸਿੰਘ ਬਾਦਲ ਨੂੰ ਸਜ਼ਾ, ਸਰਨਾ ਤਨਖਾਹੀਆਂ ਤੇ ਬਾਗੀਆਂ ਨੂੰ ਤਾੜਨਾ, ਜਾਣੋ ਸਿੰਘ ਸਾਹਿਬਾਨਾਂ ਨੇ ਕਿਸ-ਕਿਸ ਨੂੰ ਸੁਣਾਈ ਕਿਹੜੀ ਸਜ਼ਾ
Sukhbir Singh Badal Religious Punishments : ਤਨਖਾਹੀਆਂ ਐਲਾਨੇ ਗਏ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਹੋਈ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਮੀਟਿੰਗ ਵਿੱਚ ਪਹੁੰਚੇ ਜਿੱਥੇ ਉਨ੍ਹਾਂ ਨੇ ਆਪਣੀਆਂ ਗਲਤੀਆਂ ਸਵੀਕਾਰ ਕਰ ਲਈਆਂ ਹਨ।
ਸੁਖਬੀਰ ਸਿੰਘ ਬਾਦਲ ਅਤੇ 17 ਸਾਬਕਾ ਅਕਾਲੀ ਮੰਤਰੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੇ ਸਾਬਕਾ ਮੈਂਬਰਾਂ ਨੂੰ ਵੀ ਧਾਰਮਿਕ ਸਜ਼ਾ ਸੁਣਾਈ ਗਈ। ਸੁਖਬੀਰ ਸਿੰਘ ਬਾਦਲ ਨੂੰ ਭਾਂਡੇ ਸਾਫ਼ ਕਰਨ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਰਛੇ ਲੈ ਕੇ ਬੈਠਣਾ ਹੋਵੇਗਾ। ਇਸ ਦੌਰਾਨ ਉਨ੍ਹਾਂ ਨੂੰ ਆਪਣੇ ਗਲੇ ਵਿੱਚ ਤਖ਼ਤੀ ਪਾਉਣੀ ਪਵੇਗੀ।
ਸੁਖਬੀਰ ਸਿੰਘ ਬਾਦਲ ਨੂੰ ਲਾਈ ਇਹ ਧਾਰਮਿਕ ਸਜ਼ਾ
ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ। ਇਸ ਤੋਂ ਇਲਾਵਾ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲ ਤਖ਼ਤ ਵੱਲੋਂ ਦਿੱਤੀ ਗਈ ਕਿਤਾਬ ‘ਫ਼ਖ਼ਰ ਕੌਮ’ ਵੀ ਵਾਪਸ ਲੈ ਲਈ ਗਈ ਹੈ। ਪੰਜ ਸਾਹਿਬਾਨ ਦੀ ਮੀਟਿੰਗ ਤੋਂ ਬਾਅਦ ਗਿਆਨੀ ਰਘੁਵੀਰ ਸਿੰਘ ਨੇ ਹੁਕਮ ਦਿੱਤਾ ਕਿ ਸੁਖਬੀਰ ਬਾਦਲ ਝੂਠੇ ਭਾਂਡਿਆਂ ਦੀ ਸਫਾਈ ਕਰਨਗੇ। ਉਹ ਘੰਟਾ ਘਰ ਨੇੜੇ ਵ੍ਹੀਲਚੇਅਰ 'ਤੇ ਬਰਛੇ ਨਾਲ ਡਿਊਟੀ ਕਰੇਗਾ ਅਤੇ ਕੀਰਤਨ ਆਦਿ ਸੁਣਨ ਦੀ ਧਾਰਮਿਕ ਸਜ਼ਾ ਦਿੱਤੀ ਗਈ ਹੈ।
ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਮੁਆਫ਼ੀ ਸਮੇਂ ਰਾਮ ਰਹੀਮ ਨੂੰ ਅਖ਼ਬਾਰਾਂ ਵਿੱਚ ਦਿੱਤੇ ਇਸ਼ਤਿਹਾਰਾਂ ਦੀ ਰਕਮ ਵਿਆਜ ਸਮੇਤ ਸ਼੍ਰੋਮਣੀ ਕਮੇਟੀ ਦੇ ਖਾਤੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ ਸੰਵਿਧਾਨ ਅਨੁਸਾਰ ਹੀ ਹੋਵੇਗੀ। ਦਿੱਤੇ ਗਏ ਅਸਤੀਫੇ ਪ੍ਰਵਾਨ ਕੀਤੇ ਜਾਣਗੇ ਅਤੇ ਮਹੱਤਵਪੂਰਨ ਨਿਯੁਕਤੀਆਂ ਸੰਵਿਧਾਨ ਦੇ ਅਨੁਸਾਰ ਅਤੇ ਲੋਕਤੰਤਰੀ ਢੰਗ ਨਾਲ ਕੀਤੀਆਂ ਜਾਣਗੀਆਂ।
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਪਈ ਤਾੜਨਾ
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਇਸ ਸਮੇਂ ਉਦੋਂ ਘਿਰ ਗਏ, ਜਦੋਂ ਸਿੰਘ ਸਾਹਿਬ ਨੇ ਉਨ੍ਹਾਂ ਕੋਲੋਂ ਡੇਰਾ ਮੁਖੀ ਰਾਮ ਰਹੀਮ ਨੂੰ ਮਾਫੀਨਾਮੇ ਦਾ ਸਮਰਥਨ ਕਰਨ 'ਤੇ ਸਵਾਲ ਕੀਤਾ। ਪ੍ਰੋ. ਚੰਦੂਮਾਜਰਾ ਨੇ ਇਸ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਅਜਿਹਾ ਕੁੱਝ ਨਹੀਂ ਕੀਤਾ, ਜਿਸ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਤਾੜਨਾ ਵੀ ਕੀਤੀ ਕਿ ਉਹ ਝੂਠ ਨਾ ਬੋਲਣ, ਕਿਉਂਕਿ ਉਨ੍ਹਾਂ ਦੇ ਅਖਬਾਰਾਂ 'ਚ ਬਿਆਨ ਛਪੇ ਹਨ। ਪਰ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਇਸ ਬਿਆਨ 'ਤੇ ਨੋਟਿਸ ਭੇਜਿਆ ਸੀ। ਇਸ 'ਤੇ ਸਿੰਘ ਸਾਹਿਬ ਨੇ ਕਿਹਾ ਕਿ ਜੇਕਰ ਨੋਟਿਸ ਭੇਜਿਆ ਤਾਂ ਉਸ ਦੀ ਜਵਾਬ ਵੀ ਤੁਹਾਡੇ ਕੋਲ ਹੋਵੇਗਾ ਜਾਂ ਫਿਰ ਗੁਰੂ ਸਾਹਿਬ ਦੇ ਸਨਮੁੱਖ ਹੋ ਕੇ ਕਹਿਣ ਕੇ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ।
ਸ੍ਰੀ ਅਕਾਲ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਸੁਣਾਇਆ ਫੈਸਲਾ
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਸਮੇਤ ਆਗੂਆਂ ਨੂੰ ਸੁਣਾਈ ਧਾਰਮਿਕ ਸਜ਼ਾ
- PTC NEWS