Toll Plaza Free : ਕੱਲ੍ਹ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਫਰੀ, 18 ਅਕਤੂਬਰ ਨੂੰ ਭਾਜਪਾ ਤੇ 'ਆਪ' ਆਗੂਆਂ ਦੇ ਘਰਾਂ ਦੇ ਬਾਹਰ ਧਰਨਾ
Farmers Toll Plaza Free Announcement Update : ਪੰਜਾਬ ਵਿੱਚ ਕਿਸਾਨਾਂ ਵੱਲੋਂ 17 ਅਕਤੂਬਰ ਯਾਨੀ ਭਲਕੇ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ। ਜਦੋਂ ਕਿ 18 ਅਕਤੂਬਰ ਨੂੰ ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਮੋਰਚੇ ਲਗਾਏ ਜਾਣਗੇ। ਮੁੱਖ ਤੌਰ ’ਤੇ ਭਾਜਪਾ ਆਗੂਆਂ ਅਰਵਿੰਦ ਖੰਨਾ, ਪ੍ਰਨੀਤ ਕੌਰ ਅਤੇ ‘ਆਪ’ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚਾ ਲਾਇਆ ਜਾਵੇਗਾ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਝੋਨੇ ਦੀ ਸਹੀ ਢੰਗ ਨਾਲ ਖਰੀਦ ਦੇ ਵਿਰੋਧ ਵਿੱਚ ਲਿਆ ਗਿਆ ਹੈ। ਕਿਸਾਨਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਦਿਨ ਰਾਤ ਜਾਰੀ ਰਹੇਗਾ ਇਹ ਸੰਘਰਸ਼
ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਜਥੇਬੰਦੀ ਦੀ 5 ਮੈਂਬਰੀ ਸੂਬਾ ਲੀਡਰਸ਼ਿਪ ਟੀਮ ਨੇ ਇਹ ਫੈਸਲਾ ਲਿਆ ਹੈ। ਫੈਸਲੇ ਅਨੁਸਾਰ ਸਾਡਾ ਸੰਘਰਸ਼ ਦਿਨ ਦਿਨ-ਰਾਤ ਜਾਰੀ ਰਹੇਗਾ। ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕਈ ਮੰਗਾਂ ਹਨ। ਇਨ੍ਹਾਂ ਮੰਗਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਕਰਨ ਤੋਂ ਇਲਾਵਾ ਹੋਰ ਵੀ ਕਈ ਮੰਗਾਂ ਇਸ ਵਿੱਚ ਸ਼ਾਮਲ ਹਨ। ਜਿਸ 'ਤੇ ਕੇਂਦਰ ਦੀ ਭਾਜਪਾ ਅਤੇ ਸੂਬੇ ਦੀ 'ਆਪ' ਸਰਕਾਰ ਗੰਭੀਰਤਾ ਨਹੀਂ ਦਿਖਾ ਰਹੀ ਹੈ।
ਦੋਵਾਂ ਸਰਕਾਰਾਂ 'ਤੇ ਅਣਗਹਿਲੀ ਦਾ ਇਲਜ਼ਾਮ
ਕਿਸਾਨ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰਾਂ ’ਤੇ ਕਿਸਾਨਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰਨ ਦਾ ਇਲਜ਼ਾਮ ਲਾਇਆ ਹੈ। ਜੋ ਕਾਰਪੋਰੇਟ ਪੱਖੀ ਡਬਲਯੂ.ਟੀ.ਓ. ਦੀ ਖੁੱਲੀ ਮੰਡੀ ਨੀਤੀ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਸਮੂਹ ਪਿੰਡਾਂ ਦੇ ਕਿਸਾਨਾਂ-ਮਜ਼ਦੂਰਾਂ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਇਸ ਮਾਰੂ ਹਮਲੇ ਨੂੰ ਹਰਾਉਣ ਲਈ ਦਿਨ-ਰਾਤ ਇੱਕ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਐਲਾਨੇ ਅਯੋਗ, ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ
- PTC NEWS