Tue, Dec 17, 2024
Whatsapp

Punjabi Man Died in Georgia : ਜਾਰਜੀਆ ’ਚ 11 ਭਾਰਤੀਆਂ ਸਣੇ ਪੰਜਾਬੀ ਨੌਜਵਾਨ ਨੇ ਵੀ ਤੋੜਿਆ ਦਮ, ਜਾਣੋ ਕਿਵੇਂ ਇੱਕਠੇ ਹੋਈ ਸੀ 12 ਲੋਕਾਂ ਦੀ ਮੌਤ ?

ਅਧਿਕਾਰਤ ਰਿਪੋਰਟ ਮੁਤਾਬਕ ਮਰਨ ਵਾਲਿਆਂ 'ਚ ਰੈਸਟੋਰੈਂਟ ਦੇ ਸਟਾਫ ਮੈਂਬਰ ਵੀ ਸ਼ਾਮਲ ਹਨ। ਮ੍ਰਿਤਕਾਂ ਦੇ ਸਰੀਰ 'ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੀ ਮੌਤ ਕਿਸੇ ਹਾਦਸੇ ਕਾਰਨ ਹੋਈ ਹੈ।

Reported by:  PTC News Desk  Edited by:  Aarti -- December 17th 2024 11:18 AM
Punjabi Man Died in Georgia : ਜਾਰਜੀਆ ’ਚ 11 ਭਾਰਤੀਆਂ ਸਣੇ ਪੰਜਾਬੀ ਨੌਜਵਾਨ ਨੇ ਵੀ ਤੋੜਿਆ ਦਮ, ਜਾਣੋ ਕਿਵੇਂ ਇੱਕਠੇ ਹੋਈ ਸੀ 12 ਲੋਕਾਂ ਦੀ ਮੌਤ ?

Punjabi Man Died in Georgia : ਜਾਰਜੀਆ ’ਚ 11 ਭਾਰਤੀਆਂ ਸਣੇ ਪੰਜਾਬੀ ਨੌਜਵਾਨ ਨੇ ਵੀ ਤੋੜਿਆ ਦਮ, ਜਾਣੋ ਕਿਵੇਂ ਇੱਕਠੇ ਹੋਈ ਸੀ 12 ਲੋਕਾਂ ਦੀ ਮੌਤ ?

Punjabi Man Died in Georgia : ਜੌਰਜੀਆ ਦੇ ਇੱਕ ਰੈਸਟੋਰੈਂਟ ਵਿੱਚ 11 ਭਾਰਤੀ ਨਾਗਰਿਕਾਂ ਸਮੇਤ 12 ਲੋਕਾਂ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਜੌਰਜੀਆ ਦਾ ਇੱਕ ਨਾਗਰਿਕ ਵੀ ਸ਼ਾਮਲ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੀਆਂ ਲਾਸ਼ਾਂ ਰੈਸਟੋਰੈਂਟ ਦੇ ਉਸ ਕਮਰੇ 'ਚੋਂ ਮਿਲੀਆਂ, ਜਿੱਥੇ ਕਰਮਚਾਰੀ ਸੌਂਦੇ ਸਨ।

ਅਧਿਕਾਰਤ ਰਿਪੋਰਟ ਮੁਤਾਬਕ ਮਰਨ ਵਾਲਿਆਂ 'ਚ ਰੈਸਟੋਰੈਂਟ ਦੇ ਸਟਾਫ ਮੈਂਬਰ ਵੀ ਸ਼ਾਮਲ ਹਨ। ਮ੍ਰਿਤਕਾਂ ਦੇ ਸਰੀਰ 'ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੀ ਮੌਤ ਕਿਸੇ ਹਾਦਸੇ ਕਾਰਨ ਹੋਈ ਹੈ। 

ਮੁੱਢਲੀ ਜਾਂਚ ਵਿੱਚ ਮੌਤ ਦਾ ਕਾਰਨ ਲਾਈਟ ਨਾ ਹੋਣ ਕਾਰਨ ਬੰਦ ਕਮਰੇ ਵਿੱਚ ਜਨਰੇਟਰ ਦੀ ਵਰਤੋਂ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਵਿੱਚੋਂ ਇੱਕ ਸਮੀਰ ਕੁਮਾਰ (26) ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦਾ ਰਹਿਣ ਵਾਲਾ ਸੀ। 

ਦੱਸ ਦਈਏ ਕਿ ਸਮੀਰ ਖੰਨਾ ਦੇ ਬਿਲਾਂ ਵਾਲੀ ਛੱਪੜੀ ਇਲਾਕੇ ਦਾ ਰਹਿਣ ਵਾਲਾ ਹੈ। ਉਹ ਕਰੀਬ 6 ਮਹੀਨੇ ਪਹਿਲਾਂ ਜੌਰਜੀਆ ਗਿਆ ਸੀ। ਉੱਥੇ ਹੀ ਟਿਕਲੀਸ਼ ਰਾਜਧਾਨੀ ਦੇ ਭਾਰਤੀ ਅਰਬੀ ਰੈਸਟੋਰੈਂਟ ਹਵੇਲੀ 'ਚ ਕੰਮ ਕਰਦਾ ਸੀ। ਸਮੀਰ ਦੇ ਭਰਾ ਗੁਰਦੀਪ ਕੁਮਾਰ ਨੇ ਦੱਸਿਆ ਕਿ 14 ਦਸੰਬਰ ਨੂੰ ਸਮੀਰ ਦਾ ਜਨਮ ਦਿਨ ਸੀ। ਸਮੀਰ ਬੀਤੀ ਰਾਤ ਆਪਣੀ ਮਾਂ ਸੰਤੋਸ਼ ਕੁਮਾਰੀ ਨਾਲ ਫ਼ੋਨ 'ਤੇ ਗੱਲ ਕਰਕੇ ਸੌਂ ਗਿਆ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਕਈ ਫੋਨ ਕੀਤੇ ਪਰ ਸਮੀਰ ਵੱਲੋਂ ਕੋਈ ਜਵਾਬ ਨਹੀਂ ਆਇਆ। ਉਸਦੇ ਦੋਸਤਾਂ ਨੂੰ ਫੋਨ ਕੀਤੇ ਗਏ। ਉਹਨਾਂ ਨੇ ਵੀ ਕੋਈ ਜਵਾਬ ਨਹੀਂ ਦਿੱਤਾ। ਇੰਟਰਨੈੱਟ ਤੋਂ ਰੈਸਟੋਰੈਂਟ ਦਾ ਨੰਬਰ ਲੈ ਕੇ ਮੈਨੇਜਰ ਨਾਲ ਸੰਪਰਕ ਕੀਤਾ ਤਾਂ ਉਹਨਾਂ ਨੇ ਦੱਸਿਆ ਕਿ ਗੈਸ ਲੀਕ ਹੋਣ ਕਾਰਨ ਸਮੀਰ ਸਮੇਤ ਕਮਰਿਆਂ ਵਿੱਚ ਸੁੱਤੇ ਪਏ ਸਾਰੇ 12 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਹੋਰ ਕੁਝ ਨਹੀਂ ਦੱਸਿਆ ਗਿਆ।

ਗੁਰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਭਰਾ ਦੀ ਲਾਸ਼ ਭਾਰਤ ਲਿਆਉਣ ਲਈ ਭਾਰਤੀ ਅੰਬੈਸੀ ਨੂੰ ਫੋਨ ਕੀਤਾ। ਉਥੋਂ ਉਹਨਾਂ ਨੂੰ ਕੋਈ ਮਦਦ ਨਹੀਂ ਦਿੱਤੀ ਗਈ। ਨਾ ਹੀ ਕੋਈ ਤਸੱਲੀਬਖਸ਼ ਜਵਾਬ ਮਿਲਿਆ। ਸਰਕਾਰ ਦਾ ਕੋਈ ਨੁਮਾਇੰਦਾ, ਪ੍ਰਸ਼ਾਸਨ ਦਾ ਕੋਈ ਅਧਿਕਾਰੀ ਉਨ੍ਹਾਂ ਦੀ ਮਦਦ ਨਹੀਂ ਕਰ ਰਿਹਾ। ਉਹ ਮੁਸੀਬਤ ਵਿੱਚ ਹਨ ਅਤੇ ਇਹ ਨਹੀਂ ਜਾਣਦੇ ਹਨ ਕਿ ਉਨ੍ਹਾਂ ਦੇ ਭਰਾ ਦੀ ਲਾਸ਼ ਭਾਰਤ ਵਾਪਸ ਕਿਵੇਂ ਲਿਆਉਣੀ ਹੈ। ਪਰਿਵਾਰਕ ਮੈਂਬਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਮੰਗ ਕੀਤੀ ਕਿ ਸਮੀਰ ਦੀ ਮ੍ਰਿਤਕ ਦੇਹ ਨੂੰ ਕਿਸੇ ਵੀ ਤਰੀਕੇ ਨਾਲ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਅੰਤਿਮ ਰਸਮਾਂ ਨਿਭਾਅ ਸਕਣ ਅਤੇ ਸਮੀਰ ਦੀਆਂ ਰਸਮਾਂ ਅਨੁਸਾਰ ਅੰਤਿਮ ਸਸਕਾਰ ਕਰ ਸਕਣ।

ਇਹ ਵੀ ਪੜ੍ਹੋ : Georgia ਦੇ ਗੁਦੋਰੀ ’ਚ ਜ਼ਹਿਰੀਲੀ ਗੈਸ ਦਾ ਕਹਿਰ, ਇੱਕ ਪੰਜਾਬੀ ਵਿਅਕਤੀ ਸਣੇ 12 ਲੋਕਾਂ ਦੀ ਹੋਈ ਦਰਦਨਾਕ ਮੌਤ

- PTC NEWS

Top News view more...

Latest News view more...

PTC NETWORK