ਅਮਰਪਾਲ ਸਿੰਘ ਬੋਨੀ ਨੂੰ ਸੌਂਪੀ ਭਾਜਪਾ ਓ.ਬੀ.ਸੀ ਮੋਰਚਾ ਦੇ ਸੂਬੇ ਪ੍ਰਧਾਨ ਦੀ ਕਮਾਨ
ਅਜਨਾਲਾ : ਵਿਧਾਨ ਸਭਾ ਹਲਕੇ ਅਜਨਾਲਾ ਤੋਂ ਭਾਜਪਾ ਓ.ਬੀ.ਸੀ ਮੋਰਚਾ ਦੇ ਸੂਬੇ ਪ੍ਰਧਾਨ ਦੀ ਕਮਾਨ ਅਮਰਪਾਲ ਸਿੰਘ ਬੋਨੀ ਦੇ ਹੱਥ ਸੌਂਪ ਦਿੱਤੀ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣ ਦਾ ਵਿਸ਼ਵਾਸ ਦਵਾਇਆ ਹੈ।
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ ਜਿਸ 'ਚ ਕਈ ਸੀਨੀਅਰ ਆਗੂਆਂ ਨੂੰ ਵੱਡੀ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ ਜਿਸ ਦੀ ਅੱਜ ਸੂਚੀ ਜਾਰੀ ਕੀਤੀ ਹੈ ਉਸੇ ਦੇ ਚਲਦੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਭਾਜਪਾ ਓ.ਬੀ.ਸੀ ਮੋਰਚਾ ਦੇ ਪ੍ਰਧਾਨ ਪ੍ਰਧਾਨ ਦੀ ਜਿੰਮੇਵਾਰੀ ਸੌਂਪੀ ਗਈ ਹੈ ਜਿਸ ਦੇ ਚਲਦੇ ਬੋਨੀ ਅਜਨਾਲਾ ਨੇ ਹਾਈ ਕਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਜੋ ਵੀ ਜਿੰਮੇਵਾਰੀ ਮਿਲੀ ਹੈ ਉਸ ਨੂੰ ਤਨਦੇਹੀ ਨਾਲ ਨਿਭਾਵਾਂਗਾ।
ਸੂਬੇ ਪ੍ਰਧਾਨ ਦੀ ਕਮਾਨ ਸੰਭਾਲਣ ਤੋਂ ਬਾਅਦ ਅਮਰਪਾਲ ਸਿੰਘ ਬੋਨੀ ਨੇ ਪਾਰਟੀ ਦਾ ਕਰਦਿਆਂ ਕਿਹਾ, " ਮੈਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ, ਪਾਰਟੀ ਪ੍ਰਧਾਨ ਜੇ.ਪੀ. ਨੱਡਾ ਜੀ ਦਾ, ਖ਼ਾਸ ਕਰ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਦਾ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਜੀ ਦਾ ਅਤੇ ਸਮੂਚੀ ਹਾਈਕਮਾਂਡ ਦਾ ਧੰਨਵਾਦ ਕਰਦਾ ਹਾਂ ਨਾਲ ਹੀ ਵਿਸ਼ਵਾਸ ਦਿਵਾਉਂਦਾ ਹਾਂ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੇ ਮੈਨੂੰ ਸੌਂਪੀ ਹੈ ਉਸਨੂੰ ਪੂਰੀ ਮਿਹਨਤ ਅਤੇ ਵਫ਼ਾਦਾਰੀ ਨਾਲ ਨਿਭਾਵਾਂਗਾ।"
- PTC NEWS