ਅਮਰੀਕਾ 'ਚ ਫਿਰ ਅੰਨ੍ਹੇਵਾਹ ਗੋਲੀਬਾਰੀ, ਪੰਜ ਲੋਕਾਂ ਦੀ ਮੌਤ, ਹਮਲਾਵਰ ਨੇ ਖੁਦ ਦੀ ਜੀਵਨ ਲੀਲਾ ਵੀ ਕੀਤੀ ਸਮਾਪਤ
America Gun Firing: ਅਮਰੀਕਾ ਦੇ ਲਾਸ ਵੇਗਾਸ ਵਿੱਚ ਦੋ ਅਪਾਰਟਮੈਂਟ ਕੰਪਲੈਕਸਾਂ ਵਿੱਚ ਇੱਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਹਮਲਾਵਰ ਨੇ ਖੁਦ ਨੂੰ ਵੀ ਗੋਲੀ ਮਾਰਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਹਮਲਾਵਰ ਦੀ ਪਛਾਣ 47 ਸਾਲਾ ਐਰਿਕ ਐਡਮਜ਼ ਵੱਜੋਂ ਹੋਈ ਹੈ।
ਪੰਜ ਲੋਕਾਂ ਦੀ ਮੌਤ
ਗੋਲੀਬਾਰੀ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਇਸ ਗੋਲੀਬਾਰੀ ਵਿੱਚ ਮਰਨ ਵਾਲਿਆਂ ਵਿੱਚ ਇੱਕ 13 ਸਾਲ ਦੀ ਲੜਕੀ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਕਰੀਬ 20 ਸਾਲ ਦੀਆਂ ਦੋ ਔਰਤਾਂ ਦੀ ਵੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲਾਵਰ ਨੇ ਇਹ ਵਾਰਦਾਤ ਕਿਉਂ ਕੀਤੀ।
ਦੋਸ਼ੀ ਨੇ ਖੁਦ ਨੂੰ ਗੋਲੀ ਮਾਰ ਲਈ
ਗੋਲੀਬਾਰੀ ਦੀ ਘਟਨਾ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਦੀ ਭਾਲ ਕੀਤੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਐਰਿਕ ਐਡਮਜ਼ ਈਸਟ ਲੇਕ ਮੀਡ ਬੁਲੇਵਾਰਡ 'ਤੇ ਲੁਕਿਆ ਹੋਇਆ ਹੈ। ਪੁਲਿਸ ਨੇ ਐਡਮਜ਼ ਨੂੰ ਘੇਰ ਲਿਆ, ਪਰ ਉਸ ਨੇ ਪੁਲਿਸ ਅੱਗੇ ਆਤਮ ਸਮਰਪਣ ਕਰਨ ਦੀ ਬਜਾਏ ਆਪਣੇ ਆਪ ਨੂੰ ਗੋਲੀ ਮਾਰ ਲਈ।
ਇਹ ਵੀ ਪੜ੍ਹੋ: ਪੇਸ਼ੀ ’ਤੇ ਜਾਣ ਵਾਲੇ ਪੁਲਿਸ ਮੁਲਾਜ਼ਮਾਂ ਲਈ ਨਵਾਂ ਨਿਯਮ, ਹੁਣ ਨਹੀਂ ਹੋਵੇਗੀ ਖੱਜਲ-ਖੁਆਰੀ
ਇਹ ਵੀ ਪੜ੍ਹੋ: ਭਾਜਪਾ ਨਾਲ ਗਠਜੋੜ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
- PTC NEWS