Sun, Jul 7, 2024
Whatsapp

ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦਾ ਮੁੱਦਾ ਅਮਰੀਕਾ ਦੇ ਸਿਆਸੀ ਗਲਿਆਰਿਆਂ ਵਿੱਚ ਪਹੁੰਚਿਆ

Amritpal Singh Case : ਅਟਾਰਨੀ ਜਸਪ੍ਰੀਤ ਸਿੰਘ ਨੇ ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਚੁਣੇ ਗਏ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਪਹਿਲ ਦਿੱਤਾ ਗਿਆ ਅਤੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਉੱਪਰ ਐਨ.ਐੱਸ.ਏ. ਬਿਲਕੁਲ ਗ਼ਲਤ ਅਤੇ ਗੈਰ-ਕਾਨੂੰਨੀ ਹੈ।

Reported by:  PTC News Desk  Edited by:  KRISHAN KUMAR SHARMA -- July 01st 2024 11:02 AM
ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦਾ ਮੁੱਦਾ ਅਮਰੀਕਾ ਦੇ ਸਿਆਸੀ ਗਲਿਆਰਿਆਂ ਵਿੱਚ ਪਹੁੰਚਿਆ

ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦਾ ਮੁੱਦਾ ਅਮਰੀਕਾ ਦੇ ਸਿਆਸੀ ਗਲਿਆਰਿਆਂ ਵਿੱਚ ਪਹੁੰਚਿਆ

Amritpal Singh Case : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਰੀਬ ਦੋ ਲੱਖ ਵੋਟਾਂ ਨਾਲ ਜਿੱਤ ਪ੍ਰਾਪਤ ਕਰਨ ਦੇ ਬਾਵਜੂਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਰਿਹਾਈ ਨਾ ਕਰਦਿਆਂ ਲੋਕ ਸਭਾ 'ਚ ਸਹੁੰ ਚੁੱਕ ਸਮਾਗਮ ਤੋਂ ਦੂਰ ਰੱਖਣ ਦਾ ਮੁੱਦਾ ਅਮਰੀਕਾ ਦੇ ਸਿਆਸੀ ਗਲਿਆਰਿਆਂ ਵਿੱਚ ਪਹੁੰਚ ਗਿਆ ਹੈ। ਇਸ ਸੰਬੰਧੀ ਬੀਤੇ ਦਿਨ ਅਮਰੀਕਾ ਦੇ ਪ੍ਰਸਿੱਧ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਯੂ.ਐਸ. ਏ ਦੀ  ਉਪ-ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕੀਤੀ। ਉੱਘੇ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਇਸ ਮੁਲਾਕਾਤ ਨੂੰ ਬਹੁਤ ਹੀ ਸਕਾਰਾਤਮਿਕ ਹੁੰਗਾਰਾ ਮਿਲਿਆ ਹੈ।

ਦੱਸ ਦਈਏ ਕਿ ਡਿਬਰੂਗੜ੍ਹ ਜੇਲ੍ਹ 'ਚ ਬੰਦ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਸਾਥੀਆਂ ਨਾਲ ਬੰਦ ਹਨ। ਭਾਈ ਅੰਮ੍ਰਿਤਪਾਲ ਦੀ ਰਿਹਾਈ ਸਮੇਤ ਸਿੱਖਾਂ ਸੰਬੰਧੀ ਹੋਰ ਮਸਲਿਆਂ ਬਾਰੇ ਉੱਘੇ ਅਮਰੀਕੀ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਅਮਰੀਕਾ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨਾਲ ਚਰਚਾ ਕੀਤੀ ਹੈ। 


ਇਹ ਮੁਲਾਕਾਤ ਕਮਲਾ ਹੈਰਿਸ ਵੱਲੋਂ ਦਿੱਤੇ ਗਏ ਸਮੇਂ ਮੁਤਾਬਕ ਕੈਲੇਫੋਰਨੀਆ ਸੂਬੇ ਦੇ ਸ਼ਹਿਰ ਲਾਸ ਏਜੰਲਸ ਵਿਖੇ ਹੋਈ, ਜੋ ਲਗਭਗ ਇੱਕ ਘੰਟੇ ਦੇ ਤੱਕ ਚੱਲੀ। ਇਸ ਮੀਟਿੰਗ ਦੌਰਾਨ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਸਮੇਤ ਸਿੱਖਾਂ ਨਾਲ ਸੰਬੰਧਿਤ ਅਨੇਕਾਂ ਹੋਰ ਅਹਿਮ ਮੁੱਦਿਆਂ ਨੂੰ ਕਮਲਾ ਹੈਰਿਸ ਦੇ ਸਾਹਮਣੇ  ਰੱਖਿਆ। ਅਟਾਰਨੀ ਜਸਪ੍ਰੀਤ ਸਿੰਘ ਨੇ ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ  ਤੋ ਚੁਣੇ ਗਏ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਪਹਿਲ ਦਿੱਤਾ ਗਿਆ ਅਤੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਉੱਪਰ ਐਨ.ਐੱਸ.ਏ. ਬਿਲਕੁਲ ਗ਼ਲਤ ਅਤੇ ਗੈਰ-ਕਾਨੂੰਨੀ ਹੈ। ਕਿਉਂਕਿ ਇਹ ਅੰਗਰੇਜ਼ਾਂ ਦੁਆਰਾ ਆਜ਼ਾਦੀ ਤੋਂ ਪਹਿਲਾ ਦੇ ਕਾਨੂੰਨਾਂ ਦੇ ਆਧਾਰ ਤੇ ਲਗਾਇਆ ਗਿਆ ਹੈ, ਜੋ ਉਹ ਦੂਜੇ ਲੋਕਾਂ ਨੂੰ ਦਬਾਉਣ ਲਈ ਲਗਾਉਂਦੇ ਸਨ।

ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਕਮਲਾ ਹੈਰਿਸ ਨੂੰ ਇਹ ਵੀ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਭਾਰਤੀ ਲੋਕ ਸਭਾ ਇਲੈੱਕਸ਼ਨ ਦੌਰਾਨ ਖਡੂਰ ਸਾਹਿਬ ਤੋਂ ਭਾਰੀ ਬਹੁਮਤ ਵੋਟਾਂ ਦੇ ਨਾਲ ਜਿੱਤ ਪ੍ਰਾਪਤ ਕੀਤੀ ਹੈ। ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਇਸ ਜਿੱਤ ਦੇ ਬਾਅਦ ਉਹਨਾਂ ਦੇ ਉੱਪਰ ਲਗਾਈ  ਐਨ.ਐੱਸ.ਏ. ’ਤੇ ਇੱਕ ਹੋਰ ਸਾਲ ਦਾ ਸਮਾਂ ਹੋਰ ਵਧਾ ਦਿੱਤਾ ਗਿਆ ਹੈ। ਉੱਘੇ ਸਿੱਖ ਅਟਾਰਨੀ ਨੇ ਉਪ- ਰਾਸ਼ਟਰਪਤੀ ਕਮਲਾ ਹੈਰਿਸ ਨੂੰ ਦੱਸਿਆ ਕਿ ਮਨੁੱਖੀ ਅਧਿਕਾਰਾਂ ਦਾ ਭਾਰਤ ਵਿੱਚ ਘਾਣ  ਹੋ ਰਿਹਾ ਹੋਣ ਦਾ ਸਬੂਤ ਹੈ ਅਤੇ ਅਜਿਹੇ ਕਾਨੂੰਨ ਗੈਰ ਸੰਵਿਧਾਨਿਕ ਤਰੀਕੇ ਨਾਲ ਲਗਾਏ ਜਾ ਰਹੇ ਹਨ।ਅਟਾਰਨੀ ਜਸਪ੍ਰੀਤ ਸਿੰਘ ਨੇ ਨਾਲ ਹੀ ਭਾਰਤੀ ਜੇਲ੍ਹਾਂ ਵਿੱਚ ਲੰਬੇ ਸਮੇਂ ਤੋਂ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਕਮਲਾ ਹੈਰਿਸ ਦੇ ਕੋਲ ਚੁੱਕਿਆ।

ਉਨ੍ਹਾਂ ਦੱਸਿਆ ਅਨੇਕਾਂ ਸਿੱਖ ਸਜਾਵਾਂ ਪੂਰੀਆਂ  ਹੋਣ ਦੇ ਬਾਵਜੂਦ ਵੀ ਭਾਰਤ ਦੀਆਂ ਜੇਲ੍ਹਾਂ ਦੇ ਵਿੱਚ ਕੈਦ ਹਨ।  ਜਲਦ ਹੀ ਉਹਨਾਂ ਦੀ ਰਿਹਾਈ ਹੋਣੀ ਚਾਹੀਦੀ ਹੈ। ਤੀਸਰਾ ਮੁੱਦਾ ਉਹਨਾਂ ਨੇ ਭਾਰਤੀ ਸਰਕਾਰ ਵੱਲੋਂ ਅਮਰੀਕਾ ਵਿੱਚ ਰਹਿ ਰਹੇ ਕੁੱਝ ਸਿੱਖ ਲੀਡਰਾਂ ’ਤੇ ਹਮਲਾ ਕਰਵਾਉਣ ਦੀ ਵੀ ਕੀਤੀ ਗਈ ਕੋਸ਼ਿਸ਼ ਬਾਰੇ ਗੱਲਬਾਤ ਕੀਤੀ ਅਤੇ ਦੱਸਿਆ ਕਿ ਕਈ ਸਿੱਖ ਲੀਡਰਾਂ ਨੂੰ ਕਈ ਤਰਾਂ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਿਸ ਕਰਕੇ ਸਿੱਖ ਕਮਿਊਨਿਟੀ ਵਿੱਚ ਇੱਥੇ ਕਾਫ਼ੀ ਸਮੇਂ ਤੋਂ ਰੋਸ ਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਨੇ ਇਮੀਗ੍ਰੇਸ਼ਨ ਦੇ ਨਾਲ ਸੰਬੰਧਿਤ ਹੋਰ ਮਸਲਿਆਂ ਬਾਰੇ ਵੀ ਗੱਲਬਾਤ ਕੀਤੀ। ਪੰਜਵਾਂ ਅਹਿਮ ਮੁੱਦਾ ਉਹਨਾਂ ਨੇ ਅਮਰੀਕਾ ਵਿੱਚ ਰਹਿ ਰਹੇ ਸਿੱਖਾਂ ਸੰਬੰਧੀ ਲਗਾਤਾਰ ਵੱਧ ਰਹੇ ਹੇਟ ਕ੍ਰਾਈਮ (ਨਸਲਕੁਸ਼ੀ) ਦਾ ਵੀ ਚੁੱਕਿਆ।

ਉਨ੍ਹਾਂ ਦੱਸਿਆ ਕਿ ਆਏ ਦਿਨ ਸਿੱਖਾਂ ਨਾਲ ਨਸਲਕੁਸ਼ੀ ਦੀ ਭਾਵਨਾ ਰੱਖਦੇ ਹੋਏ ਕਈ ਮੰਦਭਾਗੀ ਘਟਨਾਵਾਂ ਵਾਪਰੀਆਂ ਹਨ। ਨਾਲ ਹੀ ਉਨ੍ਹਾਂ ਕਈ ਸਿੱਖ ਨੌਜਵਾਨਾਂ ਉੱਪਰ ਹੋਏ ਹਮਲਿਆਂ ਬਾਰੇ ਵੀ ਦੱਸਿਆ। ਇਨ੍ਹਾਂ ਸਾਰੇ ਮੁੱਦਿਆਂ ਨੂੰ ਸੁਣਨ ਤੋਂ ਬਾਅਦ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਇਨ੍ਹਾਂ ਉੱਪਰ ਪੂਰਾ ਧਿਆਨ ਦਿੱਤਾ ਅਤੇ ਇਹਨਾਂ ਉੱਪਰ ਲੋੜੀਂਦਾ ਅਤੇ ਹਰ ਸੰਭਵ ਕਦਮ ਚੁੱਕਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਸੰਬੰਧੀ ਭਾਰਤ ਦੀ ਸਰਕਾਰ ਨਾਲ ਉਨ੍ਹਾਂ ਦਾ ਰਾਬਤਾ ਕਾਇਮ ਹੈ। ਉਨ੍ਹਾਂ ਕਿਹਾ ਕਿ ਭਾਰਤ ਨਾਲ ਅਮਰੀਕਾ ਦੇ ਸੰਬੰਧ ਮਜ਼ਬੂਤ ਹਨ ਅਤੇ ਇਸ ਸਥਿਤੀ ਵਿੱਚ ਉਹ ਇੱਕ ਮਜ਼ਬੂਤ ਭਾਰਤ ਨੂੰ ਦੇਖਣਾ ਚਾਹੁੰਦੇ ਹਨ।

ਕਮਲਾ ਹੈਰਿਸ ਨੇ ਇਹ ਵੀ ਕਿਹਾ ਕਿ ਅਮਰੀਕਾ ਵਿੱਚ ਰਹਿ ਰਹੇ ਸਿੱਖਾਂ ਦਾ ਅਮਰੀਕੀ ਅਰਥ ਵਿਵਸਥਾ ਵਿੱਚ ਬਹੁਤ ਹੀ ਵੱਡਾ ਯੋਗਦਾਨ ਹੈ। ਅਤੇ ਉਹ ਅਤੇ ਉਨ੍ਹਾਂ ਦੀ ਸਰਕਾਰ ਹਮੇਸ਼ਾਂ ਇੱਥੇ ਰਹਿੰਦੇ ਸਿੱਖ ਭਾਈਚਾਰੇ ਦੇ ਅਧਿਕਾਰਾਂ ਦੀ ਹਰ ਤਰਾਂ ਦੇ ਨਾਲ ਰੱਖਿਆ ਲਈ ਵਚਨਬੱਧ ਹਨ। ਹੈਰਿਸ ਨੇ ਕਿਹਾ ਕਿ ਅਮਰੀਕਾ ਵਿੱਚ ਰਹਿ ਰਹੇ ਸਿੱਖਾਂ ਉੱਪਰ ਜੇਕਰ ਕੋਈ ਵੀ ਹਮਲਾ ਹੁੰਦਾ ਹੈ, ਤਾਂ ਉਸ ਖਿਲਾਫ ਸਖ਼ਤ ਤੋ ਸਖ਼ਤ  ਕਾਰਵਾਈ ਕੀਤੀ ਜਾਵੇਗੀ।

- PTC NEWS

Top News view more...

Latest News view more...

PTC NETWORK