Sun, Jan 19, 2025
Whatsapp

Amritpal Singh Parole 10 conditions: ਅੰਮ੍ਰਿਤਪਾਲ ਸਿੰਘ ਨੂੰ ਇਨ੍ਹਾਂ 10 ਸ਼ਰਤਾਂ ਹੇਠ ਦਿੱਤੀ ਗਈ ਹੈ ਪੈਰੋਲ, ਪਰਿਵਾਰ ਨਾਲ ਮਿਲਣ ਤੋਂ ਲੈ ਕੇ ਸੁਰੱਖਿਆ ਤੱਕ ਹੈ ਸਭ ਕੁਝ

ਅੰਮ੍ਰਿਤਪਾਲ ਸਿੰਘ ਨੂੰ ਚਾਰ ਦਿਨ ਦੀ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸਕਦੇ ਹਨ। ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ਦੇ ਆਧਾਰ 'ਤੇ ਪੈਰੋਲ ਦਿੱਤੀ ਗਈ ਹੈ। ਆਓ ਤੁਹਾਨੂੰ ਉਨ੍ਹਾਂ ਸ਼ਰਤਾਂ ਬਾਰੇ ਦੱਸਦੇ ਹਾਂ।

Reported by:  PTC News Desk  Edited by:  Aarti -- July 04th 2024 12:11 PM -- Updated: July 04th 2024 03:20 PM
Amritpal Singh Parole 10 conditions: ਅੰਮ੍ਰਿਤਪਾਲ ਸਿੰਘ ਨੂੰ ਇਨ੍ਹਾਂ 10 ਸ਼ਰਤਾਂ ਹੇਠ ਦਿੱਤੀ ਗਈ ਹੈ ਪੈਰੋਲ, ਪਰਿਵਾਰ ਨਾਲ ਮਿਲਣ ਤੋਂ ਲੈ ਕੇ ਸੁਰੱਖਿਆ ਤੱਕ ਹੈ ਸਭ ਕੁਝ

Amritpal Singh Parole 10 conditions: ਅੰਮ੍ਰਿਤਪਾਲ ਸਿੰਘ ਨੂੰ ਇਨ੍ਹਾਂ 10 ਸ਼ਰਤਾਂ ਹੇਠ ਦਿੱਤੀ ਗਈ ਹੈ ਪੈਰੋਲ, ਪਰਿਵਾਰ ਨਾਲ ਮਿਲਣ ਤੋਂ ਲੈ ਕੇ ਸੁਰੱਖਿਆ ਤੱਕ ਹੈ ਸਭ ਕੁਝ

Amritpal Singh Parole 10 conditions: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਤੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਜਲਦੀ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਅੰਮ੍ਰਿਤਪਾਲ ਸਿੰਘ ਨੂੰ 4 ਦਿਨਾਂ ਦੀ ਪੈਰੋਲ ਮਿਲੀ ਹੈ ਤੇ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸਕਦੇ ਹਨ। ਇਨ੍ਹਾਂ 4 ਦਿਨਾਂ ਵਿੱਚ ਉਹ ਨਾ ਤਾਂ ਆਪਣੇ ਘਰ ਆ ਸਕਣਗੇ ਤੇ ਨਾ ਹੀ ਆਪਣੇ ਲੋਕ ਸਭਾ ਹਲਕੇ ਖਡੂਰ ਸਾਹਿਬ ਜਾ ਸਕਣਗੇ। ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ’ਤੇ ਪੈਰੋਲ ਦਿੱਤੀ ਗਈ ਹੈ। ਆਓ ਤੁਹਾਨੂੰ ਉਨ੍ਹਾਂ ਸ਼ਰਤਾਂ ਬਾਰੇ ਦੱਸਦੇ ਹਾਂ। 


ਇਹ ਹਨ 10 ਸ਼ਰਤਾਂ 

ਪਹਿਲੀ ਸ਼ਰਤ- ਐੱਐੱਸਪੀ, ਅੰਮ੍ਰਿਤਸਰ (ਦਿਹਾਤੀ) ਵੱਲੋਂ ਸੁਝਾਈ ਗਈ ਪੁਲਿਸ ਮੁਲਾਜ਼ਮਾਂ ਦੀ ਨਫਰੀ ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ੍ਹ ਜੇਲ੍ਹ ਤੋਂ ਅਸਥਾਈ ਤੌਰ 'ਤੇ ਰਿਹਾਅ ਹੋਣ ਤੋਂ ਲੈ ਕੇ ਜੇਲ੍ਹ ਵਾਪਸ ਆਉਣ ਤੱਕ ਨਾਲ ਰਹੇਗੀ। ਇਸ ਦੌਰਾਨ ਡਿਬਰੂਗੜ੍ਹ ਜੇਲ੍ਹ ਦੇ ਕੁਝ ਸੁਰੱਖਿਆ ਮੁਲਾਜ਼ਮ ਵੀ ਉਨ੍ਹਾਂ ਦੇ ਨਾਲ ਰਹਿਣਗੇ।

ਦੂਜੀ ਸ਼ਰਤ- ਅੰਮ੍ਰਿਤਪਾਲ ਸਿੰਘ ਸੰਸਦ ਭਵਨ ਕੰਪਲੈਕਸ ਵਿੱਚ ਮੌਜੂਦਗੀ ਤੱਕ ਉਨ੍ਹਾਂ ਦੇ ਨਾਲ ਓਨੀ ਗਿਣਤੀ ਵਿੱਚ ਹੀ ਸੁਰੱਖਿਆ ਮੁਲਾਜ਼ਮ ਹੋਣਗੇ ਜਿੰਨੀ ਲੋਕ ਸਭਾ ਦੇ ਸਕੱਤਰ ਜਨਰਲ ਵੱਲੋਂ ਆਗਿਆ ਹੋਵੇਗੀ।

ਤੀਜੀ ਸ਼ਰਤ- ਅਸਥਾਈ ਰਿਹਾਈ ਦੇ ਸਮੇਂ ਦੌਰਾਨ ਉਹ ਨਵੀਂ ਦਿੱਲੀ ਤੋਂ ਇਲਾਵਾ ਕਿਸੇ ਹੋਰ ਇਲਾਕੇ ਵਿੱਚ ਦਾਖਲ ਨਹੀਂ ਹੋਣਗੇ।

ਚੌਥੀ ਸ਼ਰਤ- ਅਸਥਾਈ ਰਿਹਾਈ ਦੀ ਮਿਆਦ ਵਿੱਚ ਕੇਂਦਰੀ ਜੇਲ੍ਹ ਡਿਬਰੂਗੜ੍ਹ ਤੋਂ ਨਵੀਂ ਦਿੱਲੀ ਫਿਰ ਵਾਪਸ ਜਾਣ ਤੱਕ ਦਾ ਸਮਾਂ ਸ਼ਾਮਲ ਹੋਵੇਗਾ

ਪੰਜਵੀ ਸ਼ਰਤ- ਜਿਸ ਸਮੇਂ ਤੱਕ ਅੰਮ੍ਰਿਤਪਾਲ ਸਿੰਘ ਨੂੰ ਪਾਰਲੀਮੈਂਟ ਕੰਪਲੈਕਸ ਵਿੱਚ ਰਹਿਣ ਦੀ ਲੋੜ ਨਹੀਂ ਹੋਵੇਗੀ, ਉਸ ਸਮੇਂ ਤੱਕ ਉਨ੍ਹਾਂ ਨੂੰ ਨਵੀਂ ਦਿੱਲੀ ਵਿੱਚ ਅਜਿਹੀ ਥਾਂ 'ਤੇ ਰੱਖਿਆ ਜਾਵੇਗਾ, ਜੋ ਵੱਖ-ਵੱਖ ਸੁਰੱਖਿਆ ਕਾਰਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ (ਦਿਹਾਤੀ) ਦੁਆਰਾ ਢੁਕਵਾਂ ਸਮਝਿਆ ਜਾਵੇਗਾ।

ਛੇਵੀਂ ਸ਼ਰਤ- ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰ ਉਨ੍ਹਾਂ ਨੂੰ ਨਵੀਂ ਦਿੱਲੀ ਠਹਿਰਨ ਦੇ ਸਮੇਂ ਦੌਰਾਨ ਹੀ ਮਿਲ ਸਕਣਗੇ।

ਸਤਵੀਂ ਸ਼ਰਤ- ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਨੂੰ ਨੁਕਸਾਨ ਪਹੁੰਚਾਉਣ ਵਾਲਾ ਕੋਈ ਵੀ ਕੰਮ ਕਰਨ ਜਾਂ ਕੋਈ ਵੀ ਬਿਆਨ ਦੇਣ ਤੋਂ ਗੁਰੇਜ਼ ਕਰਨ।

ਅੱਠਵੀ ਸ਼ਰਤ- ਅੰਮ੍ਰਿਤਪਾਲ ਸਿੰਘ ਜਾਂ ਉਨ੍ਹਾਂ ਦੇ ਕਿਸੇ ਵੀ ਪਰਿਵਾਰਿਕ ਮੈਂਬਰ/ਰਿਸ਼ਤੇਦਾਰ ਨੂੰ ਉਨ੍ਹਾਂ ਦੇ ਕਿਸੇ ਵੀ ਬਿਆਨ ਦੀ ਵੀਡੀਓਗ੍ਰਾਫੀ ਕਰਨ ਅਤੇ/ਜਾਂ ਅਜਿਹੇ ਕਿਸੇ ਬਿਆਨ ਨੂੰ ਕਿਸੇ ਵੀ ਰੂਪ ਵਿੱਚ ਪ੍ਰਸਾਰਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਨੌਂਵੀ ਸ਼ਰਤ- ਅੰਮ੍ਰਿਤਪਾਲ ਸਿੰਘ ਦੀ ਦਿੱਤੀ ਫੇਰੀ ਦਾ ਸਾਰਾ ਖਰਚਾ ਡੀਜੀਪੀ, ਪੰਜਾਬ ਕੋਲ ਉਪਲਬਧ ਵਿਭਾਗੀ ਬਜਟ ਵਿੱਚੋਂ ਵਸੂਲ ਕੀਤਾ ਜਾਵੇਗਾ।

ਦਸਵੀਂ ਸ਼ਰਤ- ਐੱਸਐੱਸਪੀ, ਅੰਮ੍ਰਿਤਸਰ (ਦਿਹਾਤੀ) ਅੰਮ੍ਰਿਤਪਾਲ ਸਿੰਘ ਦੀ ਆਰਜ਼ੀ ਰਿਹਾਈ ਦੀਆਂ ਸ਼ਰਤਾਂ ਦੀ ਪਾਲਣਾ ਲਈ ਲੋਕ ਸਭਾ ਦੇ ਸਕੱਤਰ ਜਨਰਲ ਨਾਲ ਤਾਲਮੇਲ ਕਰਨਗੇ।

ਖਡੂਰ ਸਾਹਿਬ ਸੀਟ ਤੋਂ ਚੋਣ ਜਿੱਤੇ ਹਨ ਅੰਮ੍ਰਿਤਪਾਲ ਸਿੰਘ

ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਅਤੇ 404430 ਵੋਟਾਂ ਹਾਸਲ ਕੀਤੀਆਂ। ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਦੇ ਫਰਕ ਨਾਲ ਹਰਾਇਆ ਹੈ।

ਕਿਉਂ ਹੋਈ ਸੀ ਗ੍ਰਿਫ਼ਤਾਰੀ

ਜਥੇਬੰਦੀ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਸਰ ਸਿੰਘ ਪਿੰਡ ਜੱਲੂਪੁਰ ਖੇੜਾ ਦੇ ਵਸਨੀਕ ਹਨ। ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ 23 ਫਰਵਰੀ 2023 ਨੂੰ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਹਜ਼ਾਰਾਂ ਲੋਕਾਂ ਦੀ ਭੀੜ ਦਾਖਲ ਹੋਈ। ਇਸ ਤੋਂ ਬਾਅਦ ਅੰਮ੍ਰਿਤਸਰ ਸਿੰਘ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਲਾਪਤਾ ਹੋ ਗਏ। ਪੁਲਿਸ ਨੇ ਜਾਂਚ ਏਜੰਸੀਆਂ ਨਾਲ ਮਿਲ ਕੇ ਇੱਕ ਮਹੀਨੇ ਤੱਕ ਉਸ ਦੀ ਭਾਲ ਕੀਤੀ। 23 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਸੀ।

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅੰਮ੍ਰਿਤਪਾਲ ਸਿੰਘ

ਉਦੋਂ ਤੋਂ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਖਾਲਿਸਤਾਨੀ ਵਿਚਾਰਧਾਰਾ ਦਾ ਸਮਰਥਨ ਕਰਨ ਦੇ ਦੋਸ਼ 'ਚ ਉਸ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਲਗਾਇਆ ਗਿਆ ਹੈ। ਅੰਮ੍ਰਿਤਪਾਲ ਨੂੰ ਚੋਣ ਪ੍ਰਚਾਰ ਕਰਨ ਲਈ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਮਿਲੀ, ਫਿਰ ਵੀ ਉਸ ਨੂੰ 4 ਲੱਖ ਤੋਂ ਵੱਧ ਵੋਟਾਂ ਮਿਲੀਆਂ।

2025 ਤੱਕ ਵਧਾਈ NSA

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੀ ਐੱਨਐੱਸਏ ਦੀ ਮਿਆਦ ਇੱਕ ਸਾਲ ਲਈ 23 ਅਪ੍ਰੈਲ 2025 ਤੱਕ ਵਧਾ ਦਿੱਤੀ ਸੀ।

ਇਹ ਵੀ ਪੜ੍ਹੋ: Rainfall Alert: ਪੰਜਾਬ ’ਚ ਮੀਂਹ ਦਾ ਅਲਰਟ, 30 ਫੀਸਦੀ ਘੱਟ ਪਿਆ ਮੀਂਹ, ਜਾਣੋ ਤਾਜ਼ਾ ਅਪਡੇਟ

- PTC NEWS

Top News view more...

Latest News view more...

PTC NETWORK