ਅੰਮ੍ਰਿਤਸਰ : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਲਵਪ੍ਰੀਤ ਸਿੰਘ ਦਾ ਰਿਮਾਂਡ ਖਤਮ ਹੋਣ ਮਗਰੋਂ ਅਜਨਾਲਾ ਕੋਰਟ ਵਿੱਚ ਪੇਸ਼ ਕੀਤਾ ਗਿਆ। ਅਜਨਾਲਾ ਕੋਰਟ ਨੇ ਲਵਪ੍ਰੀਤ ਸਿੰਘ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ। ਦੱਸ ਦੇਈਏ ਕਿ ਥਾਣਾ ਅਜਨਾਲਾ ਦੀ ਪੁਲਿਸ ਨੇ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੇ ਦੋ ਸਾਥੀਆਂ ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਅਤੇ ਸੰਧੂ ਵਜੋਂ ਕੀਤੀ ਹੈ।ਬੀਤੇ ਦਿਨ ਅੰਮ੍ਰਿਤਪਾਲ ਸਿੰਘ ਨੇ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਸ ਦੇ ਸਾਥੀਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ ਪੁਲਿਸ ਖਿਲਾਫ ਵੱਡੀ ਕਾਰਵਾਈ ਕਰਨਗੇ। ਇਸ ਤੋਂ ਇਲਾਵਾ ਬਾਕੀ ਸਾਥੀਆਂ ਦੀ ਭਾਲ ਲਈ ਵੀ ਛਾਪੇਮਾਰੀ ਜਾਰੀ ਹੈ।