Amritsar News : ਬੱਸ ਸਟੈਂਡ 'ਤੇ ਖੜੀਆਂ ਹਿਮਾਚਲ ਦੀਆਂ ਬੱਸਾਂ ਦੇ ਸ਼ੀਸ਼ੇ ਤੋੜਨ ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ
Amritsar News : ਅੰਮ੍ਰਿਤਸਰ ਦੇ ਥਾਣਾ ਏ ਡਵੀਜਨ ਦੀ ਪੁਲਿਸ ਵੱਲੋਂ ਬੱਸ ਸਟੈਂਡ 'ਤੇ ਖੜੀਆਂ ਹਿਮਾਚਲ ਪ੍ਰਦੇਸ਼ ਦੀਆਂ ਬੱਸਾਂ ਦੇ ਸ਼ੀਸ਼ੇ ਤੋੜਨ ਤੇ ਖਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਹੈ।
ਪੁਲਿਸ ਅਧਿਕਾਰੀ ਬਲਜਿੰਦਰ ਸਿੰਘ ਔਲਖ ਨੇ ਕਿਹਾ ਕਿ ਆਰੋਪੀ ਦਾ ਨਾਮ ਜਸਪ੍ਰੀਤ ਸਿੰਘ ਉਰਫ ਜੱਸਾ ਹੈ ਤੇ ਇਹ ਪਿੰਡ ਮਾਨੋਚਾਹਲ ਕਲਾਂ ਜ਼ਿਲ੍ਹਾ ਤਰਨ ਤਾਰਨ ਦਾ ਰਹਿਣ ਵਾਲਾ ਹੈ।
ਉਨ੍ਹਾ ਕਿਹਾ ਕਿ ਇਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇਸ ਦਾ 2 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ। ਉਨ੍ਹਾ ਕਿਹਾ ਕਿ ਰਿਮਾਂਡ ਦੌਰਾਨ ਸਾਰੇ ਐਂਗਲਾਂ ਤੋਂ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ।
- PTC NEWS