Bomb Near Golden Temple: ਅੰਮ੍ਰਿਤਸਰ 'ਚ ਦੇਰ ਰਾਤ ਉਸ ਸਮੇਂ ਹਫੜਾ ਦਫੜੀ ਮਚ ਗਈ ਜਦੋ ਪੁਲਿਸ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ 4 ਬੰਬ ਧਮਾਕੇ ਹੋਣ ਦੀ ਸੂਚਨਾ ਮਿਲੀ। ਇਹ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਸਾਰੀ ਰਾਤ ਤਲਾਸ਼ੀ ਮੁਹਿੰਮ ਚਲਾਈ। ਇਸ ਪੂਰੀ ਕਾਰਵਾਈ ਵਿੱਚ ਪੁਲਿਸ ਨੂੰ ਬੰਬ ਤਾਂ ਨਹੀਂ ਮਿਲੇ ਪਰ ਇੱਕ ਨਿਹੰਗ ਅਤੇ ਉਸਦੇ ਚਾਰ ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ ਹੈ। ਇਹ ਸੀ ਪੂਰਾ ਮਾਮਲਾ ਮਿਲੀ ਜਾਣਕਾਰੀ ਮੁਤਾਬਿਕ ਹਿਰਾਸਤ ਚ ਲਏ ਗਏ ਨਿਹੰਗ ਸਿੰਘ ਨੇ ਚੋਰੀ ਦੇ ਫੋਨ ਦੇ ਨਾਲ ਫੋਨ ਕਰ ਸ਼ਰਾਰਤ ਕੀਤੀ। ਘਟਨਾ ਰਾਤ ਦੀ ਹੈ। ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਬੰਬ ਹੋਣ ਦੀ ਸੂਚਨਾ ਪੁਲਿਸ ਕੰਟਰੋਲ ਰੂਮ ’ਤੇ ਦਿੱਤੀ ਗਈ। ਜਿਸ ਤੋਂ ਬਾਅਦ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਪੁਲਿਸ ਵੀ ਵਧਾ ਦਿੱਤੀ ਗਈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਕਾਫੀ ਦੇਰ ਤੱਕ ਭਾਲ ਕਰਨ ਤੋਂ ਬਾਅਦ ਵੀ ਪੁਲਿਸ ਨੂੰ ਕੁਝ ਪਤਾ ਨਹੀਂ ਲੱਗਾ। ਜਿਸ ਤੋਂ ਬਾਅਦ ਪੁਲਿਸ ਨੇ ਕਾਲ ਕਰਨ ਵਾਲੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ। ਫਿਰ ਇੱਕ ਨਿਹੰਗ ਨੂੰ ਹਿਰਾਸਤ ‘ਚ ਲਿਆ ਜਿਸ ਤੋਂ ਪਤਾ ਲੱਗਾ ਕਿ ਉਸ ਨੇ ਇੱਕ ਚੋਰੀ ਦੇ ਫੋਨ ਦੇ ਨਾਲ ਪੁਲਿਸ ਕੰਟਰੋਲ ਰੂਮ ਨੂੰ ਫੋਨ ਕੀਤਾ ਸੀ। ਪੁਲਿਸ ਵੱਲੋਂ ਕੀਤੀ ਜਾ ਰਹੀ ਪੁੱਛਗਿੱਛ ਫਿਲਹਾਲ ਪੁਲਿਸ ਵੱਲੋਂ ਨਿਹੰਗ ਅਤੇ ਉਸਦੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।ਦੱਸ ਦਈਏ ਕਿ ਸਾਕਾ ਨੀਲਾ ਤਾਰਾ ਦੀ ਬਰਸੀ ਨੇੜੇ ਵਾਪਰੀ ਇਸ ਕਾਰਵਾਈ ਖਿਲਾਫ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ। ਫੋਨ ਦੇ ਵੇਰਵਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਸਕੇ।ਇਹ ਵੀ ਪੜ੍ਹੋ: Pakistan Drone: ਮੁੜ ਸਰਹੱਦ ਪਾਰੋਂ ਪਾਕਿਸਤਾਨੀ ਡਰੋਨ ਦੀ ਦਸਤਕ. ਤਲਾਸ਼ੀ ਦੌਰਾਨ ਵੱਡੀ ਮਾਤਰਾ ‘ਚ ਹੈਰੋਇਨ ਬਰਾਮਦ