Amritsar Major Drug Bust : ਅੰਮ੍ਰਿਤਸਰ ਪੁਲਿਸ ਦੀ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ; ਕਰੋੜਾਂ ਦੀ ਹੈਰੋਇਨ ਸਣੇ 7 ਨਸ਼ਾ ਤਸਕਰ ਗ੍ਰਿਫ਼ਤਾਰ
Amritsar Major Drug Bust : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਡੇ ਆਪ੍ਰੇਸ਼ਨਾਂ ਵਿੱਚ 4.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਨ੍ਹਾਂ ਹੀ ਨਹੀਂ ਪੁਲਿਸ ਨੇ ਹੈਰੋਇਨ ਸਮੇਤ 7 ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਹ ਸਾਰੀ ਕਾਰਵਾਈ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ।
ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਦੱਸਿਆ ਕਿ ਇਹ ਪੂਰਾ ਨੈੱਟਵਰਕ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨਾਲ ਜੁੜਿਆ ਹੋਇਆ ਹੈ।
ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਲੋਕ ਨਸ਼ੀਲੇ ਪਦਾਰਥਾਂ ਦੀ ਖੇਪ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਆਧਾਰ 'ਤੇ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਮੁਲਜ਼ਮ ਨੂੰ ਰੰਗੇ ਹੱਥੀਂ ਫੜ ਲਿਆ। ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਤਸਕਰ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਦੇ ਸੰਪਰਕ ਕਈ ਹੋਰ ਰਾਜਾਂ ਅਤੇ ਦੇਸ਼ਾਂ ਤੱਕ ਫੈਲੇ ਹੋਏ ਹਨ।
ਪੁੱਛਗਿੱਛ ਦੌਰਾਨ ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਗ੍ਰਿਫ਼ਤਾਰ ਕੀਤੇ ਗਏ ਤਸਕਰ ਗੁਰਦੀਪ ਉਰਫ਼ ਰਾਣੋ ਨਾਲ ਜੁੜੇ ਹੋਏ ਸਨ, ਜੋ ਕਿ ਇਸ ਸਿੰਡੀਕੇਟ ਦਾ ਇੱਕ ਮੁੱਖ ਸੰਚਾਲਕ ਹੈ। ਗੁਰਦੀਪ ਨੂੰ ਪਹਿਲਾਂ ਹੀ ਪੀਆਈਟੀ ਐਨਡੀਪੀਐਸ ਐਕਟ ਤਹਿਤ ਹਿਰਾਸਤ ਵਿੱਚ ਲਿਆ ਜਾ ਚੁੱਕਾ ਹੈ। ਪੁਲਿਸ ਹੁਣ ਇਸ ਨੈੱਟਵਰਕ ਦੇ ਹੋਰ ਮੈਂਬਰਾਂ ਅਤੇ ਇਸ ਦੀਆਂ ਜੜ੍ਹਾਂ ਤੱਕ ਪਹੁੰਚਣ ਲਈ ਹੋਰ ਜਾਂਚ ਕਰ ਰਹੀ ਹੈ, ਤਾਂ ਜੋ ਪੂਰੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਜਾ ਸਕੇ।
ਇਹ ਵੀ ਪੜ੍ਹੋ : Punjab Government ਦੇ ਬਜਟ ’ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅੱਖੋਂ ਪਰੋਖੇ ਕਰਨ ’ਤੇ ਵਿਰੋਧ, ਸਾੜੀਆਂ ਬਜਟ ਦੀਆਂ ਕਾਪੀਆਂ
- PTC NEWS