Sat, Dec 21, 2024
Whatsapp

Youth Brutally Murdered : ਡੇਰਾ ਬਾਬਾ ਨਾਨਕ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, 6 ਮਹੀਨੇ ਪਹਿਲਾਂ ਹੋਇਆ ਸੀ ਮ੍ਰਿਤਕ ਦੇ ਭਰਾ ਦਾ ਕਤਲ, ਮਾਂ ਨੇ ਲਗਾਈ ਇਨਸਾਫ ਦੀ ਗੁਹਾਰ

ਇਹ ਮਾਮਲਾ ਨਿੱਜੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਦਾਣਾ ਮੰਡੀ ਡੇਰਾ ਬਾਬਾ ਨਾਨਕ ’ਚ ਹੋਏ ਨੌਜਵਾਨ ਦੇ ਕਤਲ ਨਾਲ ਕਸਬੇ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Reported by:  PTC News Desk  Edited by:  Aarti -- October 02nd 2024 08:40 AM
Youth Brutally Murdered :  ਡੇਰਾ ਬਾਬਾ ਨਾਨਕ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, 6 ਮਹੀਨੇ ਪਹਿਲਾਂ ਹੋਇਆ ਸੀ ਮ੍ਰਿਤਕ ਦੇ ਭਰਾ ਦਾ ਕਤਲ, ਮਾਂ ਨੇ ਲਗਾਈ ਇਨਸਾਫ ਦੀ ਗੁਹਾਰ

Youth Brutally Murdered : ਡੇਰਾ ਬਾਬਾ ਨਾਨਕ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, 6 ਮਹੀਨੇ ਪਹਿਲਾਂ ਹੋਇਆ ਸੀ ਮ੍ਰਿਤਕ ਦੇ ਭਰਾ ਦਾ ਕਤਲ, ਮਾਂ ਨੇ ਲਗਾਈ ਇਨਸਾਫ ਦੀ ਗੁਹਾਰ

Youth Brutally Murdered :  ਇੱਕ ਪਾਸੇ ਜਿੱਥੇ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ’ਚ ਆਏ ਦਿਨ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਜਿਸ ਕਾਰਨ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਤੋਂ ਸਾਹਮਣੇ ਆਇਆ ਹੈ ਜਿੱਥੇ ਤੇਜ਼ਧਾਰ ਹਥਿਆਰ ਨਾਲ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। 

ਇਹ ਮਾਮਲਾ ਨਿੱਜੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਦਾਣਾ ਮੰਡੀ ਡੇਰਾ ਬਾਬਾ ਨਾਨਕ ’ਚ ਹੋਏ ਨੌਜਵਾਨ ਦੇ ਕਤਲ ਨਾਲ ਕਸਬੇ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਦੀਪ ਸਿੰਘ ਉਰਫ ਕਾਕਾ ਪੁੱਤਰ ਪ੍ਰਦੀਪ ਸਿੰਘ ਵਾਸੀ ਡੇਰਾ ਬਾਬਾ ਨਾਨਕ ਵੱਜੋਂ ਹੋਈ ਹੈ। ਡੇਰਾ ਬਾਬਾ ਨਾਨਕ ਦੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਦੂਜੇ ਪਾਸੇ ਮ੍ਰਿਤਕ ਦੀ ਮਾਂ ਦਾ ਕਹਿਣਾ ਹੈ ਕਿ ਉਸ ਦਾ ਵੱਡੇ ਪੁੱਤ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਹੁਣ ਛੋਟੇ ਦਾ ਵੀ ਕਤਲ ਹੋ ਗਿਆ ਅਤੇ ਕਤਲ ਕਰਨ ਵਾਲਾ ਵੱਡੇ ਪੁੱਤ ਦਾ ਦੋਸਤ ਹੈ। ਕਾਰਨ ਕੀ ਹੈ ਇਹ ਤਾਂ ਪਤਾ ਨਹੀਂ ਹੈ। ਪਰ ਰੋਂਦੀ ਹੋਈ ਮਾਂ ਨੇ ਇਨਸਾਫ ਦੀ ਗੁਹਾਰ ਲਗਾਈ ਹੈ। 

ਉਧਰ ਡੀਐਸਪੀ ਡੇਰਾ ਬਾਬਾ ਨਾਨਕ ਮੌਕੇ ’ਤੇ ਪਹੁੰਚੇ ਅਤੇ ਉਹਨਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਕਰਦੇ ਹੋਏ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। 

ਕਾਬਿਲੇਗੌਰ ਹੈ ਕਿ ਮ੍ਰਿਤਕ ਨੌਜਵਾਨ ਦੇ ਵਡੇ ਭਰਾ ਦਾ ਕਰੀਬ 6 ਮਹੀਨੇ ਪਹਿਲਾ ਕਤਲ ਹੋਇਆ ਸੀ ਜਿਸ ਦੀ ਜ਼ਿੰਮੇਵਾਰੀ ਕਿਸੇ ਗੈਂਗਸਟਰ ਗਰੁੱਪ ਵੱਲੋਂ ਲਈ ਗਈ ਸੀ। 

ਇਹ ਵੀ ਪੜ੍ਹੋ : Gurmeet Ram Rahim News : ਹਰਿਆਣਾ ਚੋਣਾਂ ਤੋਂ ਪਹਿਲਾਂ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, ਇਨ੍ਹਾਂ ਸ਼ਰਤਾਂ ਹੇਠ ਰਾਮ ਰਹੀਮ ਨੂੰ ਮਿਲੀ 20 ਦਿਨਾਂ ਦੀ ਪੈਰੋਲ

- PTC NEWS

Top News view more...

Latest News view more...

PTC NETWORK