ਆਨੰਦ ਮੈਰਿਜ ਐਕਟ ਚੰਡੀਗੜ੍ਹ 'ਚ ਹੋਇਆ ਲਾਗੂ, ਤਾਂ ਪੰਜਾਬ 'ਚ ਕਿਉਂ ਨਹੀਂ? ਜਾਣੋ ਵਜ੍ਹਾ
ਚੰਡੀਗੜ੍ਹ: ਹੁਣ ਜੇਕਰ ਵਿਆਹ ਸਿੱਖ ਰੀਤੀ-ਰਿਵਾਜ਼ਾਂ ਨਾਲ ਹੁੰਦਾ ਹੈ ਤਾਂ ਆਨੰਦ ਮੈਰਿਜ ਐਕਟ 1909 ਤਹਿਤ ਚੰਡੀਗੜ੍ਹ ਵਿੱਚ ਰਜਿਸਟਰਡ ਕਰਵਾਇਆ ਜਾ ਸਕਦਾ ਹੈ। ਇਹ ਸਹੂਲਤ ਹੁਣ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ। ਸਾਲ 2018 ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਆਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2018 ਨੂੰ ਅਧਿਸੂਚਿਤ ਕੀਤਾ, ਜਿਸ ਵਿੱਚ ਹੁਣ ਆਨੰਦ ਮੈਰਿਜ ਐਕਟ 1909 ਦੇ ਤਹਿਤ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।
ਆਨੰਦ ਮੈਰਿਜ ਐਕਟ ਸਭ ਤੋਂ ਪਹਿਲਾਂ ਅੰਗਰੇਜ਼ਾਂ ਦੇ ਸ਼ਾਸ਼ਨ ਕਾਲ ਦੌਰਾਨ ਸਾਲ 1909 ਵਿੱਚ ਬਣਾਇਆ ਗਿਆ ਸੀ, ਪਰ ਉਦੋਂ ਕਈ ਥਾਵਾਂ 'ਤੇ ਲਾਗੂ ਨਹੀਂ ਕੀਤਾ ਜਾ ਸਕਿਆ। ਬਾਅਦ ਵਿੱਚ ਜਦੋਂ ਸੁਪਰੀਮ ਕੋਰਟ ਨੇ ਸਾਰੇ ਧਰਮਾਂ ਲਈ ਵਿਆਹ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਤਾਂ ਸਿੱਖ ਭਾਈਚਾਰੇ ਨੇ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਦੀ ਮੰਗ ਉਠਾਈ।
ਪੰਜਾਬ 'ਚ ਹੁਣ ਤੱਕ ਕਿਉਂ ਨਹੀਂ ਲਾਗੂ ਹੋਇਆ ਆਨੰਦ ਮੈਰਿਜ ਐਕਟ
ਪੰਜਾਬ ਵਿੱਚ ਅਜੇ ਤੱਕ ਆਨੰਦ ਮੈਰਿਜ ਐਕਟ ਲਾਗੂ ਨਹੀਂ ਹੋਇਆ ਹੈ ਪਰ ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਨੂੰ ਲਾਗੂ ਕਰ ਦਿੱਤਾ ਹੈ। ਆਨੰਦ ਕਾਰਜ ਐਕਟ-1909 ਹਰਿਆਣਾ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕੇਰਲ, ਰਾਜਸਥਾਨ ਅਤੇ ਦਿੱਲੀ ਸਮੇਤ ਦੇਸ਼ ਦੇ 22 ਰਾਜਾਂ ਵਿੱਚ ਲਾਗੂ ਕੀਤਾ ਜਾ ਚੁੱਕਿਆ ਹੈ। ਜ਼ਿਕਰਯੋਗ ਹੈ ਕਿ ਆਨੰਦ ਕਾਰਜ ਐਕਟ ਸਾਲ 2016 ਵਿੱਚ ਪੰਜਾਬ ਵਿੱਚ ਤਤਕਾਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੇਲੇ ਹੋਂਦ ਵਿੱਚ ਆਇਆ ਸੀ ਪਰ ਇਸ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਸਕਿਆ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਅਤੇ ਉਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੀ ਇਸ ਨੂੰ ਲਾਗੂ ਨਹੀਂ ਕਰ ਸਕੀ। ਮੌਜੂਦਾ ਭਗਵੰਤ ਮਾਨ ਸਰਕਾਰ ਨੇ ਨਵੰਬਰ 2022 ਵਿੱਚ ਇਸ ਨੂੰ ਸੂਬੇ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ ਸੀ। ਰਾਜ ਸਰਕਾਰ ਨੇ ਆਨੰਦ ਕਾਰਜ ਮੈਰਿਜ ਐਕਟ ਵਿੱਚ ਸੋਧ ਕਰਨ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ ਪਰ ਮਾਮਲਾ ਅਜੇ ਲਟਕਿਆ ਹੋਇਆ ਹੈ।
ਇਕਬਾਲ ਸਿੰਘ ਲਾਲਪੁਰਾ ਵਲੋਂ ਕੀਤੀ ਗਈ ਮੀਟਿੰਗ
ਦੱਸ ਦੇਈਏ ਕਿ ਫਰਵਰੀ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਆਨੰਦ ਮੈਰਿਜ ਐਕਟ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਨੂੰ ਜਲਦੀ ਲਾਗੂ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ 15 ਮਾਰਚ ਤੋਂ ਹੀ ਇਨ੍ਹਾਂ ਨਿਯਮਾਂ ਤਹਿਤ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਸੀ।
ਆਨਲਾਈਨ ਸਹੂਲਤ ਵੀ ਜਲਦੀ ਹੀ
ਚੰਡੀਗੜ੍ਹ ਵਿੱਚ ਇਸ ਵੇਲੇ ਚੰਡੀਗੜ੍ਹ ਕੰਪਲਸਰੀ ਮੈਰਿਜ ਰਜਿਸਟ੍ਰੇਸ਼ਨ ਰੂਲਜ਼ 2012 ਦੇ ਤਹਿਤ ਵਿਆਹ ਰਜਿਸਟ੍ਰੇਸ਼ਨ ਲਈ ਆਨਲਾਈਨ ਪੋਰਟਲ ਦੀ ਸਹੂਲਤ ਹੈ, ਜਿਸ ਵਿੱਚ ਬਦਲਾਅ ਕੀਤਾ ਜਾਵੇਗਾ ਅਤੇ ਆਨੰਦ ਮੈਰਿਜ ਐਕਟ ਲਈ ਵੀ ਆਨਲਾਈਨ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ।
ਰਜਿਸਟਰੇਸ਼ਨ ਲਈ ਲੋੜੀਂਦੇ ਦਸਤਾਵੇਜ਼
ਹੁਣ ਤੱਕ ਹਿੰਦੂ ਮੈਰਿਜ ਐਕਟ ਤਹਿਤ ਹੁੰਦਾ ਸੀ ਰਜਿਸਟਰ
ਹੁਣ ਤੱਕ ਸਿੱਖ ਵਿਆਹ ਹਿੰਦੂ ਮੈਰਿਜ ਐਕਟ ਤਹਿਤ ਰਜਿਸਟਰਡ ਹੁੰਦੇ ਰਹੇ ਹਨ। ਯੂ.ਪੀ.ਏ ਸਰਕਾਰ ਦੌਰਾਨ ਸਾਲ 2012 ਵਿੱਚ ਸੰਸਦ ਨੇ ਆਨੰਦ ਮੈਰਿਜ (ਸੋਧ) ਬਿੱਲ ਪਾਸ ਕੀਤਾ ਸੀ, ਜਿਸ ਨੂੰ ਉਸੇ ਸਾਲ 7 ਜੂਨ ਨੂੰ ਰਾਸ਼ਟਰਪਤੀ ਤੋਂ ਮਨਜ਼ੂਰੀ ਵੀ ਮਿਲ ਗਈ ਸੀ। ਪੰਜਾਬ ਵਿੱਚ ਇਹ ਐਕਟ 2016 ਵਿੱਚ ਨੋਟੀਫਾਈ ਕੀਤਾ ਗਿਆ ਸੀ।
ਹਿੰਦੂ ਮੈਰਿਜ ਐਕਟ ਤੋਂ ਕਿਵੇਂ ਵੱਖ ਹੈ ਆਨੰਦ ਮੈਰਿਜ ਐਕਟ
ਸਿੱਖ ਧਰਮ ਵਿੱਚ ਵਿਆਹ ਨੂੰ ਆਨੰਦ ਕਾਰਜ ਕਿਹਾ ਜਾਂਦਾ ਹੈ। ਵਿਆਹ, ਮੁਹੂਰਤ, ਸ਼ਗੁਨ-ਬਾਸ਼ਗੁਨ, ਨਛੱਤਰ ਗਣਨਾ, ਕੁੰਡਲੀਆਂ ਦੀ ਤਿਆਰੀ ਅਤੇ ਮੇਲ ਮਿਲਾਪ ਲਈ ਆਨੰਦ ਕਾਰਜ ਦੀ ਕੋਈ ਥਾਂ ਨਹੀਂ ਹੈ। ਪ੍ਰਮਾਤਮਾ ਨੂੰ ਮੰਨਣ ਵਾਲਿਆਂ ਲਈ ਆਨੰਦ ਕਾਰਜ ਲਈ ਸਾਰੇ ਦਿਨ ਪਵਿੱਤਰ ਮੰਨੇ ਜਾਂਦੇ ਹਨ। ਆਨੰਦ ਕਾਰਜ ਵਿੱਚ ਸਿੱਖਾਂ ਦਾ ਵਿਆਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਚਾਰ ਲਾਵਾਂ (ਫੇਰੇ) ਲੈ ਕੇ ਸੰਪੰਨ ਹੁੰਦਾ ਹੈ। ਭਾਵੇਂ ਹਿੰਦੂ ਮੈਰਿਜ ਐਕਟ ਵਿੱਚ ਹੀ ਰਜਿਸਟਰੇਸ਼ਨ ਦੀ ਵਿਵਸਥਾ ਸੀ ਪਰ ਆਨੰਦ ਮੈਰਿਜ ਐਕਟ ਦੇ ਲਾਗੂ ਨਾ ਹੋਣ ਕਾਰਨ ਬਹੁਤੇ ਸਿੱਖਾਂ ਨੇ ਹਿੰਦੂ ਮੈਰਿਜ ਐਕਟ ਤਹਿਤ ਵਿਆਹ ਰਜਿਸਟਰ ਨਹੀਂ ਕਰਵਾਏ। ਇਸ ਲਈ ਉਨ੍ਹਾਂ ਕੋਲ ਵਿਆਹ ਦਾ ਕੋਈ ਸਬੂਤ ਨਹੀਂ ਸੀ। ਇਸ ਕਾਰਨ ਉਨ੍ਹਾਂ ਨੂੰ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
- With inputs from agencies