ਚੰਡੀਗੜ੍ਹ ਸਰਹੱਦ 'ਤੇ ਝੜਪ ਦਾ ਮਾਮਲਾ : ਦੋਸ਼ੀਆਂ ਦੀ ਪਛਾਣ ਦੱਸਣ ਵਾਲਿਆਂ ਨੂੰ ਇਨਾਮ ਦੇਣ ਦਾ ਐਲਾਨ
ਚੰਡੀਗੜ੍ਹ : ਬੀਤੇ ਦਿਨ ਚੰਡੀਗੜ੍ਹ ਦੇ ਸੈਕਟਰ 52/53 ਵਿਚ ਪੁਲਿਸ ਨਾਲ ਹੋਈ ਝੜਪ ਤੋਂ ਬਾਅਦ ਪੁਲਿਸ ਐਕਸ਼ਨ ਦੇ ਰੌਅ ਵਿਚ ਵਿਖਾਈ ਦੇ ਰਹੀ ਹੈ। ਚੰਡੀਗੜ੍ਹ ਪੁਲਿਸ ਨੇ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਨ ਤੇ ਗੱਡੀਆਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਈ ਦੋਸ਼ੀਆਂ ਦੀ ਪਛਾਣ ਕਰ ਲਈ ਹੈ। ਪੁਲਿਸ ਹੁਣ ਵੱਡੀ ਕਾਰਵਾਈ ਦੀ ਤਿਆਰੀ ਕਰ ਰਹੀ ਹੈ।
ਪੁਲਿਸ ਨੇ ਅਖ਼ਬਾਰਾਂ ਵਿਚ ਇਸ਼ਤਿਹਾਰ ਦੇ ਕੇ ਇਨ੍ਹਾਂ ਦੋਸ਼ੀਆਂ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਆਮ ਲੋਕਾਂ ਤੋਂ ਮਦਦ ਦੀ ਅਪੀਲ ਕੀਤੀ। ਪੁਲਿਸ ਨੇ ਲੋਕਾਂ ਨੂੰ ਦੋਸ਼ੀਆਂ ਦੇ ਨਾਮ ਤੇ ਪਤਾ ਦੱਸਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਪੁਲਿਸ ਨੇ ਈਮੇਲ ਆਈਡੀ ਤੇ ਵਟਸਐਪ ਨੰਬਰ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਦੀ ਪਛਾਣ ਦੱਸਣ ਵਾਲਿਆਂ ਨੂੰ 10000 ਇਨਾਮ ਦੇਣ ਦਾ ਵੀ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਚੰਡੀਗੜ੍ਹ ਪੁਲਿਸ ਨੇ ਮੁਲਜ਼ਮਾਂ ਨੂੰ ਫੜਨ ਰਣਨੀਤੀ ਤਿਆਰ ਕਰ ਲਈ ਹੈ।
ਕਾਬਿਲੇਗੌਰ ਹੈ ਕਿ ਮੁਹਾਲੀ-ਚੰਡੀਗੜ੍ਹ ਦੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਲਈ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਲੱਗਾ ਹੋਇਆ ਹੈ। ਇਸ ਦੌਰਾਨ ਕੁਝ ਨਿਹੰਗ ਸਿੰਘ ਮੁਹਾਲੀ-ਚੰਡੀਗੜ੍ਹ ਦੇ ਐਂਟਰੀ ਪੁਆਇੰਟ 'ਤੇ ਲਾਇਆ ਬੈਰੀਕੇਡ ਤੋੜ ਕੇ ਚੰਡੀਗੜ੍ਹ ਵਿੱਚ ਦਾਖ਼ਲ ਹੋ ਗਏ ਸਨ।
ਇਹ ਵੀ ਪੜ੍ਹੋ : ਸੀਬੀਆਈ ਨੇ ਆਈਪੀਐਸ ਕੁਲਦੀਪ ਚਾਹਲ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਭੇਜਿਆ ਨੋਟਿਸ
ਇਸ ਕਾਰਨ ਯੂਟੀ ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਤੇ ਲਾਠੀਚਾਰਜ ਕੀਤਾ ਪਰ ਪ੍ਰਦਰਸ਼ਨਕਾਰੀ ਅੱਗੇ ਵਧਣ 'ਚ ਕਾਮਯਾਬ ਹੋ ਗਏ। ਇਥੇ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚ ਜ਼ਬਰਸਦਤ ਝੜਪ ਹੋਈ। ਇਸ ਵਿਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਤੇ ਗੱਡੀਆਂ ਵੀ ਨੁਕਸਾਨੀਆਂ ਗਈਆਂ ਸਨ।
- PTC NEWS