Wed, Jan 22, 2025
Whatsapp

Baba Bakala Sahib News : ਦਾਣਾ ਮੰਡੀ 'ਚ ਆੜ੍ਹਤੀ ਦਾ ਗੋਲੀਆਂ ਮਾਰ ਕੇ ਕਤਲ

ਬਾਬਾ ਬਕਾਲਾ ਸਾਹਿਬ ਦੇ ਕਸਬਾ ਸਠਿਆਲਾ ਦਾਣਾ ਮੰਡੀ 'ਚ ਆੜ੍ਹਤੀ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

Reported by:  PTC News Desk  Edited by:  Dhalwinder Sandhu -- October 23rd 2024 03:37 PM
Baba Bakala Sahib News : ਦਾਣਾ ਮੰਡੀ 'ਚ ਆੜ੍ਹਤੀ ਦਾ ਗੋਲੀਆਂ ਮਾਰ ਕੇ ਕਤਲ

Baba Bakala Sahib News : ਦਾਣਾ ਮੰਡੀ 'ਚ ਆੜ੍ਹਤੀ ਦਾ ਗੋਲੀਆਂ ਮਾਰ ਕੇ ਕਤਲ

Baba Bakala Sahib News : ਪੰਜਾਬ ਵਿੱਚ ਆਏ ਦਿਨੀਂ ਦਿਨ ਦਿਹਾੜੇ ਕਤਲ ਦੀ ਵਾਰਦਾਤ ਵਾਪਰ ਰਹੀਆਂ ਹਨ। ਜਿਸ ਕਾਰਨ ਪੰਜਾਬ ਸਰਕਾਰ ਸਵਾਲਾ ਦੇ ਘੇਰੇ ਵਿੱਚ ਹੈ। ਤਾਜ਼ਾ ਮਾਮਲਾ ਜ਼ਿਲ੍ਹਾ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਤੋਂ ਸਾਹਮਣੇ ਆਇਆ ਹੈ, ਬਾਬਾ ਬਕਾਲਾ ਸਾਹਿਬ ਦੇ ਕਸਬਾ ਸਠਿਆਲਾ ਦਾਣਾ ਮੰਡੀ 'ਚ ਆੜ੍ਹਤੀ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਮ੍ਰਿਤਕ ਆੜ੍ਹਤੀ ਦੀ ਪਛਾਣ ਗੁਰਦੀਪ ਸਿੰਘ ਉਰਫ਼ ਗੋਖਾ ਵੱਜੋਂ ਹੋਈ ਹੈ ਜੋ ਸਾਬਕਾ ਸਰਪੰਚ ਵੀ ਸੀ। ਜਾਣਕਾਰੀ ਮੁਤਾਬਿਕ ਮ੍ਰਿਤਕ ਆੜ੍ਹਤੀ ਆਪਣੀ ਦੁਕਾਨ 'ਤੇ ਕੰਮ ਕਰ ਰਿਹਾ ਸੀ ਤਾਂ ਇਸੇ ਦੌਰਾਨ 3 ਅਣਪਛਾਤੇ ਨੌਜਵਾਨ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਆਏ ਅਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਨੌਜਵਾਨਾਂ ਨੇ ਚਾਰ ਤੋਂ ਪੰਜ ਫਾਇਰ ਮਾਰੇ ਜੋ ਆੜ੍ਹਤੀ ਦੇ ਵੱਜੇ।


ਗੋਲੀਆਂ ਲੱਗਣ ਕਾਰਨ ਆੜ੍ਹਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਫੜਨ ਦਾ ਦਾਅਵਾ ਕੀਤਾ ਹੈ।

ਇਹ ਵੀ ਪੜ੍ਹੋ : SKM Announcement : ਝੋਨੇ ਦੀ ਖਰੀਦ ਨਾ ਹੋਣ ਕਾਰਨ ਪਰੇਸ਼ਾਨ ਕਿਸਾਨ, SKM ਨੇ ਹਾਈਵੇ ਜਾਮ ਕਰਨ ਦਾ ਕੀਤਾ ਐਲਾਨ

- PTC NEWS

Top News view more...

Latest News view more...

PTC NETWORK