Assembly Election 2024 Date: ਜੰਮੂ-ਕਸ਼ਮੀਰ 'ਚ ਤਿੰਨ ਪੜਾਵਾਂ 'ਚ ਅਤੇ ਹਰਿਆਣਾ 'ਚ ਇਕ ਪੜਾਅ 'ਚ ਹੋਣਗੀਆਂ ਵਿਧਾਨ ਸਭਾ ਚੋਣਾਂ , 4 ਅਕਤੂਬਰ ਨੂੰ ਆਉਣਗੇ ਨਤੀਜੇ
Assembly Election 2024 :ਜੰਮੂ-ਕਸ਼ਮੀਰ ਵਿਧਾਨ ਸਭਾ ਵਾਲਾ ਕੇਂਦਰ ਸ਼ਾਸਤ ਪ੍ਰਦੇਸ਼ ਹੈ। ਪੂਰਨ ਰਾਜ ਦਾ ਦਰਜਾ ਖ਼ਤਮ ਹੋਣ ਤੋਂ ਬਾਅਦ ਇਸ ਦੀ ਵਿਧਾਨ ਸਭਾ ਦੀ ਤਸਵੀਰ ਵੀ ਬਦਲ ਗਈ ਹੈ। ਹੁਣ ਜੰਮੂ-ਕਸ਼ਮੀਰ ਵਿੱਚ 114 ਸੀਟਾਂ ਹਨ, ਜਿਨ੍ਹਾਂ ਵਿੱਚੋਂ 24 ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਆਉਂਦੀਆਂ ਹਨ।
ਇਸ ਤਰ੍ਹਾਂ ਸਿਰਫ਼ 90 ਸੀਟਾਂ ਹਨ, ਜਿਨ੍ਹਾਂ 'ਤੇ ਚੋਣਾਂ ਹੋਣੀਆਂ ਹਨ। 90 'ਚੋਂ 43 ਸੀਟਾਂ ਕਸ਼ਮੀਰ ਡਿਵੀਜ਼ਨ ਦੇ ਹਿੱਸੇ ਆਈਆਂ ਹਨ, ਜਦਕਿ 47 ਜੰਮੂ ਡਿਵੀਜ਼ਨ ਦੇ ਹਿੱਸੇ ਆਈਆਂ ਹਨ। ਇਸ ਤੋਂ ਪਹਿਲਾਂ ਸਿਰਫ਼ 87 ਸੀਟਾਂ 'ਤੇ ਹੀ ਚੋਣਾਂ ਹੋਈਆਂ ਸਨ।
ਪਿਛਲੀ ਵਾਰ ਜੰਮੂ-ਕਸ਼ਮੀਰ ਵਿੱਚ ਕਿਸ ਨੂੰ ਕਿੰਨੀਆਂ ਸੀਟਾਂ ਮਿਲੀਆਂ ਸਨ?
ਜੰਮੂ-ਕਸ਼ਮੀਰ 'ਚ 2014 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 87 ਸੀਟਾਂ 'ਤੇ ਵੋਟਿੰਗ ਹੋਈ ਸੀ। ਇਨ੍ਹਾਂ ਵਿੱਚੋਂ ਪੀਡੀਪੀ ਨੇ 28 ਸੀਟਾਂ ਜਿੱਤੀਆਂ ਹਨ ਜਦਕਿ ਭਾਜਪਾ ਨੇ 25 ਸੀਟਾਂ ਜਿੱਤੀਆਂ ਹਨ। ਨੈਸ਼ਨਲ ਕਾਨਫ਼ਰੰਸ ਨੇ 15, ਕਾਂਗਰਸ ਨੇ 12 ਸੀਟਾਂ ਜਿੱਤੀਆਂ ਸਨ, ਜਦਕਿ ਹੋਰ ਪਾਰਟੀਆਂ ਨੇ 7 ਸੀਟਾਂ ਜਿੱਤੀਆਂ ਸਨ।
ਘਾਟੀ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ – ਰਾਜੀਵ ਕੁਮਾਰ
ਰਾਜੀਵ ਕੁਮਾਰ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਦਾ ਦੌਰਾ ਕੀਤਾ ਸੀ। ਅਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ 87 ਲੱਖ 9 ਹਜ਼ਾਰ ਵੋਟਰ, 11 ਹਜ਼ਾਰ 838 ਪੋਲਿੰਗ ਬੂਥ ਹਨ ਅਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ।
ਜੰਮੂ-ਕਸ਼ਮੀਰ ਵਿੱਚ ਲਗਭਗ 20 ਲੱਖ ਨੌਜਵਾਨ ਵੋਟਰ ਹਨ- ਰਾਜੀਵ ਕੁਮਾਰ
ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਕਰੀਬ 20 ਲੱਖ ਨੌਜਵਾਨ ਵੋਟਰ ਹਨ। ਪਿਛਲੀਆਂ ਚੋਣਾਂ ਦੌਰਾਨ ਲੋਕਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ ਸਨ।
ਹਰਿਆਣਾ ਦੀ ਵੋਟਰ ਸੂਚੀ 27 ਅਗਸਤ ਨੂੰ ਜਾਰੀ ਹੋਵੇਗੀ- ਰਾਜੀਵ ਕੁਮਾਰ
ਹਰਿਆਣਾ ਚੋਣਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਹਰਿਆਣਾ ਵਿੱਚ 2 ਕਰੋੜ 1 ਹਜ਼ਾਰ ਵੋਟਰ ਹਨ। ਰਾਜ ਵਿੱਚ ਵਿਧਾਨ ਸਭਾ ਦੀਆਂ 90 ਸੀਟਾਂ ਹਨ। ਜਿਸ ਵਿੱਚ 73 ਜਨਰਲ ਸੀਟਾਂ ਅਤੇ 17 ਐਸਸੀ ਸੀਟਾਂ ਹਨ। ਇਸ ਦੀ ਵੋਟਰ ਸੂਚੀ 27 ਅਗਸਤ ਨੂੰ ਜਾਰੀ ਕੀਤੀ ਜਾਵੇਗੀ। ਹਰਿਆਣਾ ਵਿੱਚ 20 ਹਜ਼ਾਰ 629 ਪੋਲਿੰਗ ਸਟੇਸ਼ਨ ਹਨ।
ਜੰਮੂ-ਕਸ਼ਮੀਰ 'ਚ ਤਿੰਨ ਪੜਾਵਾਂ 'ਚ ਚੋਣਾਂ ਹੋਣਗੀਆਂ- ਰਾਜੀਵ ਕੁਮਾਰ
ਰਾਜੀਵ ਕੁਮਾਰ ਨੇ ਕਿਹਾ ਕਿ ਅਸੀਂ ਵਾਅਦਾ ਕੀਤਾ ਸੀ ਕਿ ਚੋਣਾਂ ਨੂੰ ਛੋਟਾ ਕੀਤਾ ਜਾਵੇਗਾ ਅਤੇ ਜੰਮੂ-ਕਸ਼ਮੀਰ ਵਿੱਚ ਤਿੰਨ ਪੜਾਵਾਂ ਵਿੱਚ ਵੋਟਿੰਗ ਹੋਵੇਗੀ। ਪਹਿਲੇ ਪੜਾਅ ਦੀ ਵੋਟਿੰਗ 18 ਸਤੰਬਰ, ਦੂਜੇ ਪੜਾਅ ਦੀ 25 ਸਤੰਬਰ ਅਤੇ ਤੀਜੇ ਪੜਾਅ ਦੀ ਵੋਟਿੰਗ 1 ਅਕਤੂਬਰ ਨੂੰ ਹੋਵੇਗੀ। ਇਸ ਦੇ ਨਤੀਜੇ 4 ਅਕਤੂਬਰ ਨੂੰ ਆਉਣਗੇ।
ਹਰਿਆਣਾ 'ਚ 1 ਅਕਤੂਬਰ ਨੂੰ ਹੋਵੇਗੀ ਵੋਟਿੰਗ
ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਹਰਿਆਣਾ ਵਿੱਚ ਸਿਰਫ਼ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ ਜੋ ਕਿ 1 ਅਕਤੂਬਰ ਨੂੰ ਹੋਵੇਗੀ ਅਤੇ ਨਤੀਜੇ 4 ਅਕਤੂਬਰ ਨੂੰ ਐਲਾਨੇ ਜਾਣਗੇ।
- PTC NEWS