ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿਖੇ ਪੁਲਿਸ ਨੇ ਗੈਂਗਸਟਰਾਂ ਦਾ ਐਨਕਾਉਂਟਰ (encounter) ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਐਨਕਾਉਂਟਰ ਵਿੱਚ 3 ਗੈਂਗਸਟਰ ਦੀ ਮੌਤ ਹੋ ਗਈ ਹੈ। ਦੋ ਗੈਂਗਸਟਰਾਂ ਦੀ ਪਛਾਣ ਮਨਪ੍ਰੀਤ ਪੀਟਾ ਅਤੇ ਤੇਜਾ ਮਹਿੰਦਪੁਰੀਆ ਵਜੋਂ ਹੋਈ ਹੈ। ਤੀਜੇ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ, ਹਾਲਾਂਕਿ ਸੂਤਰਾਂ ਅਨੁਸਾਰ ਉਹ ਨਿਸ਼ਾਂਤ ਹੋਣ ਦੀ ਸੰਭਾਵਨਾ ਹੈ।ਗੈਂਗਸਟਰ ਤੇਜਾ ਸਿੰਘ ਉੱਤੇ 40 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਮੁਕਾਬਲੇ ਦੀ ਅਗਵਾਈ ਏਜੀਟੀਐਫ ਦੇ ਮੁਖੀ ਪ੍ਰਮੋਦ ਬਾਨ ਨੇ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਗੈਂਗਸਟਰ ਫਿਲੌਰ ਕਾਂਡ ਵਿੱਚ ਵੀ ਸ਼ਾਮਲ ਸਨ। ਗੈਂਗਸਟਰ ਥਾਰ ਵਿੱਚ ਘੁੰਮ ਰਹੇ ਸਨ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਵਸਨੀਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਗਈ ਹੈ।ਸੂਤਰਾਂ ਅਨੁਸਾਰ ਐਸਆਈ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸੁਖਰਾਜ ਜ਼ਖ਼ਮੀ ਹੋ ਗਏ। ਪਤਾ ਲੱਗਾ ਹੈ ਕਿ ਗੈਂਗਸਟਰ ਤੇਜਾ ਬਠਿੰਡਾ ਜੇਲ੍ਹ ਵਿੱਚ ਬੰਦ ਸੀ ਅਤੇ ਪਿਛਲੇ ਸਾਲ ਨਵੰਬਰ ਵਿੱਚ ਜ਼ਮਾਨਤ ’ਤੇ ਬਾਹਰ ਆਇਆ ਸੀ।ਅਪਡੇਟ ਜਾਰੀ ....