Wed, Dec 4, 2024
Whatsapp

Sukhbir Singh Badal Attacked Live Updates : ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ, ਹਮਲਾਵਰ ਕਾਬੂ

Attack on Sukhbir Singh Badal : ਮੁਲਜ਼ਮ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਨਿਭਾਅ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ ਕੀਤਾ ਗਿਆ। ਹਾਲਾਂਕਿ ਸੁਖਬੀਰ ਸਿੰਘ ਬਾਦਲ ਦਾ ਵਾਲ-ਵਾਲ ਬਚਾਅ ਹੋ ਗਿਆ।

Reported by:  PTC News Desk  Edited by:  KRISHAN KUMAR SHARMA -- December 04th 2024 09:42 AM -- Updated: December 04th 2024 06:07 PM
Sukhbir Singh Badal Attacked Live Updates :  ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ, ਹਮਲਾਵਰ ਕਾਬੂ

Sukhbir Singh Badal Attacked Live Updates : ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ, ਹਮਲਾਵਰ ਕਾਬੂ

Dec 4, 2024 06:07 PM

ਮਾਨ ਨੂੰ ਕਤਲ ਦੀ ਸਾਜ਼ਿਸ਼ ਲਈ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ: ਬਾਜਵਾ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਡੂੰਘੀ ਮੰਦਭਾਗੀ ਅਤੇ ਸਪੱਸ਼ਟ ਤੌਰ 'ਤੇ ਨਿੰਦਣਯੋਗ ਹਿੰਸਾ ਕਰਾਰ ਦਿੱਤਾ ਹੈ।

ਬਾਜਵਾ ਨੇ ਕਿਹਾ, "ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਬਾਹਰ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਜਿੱਥੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸੇਵਾ ਨਿਭਾਅ ਰਹੇ ਸਨ, ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦੀ ਗੰਭੀਰ ਯਾਦ ਦਿਵਾਉਂਦਾ ਹੈ। ਅਜਿਹੀਆਂ ਘਟਨਾਵਾਂ ਸਮਾਜਿਕ ਸਦਭਾਵਨਾ ਦੇ ਤਾਣੇ-ਬਾਣੇ ਨੂੰ ਢਾਹ ਲਾਉਂਦੀਆਂ ਹਨ ਅਤੇ ਇੱਕ ਸਭਿਅਕ ਸਮਾਜ ਵਿੱਚ ਕੋਈ ਥਾਂ ਨਹੀਂ ਹੈ

Dec 4, 2024 05:18 PM

Sukhbir Singh Badal ਰੇਕੀ ਕਰਦਿਆਂ ਹਮਲਾਵਰ ਨਾਰਾਇਣ ਜੌੜਾ ਦੀ New CCTV Video

Dec 4, 2024 05:09 PM

'ਜਾਨਲੇਵਾ ਹਮਲੇ ਦੇ ਬਾਵਜੂਦ ਸੁਖਬੀਰ ਬਾਦਲ ਨੇ ਸੇਵਾ ਨਿਰੰਤਰ ਰੱਖੀ ਜਾਰੀ' :ਗੁਰਚਰਨ ਗਰੇਵਾਲ

Dec 4, 2024 05:09 PM

ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਮਗਰੋਂ CP ਗੁਰਪ੍ਰੀਤ ਭੁੱਲਰ ਦਾ ਵੱਡਾ ਬਿਆਨ

Dec 4, 2024 04:58 PM

ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਸਵਾਲ

Dec 4, 2024 03:21 PM

ਸੁਖਬੀਰ ਸਿੰਘ ਬਾਦਲ ਹਮਲਾ ਮਾਮਲਾ

  • ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੇ ਗਏ ਸੁਰੱਖਿਆ ਦੇ ਸਖ਼ਤ ਪ੍ਰਬੰਧ 
  • 5 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਸਣੇ ਸਮੁੱਚੀ ਅਕਾਲੀ ਲੀਡਰਸ਼ਿਪ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਨਗੇ ਸੇਵਾ 
  • ਐਸਐਸਪੀ ਗੁਰਮੀਤ ਸਿੰਘ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ 
  • ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਪਰੇਸ਼ਾਨੀ- ਐਸਐਸਪੀ

Dec 4, 2024 03:21 PM

ਸੁਨੀਲ ਜਾਖੜ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ, ਪੰਜਾਬ ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕੀਤਾ

ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੀ ਡਿਉਢੀ 'ਚ ਸੇਵਾ ਨਿਭਾਅ ਰਹੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਸੱਚਾ ਸਿੱਖ ਗੁਰੂ ਘਰ ਦੇ ਅੰਦਰ ਅਜਿਹੀ ਘਟਿਆ ਅਤੇ ਕਾਇਰਤਾ ਭਰੀ ਕਾਰਵਾਈ ਨਹੀਂ ਕਰ ਸਕਦਾ | ਵਾਹਿਗੁਰੂ ਜੀ ਦੀ ਅਪਾਰ ਕਿਰਪਾ ਸਦਕਾ ਹਮਲਾਵਰ ਆਪਣੇ ਇਰਾਦੇ ਵਿੱਚ ਕਾਮਯਾਬ ਨਾ ਹੋ ਸਕਿਆ | ਉੱਥੇ ਬਹੁਤ ਸਾਰੇ ਸ਼ਰਧਾਲੂ ਮੌਜੂਦ ਸਨ ਪਰ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੋਇਆ | ਜਿਸ ਤਰ੍ਹਾਂ ਉਥੇ ਮੌਜੂਦ ਸੁਰੱਖਿਆ ਕਰਮੀ ਜਸਬੀਰ ਸਿੰਘ ਨੇ ਆਪਣੀ ਜਾਨ ਖਤਰੇ ਵਿਚ ਪਾ ਕੇ ਹਮਲਾਵਰ ਦੇ ਨਾਪਾਕ ਇਰਾਦੇ ਨੂੰ ਨਾਕਾਮ ਕਰ ਦਿੱਤਾ, ਉਹ ਸ਼ਲਾਘਾਯੋਗ ਹੈ | ਪਰ ਸੁਰੱਖਿਆ ਕਰਮੀ ਦੀ ਬਹਾਦਰੀ ਇਸ ਸੱਚਾਈ ਤੇ ਪਰਦਾ ਨਹੀਂ ਪਾ ਸਕਦੀ ਕਿ ਪੰਜਾਬ ਦੇ ਹਾਲਾਤ ਅੱਤਵਾਦ ਦੀ ਰਾਹ ਤੇ ਚਲਣ ਵਾਲੇ ਅਤੇ ਮਾਫੀਆ ਸਿਰ ਚੁਕ ਰਿਹਾ ਹੈ | ਲੇਕਿਨ ਇਨ੍ਹਾਂ ਨਾਲ ਨਜਿੱਠਣ ਲਈ ਯੋਗ ਉਪਰਾਲੇ ਨਹੀਂ ਕੀਤੇ ਜਾ ਰਹੇ ਹਨ |

ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਤਹਿ ਤੱਕ ਜਾਣ ਤੋਂ ਪਹਿਲਾਂ ਸਿਆਸੀ ਖੁੰਦਕ ਕਾਰਨ   ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਵੱਲ ਉਂਗਲ ਚੁੱਕਣਾ ਵਾਜਿਬ ਨਹੀਂ ਹੈ | ਜੇਕਰ ਇਸ ਦੀ ਡੂੰਘਾਈ ਤੱਕ ਜਾਣ ਦੀ ਕੋਸ਼ਿਸ਼ ਕੀਤੀ ਜਾਵੇ ਤਾਂ ਇਹ ਗੱਲ ਸਾਹਮਣੇ ਆ ਜਾਵੇਗੀ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ | ਕਿਹਾ ਜਾ ਰਿਹਾ ਹੈ ਕਿ ਹਮਲਾਵਰ ਖਾਲਿਸਤਾਨ ਲਿਬਰੇਸ਼ਨ ਫੋਰਸ ਦਾ ਵਰਕਰ ਸੀ | ਪਰ ਇਸ ਤੱਥ ਨੂੰ ਕਿਵੇਂ ਭੁਲਾਇਆ ਜਾ ਸਕਦਾ ਹੈ ਕਿ 2017 ਵਿੱਚ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਕੇ.ਐਲ.ਐਫ. ਨਾਲ ਜੁੜੇ ਇੱਕ ਨੇਤਾ ਦੇ ਘਰ ਰਾਤ ਕੱਟੀ ਸੀ | ਉਸ ਤੋਂ ਬਾਅਦ ਚਰਚਾ ਸ਼ੁਰੂ ਹੋ ਗਈ ਸੀ ਕਿ ਇਸ ਪਾਰਟੀ ਦੇ ਆਗੂ ਅੱਤਵਾਦ ਨਾਲ ਜੁੜੇ ਲੋਕਾਂ ਦੇ ਸਹਿਯੋਗ ਨਾਲ ਚੋਣਾਂ ਜਿੱਤਣ ਦੀ ਤਿਆਰੀ ਕਰ ਰਹੇ ਹਨ |

ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਮੌਜੂਦਾ ਸਰਕਾਰ ਨੇ ਗੈਂਗਸਟਰਾਂ ਅਤੇ ਅਪਰਾਧਿਕ ਮਾਫੀਆ ਪ੍ਰਤੀ ਉਹ ਸਖ਼ਤੀ ਨਹੀਂ ਵਰਤੀ ਜਿਸ ਦੀ ਕਾਨੂੰਨ ਵਿਵਸਥਾ ਦੇ ਮਾਮਲੇ ਵਿੱਚ ਕਿਸੇ ਵੀ ਚੰਗੀ ਸਰਕਾਰ ਤੋਂ ਉਮੀਦ ਕੀਤੀ ਜਾ ਸਕਦੀ ਹੈ |

ਸ੍ਰੀ ਜਾਖੜ ਨੇ ਕਿਹਾ ਕਿ ਉਨ੍ਹਾਂ ਦੀ ਸਮੂਹ ਸਿਆਸੀ ਪਾਰਟੀਆਂ ਨੂੰ ਅਪੀਲ ਹੈ ਕਿ ਉਹ ਇਸ ਘਟਨਾ ਦੀ ਗੰਭੀਰਤਾ ਨੂੰ ਸਮਝਣ ਅਤੇ ਤੱਥਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰਨ ਕਿ ਕਿਹੜੀਆਂ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ |

Dec 4, 2024 12:49 PM

ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲੇ ’ਤੇ ਖੜ੍ਹੇ ਹੋਏ ਸਵਾਲ

  • Z ਸੁਰੱਖਿਆ ਦੇ ਬਾਵਜੂਦ ਹਮਲਾਵਰ ਸੁਖਬੀਰ ਸਿੰਘ ਬਾਦਲ ਦੇ ਨੇੜੇ ਕਿਵੇਂ ਪਹੁੰਚਿਆ ? 
  • ਪੁਲਿਸ ਕਮਿਸ਼ਨਰ ਗੰਨਮੈਨ ਵੱਲੋਂ ਨਾਕਾਮ ਕੀਤੇ ਹਮਲੇ ਨੂੰ ਆਪਣੀ ਕਾਮਯਾਬੀ ਕਿਵੇਂ ਦੱਸ ਰਹੇ ? 
  • ਕੱਲ੍ਹ ਤੋਂ ਹਮਲਾਵਰ ਸ੍ਰੀ ਦਰਬਾਰ ਸਾਹਿਬ ਘੁੰਮ ਰਿਹਾ ਸੀ ਤਾਂ ਫਿਰ ਕਿਉਂ ਨਹੀਂ ਫੜਿਆ ਗਿਆ ? 
  • VIP ਮੂਵਮੈਂਟ ਦੇ ਬਾਵਜੂਦ ਪੁਲਿਸ ਨੇ ਵੱਧ ਸੁਰੱਖਿਆ ਦੇ ਇੰਤਜ਼ਾਮ ਕਿਉਂ ਨਹੀਂ ਕੀਤੇ ?
  • ਪੁਲਿਸ ਨੇ ਹਥਿਆਰ ਨੂੰ ਫੜਨ ਲਈ ਸਕੈਨਰ ਕਿਉਂ ਨਹੀਂ ਲਗਾਏ ਸਨ ?
  • ਪੁਲਿਸ ਦਾ ਖੁਫੀਆ ਵਿਭਾਗ ਫੇਲ੍ਹ ਹੋਇਆ ਸਾਬਿਤ 

Dec 4, 2024 12:14 PM

ਅਕਾਲੀ ਲੀਡਰਾਂ ਵਿੱਚ ਘਟਨਾ ਨੂੰ ਲੈ ਕੇ ਪਾਇਆ ਜਾ ਰਿਹਾ ਰੋਸ

ਅੰਮ੍ਰਿਤਸਰ ਦੇ ਵਿੱਚ ਹੋਈ ਘਟਨਾ ਨੂੰ ਲੈ ਕੇ ਹੁਣ ਅਕਾਲੀ ਲੀਡਰਾਂ ਦੇ ਵਿੱਚ ਰੋਸ ਵੇਖਣ ਨੂੰ ਮਿਲ ਰਿਹਾ। ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਅਤੇ ਕੇਂਦਰ ਦੀ ਏਜੰਸੀਆਂ ਦੇ ਉੱਪਰ ਸਵਾਲ ਚੁੱਕੇ ਗਏ ਅਤੇ ਇਨ੍ਹਾਂ ਸਵਾਲਾਂ ਦੇ ਘੇਰੇ ਦੇ ਵਿੱਚ ਰਾਜੂ ਖੰਨਾ ਨੇ ਅਮਿਤ ਸ਼ਾਹ ਅਤੇ ਨਰਿੰਦਰ ਮੋਦੀ ਦਾ ਨਾਂ ਲੈਂਦਿਆਂ ਸਿੱਧਾ ਉਹਨਾਂ ਨੂੰ ਕਸੂਰਵਾਰ ਦੱਸਿਆ। 

ਉੱਥੇ ਹੀ ਉਨ੍ਹਾਂ ਨੇ ਅੰਮ੍ਰਿਤਸਰ ਪੁਲਿਸ ਨੂੰ ਸਵਾਲ ਪੁੱਛਦੇ ਆ ਕਿਹਾ ਕਿ ਕਮਿਸ਼ਨਰ ਅੰਮ੍ਰਿਤਸਰ ਖੁਦ ਨੂੰ ਸਾਬਾਸ਼ੀ ਦੇ ਰਹੇ ਹਨ ਕਿ ਸਾਡੇ ਪੁਲਿਸ ਅਧਿਕਾਰੀਆਂ ਨੇ ਇਹ ਘਟਨਾ ਨੂੰ ਅੰਜਾਮ ਨਹੀਂ ਦੇਣ ਦਿੱਤਾ ਪਰ ਜਿਹੜੇ ਏਐਸਆਈ ਦੇ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਬਚਾਇਆ ਗਿਆ ਹੈ ਉਹ ਏਐਸਆਈ ਪਿਛਲੇ 20 ਸਾਲਾਂ ਤੋਂ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਦੇ ਵਿੱਚ ਤੈਨਾਤ ਹੈ ਤਾਂ ਉਸਨੇ ਆਪਣੇ ਵੱਲੋਂ ਸੁਰੱਖਿਆ ਸੁਖਬੀਰ ਸਿੰਘ ਬਾਦਲ ਦੀ ਕੀਤੀ। ਉੱਥੇ  ਕਿਤੇ ਵੀ ਕਮਿਸ਼ਨਰ ਦੇ ਕਹਿਣ ਮੁਤਾਬਿਕ 200 ਮੁਲਾਜ਼ਮ ਨਜ਼ਰ ਨਹੀਂ ਆਏ। 

Dec 4, 2024 12:11 PM

ਸਾਬਕਾ ਸੀਐੱਮ ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਨਿੰਦਾ

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ। ਇੱਕ ਬਿਆਨ ਵਿੱਚ, ਕੈਪਟਨ ਅਮਰਿੰਦਰ ਨੇ ਰਾਹਤ ਜ਼ਾਹਰ ਕੀਤੀ ਕਿ ਬਾਦਲ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਗੋਲੀ ਨਹੀਂ ਲੱਗੀ ਅਤੇ ਨਾ ਹੀ ਕੋਈ ਨੁਕਸਾਨ ਹੋਇਆ। 

ਉਨ੍ਹਾਂ ਨੇ ਮੌਕੇ 'ਤੇ ਮੌਜੂਦ ਵਿਅਕਤੀ ਦੀ ਸ਼ਲਾਘਾ ਕੀਤੀ ਜਿਸ ਨੇ ਹਮਲਾਵਰ ਨੂੰ ਕਾਬੂ ਕਰ ਲਿਆ ਅਤੇ ਉਸਦੀ ਬਾਂਹ ਵੀ ਮੋੜ ਦਿੱਤੀ, ਜਿਸ ਕਾਰਨ ਗੋਲੀ ਬਾਦਲ ਨੂੰ ਲੱਗਣ ਤੋਂ ਰੋਕੀ ਗਈ।

ਸਾਬਕਾ ਮੁੱਖ ਮੰਤਰੀ ਨੇ ਕਿਹਾ, ਬਾਦਲ ਨੇ ਅਕਾਲ ਤਖਤ ਤੋਂ ਭੁੱਲਾਂ ਬਖਸ਼ਹਾਇਆਂ ਸਨ ਅਤੇ ਉਸ ਨੂੰ ਸੁਣਾਈ ਗਈ ਤਨਖ਼ਾਹ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਹੀ ਭੁਗਤ ਰਹੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ 'ਤੇ ਹਮਲਾ ਕਰਨ ਵਾਲਿਆਂ ਨੇ ਸਿੱਖ ਮਰਿਆਦਾ ਦੀ ਉਲੰਘਣਾ ਕੀਤੀ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ 1980 ਅਤੇ 1990 ਦੇ ਦਹਾਕੇ ਦੌਰਾਨ ਬਹੁਤ ਨੁਕਸਾਨ ਝੱਲਿਆ ਹੈ ਅਤੇ ਇਹ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਲੋਕਾਂ ਨੂੰ ਉਨ੍ਹਾਂ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ, ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

Dec 4, 2024 11:59 AM

Sukhbir Singh Badal ‘ਤੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ ਦੀ ਕ੍ਰਾਈਮ ਕੁੰਡਲੀ

Dec 4, 2024 11:57 AM

ਸੀਐੱਮ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਨਿੰਦਾ

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ’ਤੇ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ 'ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ 'ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ। 

Dec 4, 2024 11:54 AM

Sukhbir Singh Badal ‘ਤੇ ਫਾਇਰਿੰਗ ਦੀ ਕੋਸ਼ਿਸ਼

Dec 4, 2024 11:41 AM

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸ. ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ’ਤੇ ਲੈਣਾ ਬੇਹੱਦ ਦੁਖਦਾਈ ਅਤੇ ਗ਼ੈਰ-ਇਖਲਾਕੀ ਕਰਵਾਈ ਹੈ। ਹਿੰਸਕ ਪ੍ਰਵਿਰਤੀ ਨਾਲ ਕੀਤਾ ਗਿਆ ਹਮਲਾ ਸ੍ਰੀ ਦਰਬਾਰ ਸਾਹਿਬ ਦੀ ਧਾਰਮਿਕ ਆਭਾ ’ਤੇ ਵੀ ਹਮਲਾ ਕਿਹਾ ਜਾ ਸਕਦਾ ਹੈ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਹ ਪ੍ਰੰਪਰਾ ਰਹੀ ਹੈ ਕਿ ਉਹ ਕਿਸੇ ਵੀ ਪੰਥਕ ਅਵੱਗਿਆ ਦਾ ਨੋਟਿਸ ਲੈ ਕੇ ਧਾਰਮਿਕ ਸਜ਼ਾ ਦਾ ਆਦੇਸ਼ ਕਰਦਾ ਹੈ, ਜਿਸ ਨੂੰ ਨਿਮਾਣੇ ਸਿੱਖ ਵਾਂਗ ਮੰਨਣਾ ਹਰ ਇਕ ਸਿੱਖ ਦਾ ਫ਼ਰਜ਼ ਹੈ। ਅਜਿਹੀ ਹੀ ਪਾਲਣਾ ਆਪਣੀ ਧਾਰਮਿਕ ਤਨਖ਼ਾਹ ਪੂਰੀ ਕਰਨ ਦੌਰਾਨ ਸ. ਸੁਖਬੀਰ ਸਿੰਘ ਬਾਦਲ ਸਮਰਪਤ ਹੋ ਕੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸ. ਬਾਦਲ ’ਤੇ ਹਮਲਾ ਕਰਨਾ ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਅਤੇ ਗ਼ੈਰ-ਮਨੁੱਖੀ ਹਰਕਤ ਹੈ, ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਸਿੱਧੇ ਤੌਰ ’ਤੇ ਤੌਹੀਨ ਹੈ।  

ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਬਾਦਲ ’ਤੇ ਹੋਇਆ ਇਹ ਹਮਲਾ ਪੰਜਾਬ ਸਰਕਾਰ ਅਤੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਅਤੇ ਪੰਜਾਬ ਦੇ ਅਮਨ ਕਾਨੂੰਨ ਦੇ ਹਾਲਾਤਾਂ ’ਤੇ ਵੀ ਵੱਡੇ ਸਵਾਲ ਪੈਦਾ ਕਰਦਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ੁੰਮੇਵਾਰੀ ਨਿਭਾਉਂਦਿਆਂ ਧਾਰਮਿਕ ਸੇਵਾ ਦੌਰਾਨ ਹਰ ਅਕਾਲੀ ਆਗੂ ਦੀ ਸੁਰੱਖਿਆ ਯਕੀਨੀ ਬਣਾਏ।

Dec 4, 2024 11:28 AM

ਇਹ ਸਿਰਫ਼ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਨਹੀਂ...: ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲੇ ਨੂੰ ਲੈ ਕੇ ਕਿਹਾ ਕਿ ਇਹ ਪੰਜ ਸਿੰਘ ਸਾਹਿਬਾਨ ਵਲੋਂ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਨਹੀਂ ਹੈ, ਸਗੋਂ ਇਹ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਧਾਰਮਿਕ ਸਜ਼ਾ ਸੁਣਾਏ ਗਏ ਇੱਕ ਸੇਵਾਦਾਰ, ਜੋ ਕਿ ਸ੍ਰੀ ਦਰਬਾਰ ਸਾਹਿਬ ਦੀ ਡਿਓਡੀ ਦੇ ਬਾਹਰ ਸੇਵਾ ਕਰ ਰਿਹਾ ਹੈ, 'ਤੇ ਹਮਲਾ ਹੈ, ਜਿਸ ਦੀ ਉਹ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ। ਉਨ੍ਹਾਂ ਨਾਲ ਹੀ ਪੰਜਾਬ ਨੂੰ ਤਾੜਨਾ ਕੀਤੀ ਕਿ ਇਸ ਘਟਨਾ ਦੀ ਮੁਸਤੈਦੀ ਤੇ ਬਾਰੀਕੀ ਨਾਲ ਜਾਂਚ ਕੀਤੀ ਜਾਵੇ।

Dec 4, 2024 11:21 AM

ਗਿਆਨੀ ਹਰਪ੍ਰੀਤ ਸਿੰਘ ਨੇ ਹਮਲੇ ਦੀ ਕੀਤੀ ਨਿਖੇਧੀ

ਸੁਖਬੀਰ ਸਿੰਘ ਬਾਦਲ 'ਤੇ ਸੇਵਾ ਦੌਰਾਨ ਹੋਏ ਹਮਲੇ 'ਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਇਸ ਘਟਨਾ ਦੀ ਉਹ ਸਖਤ ਨਿਖੇਧੀ ਕਰਦੇ ਹਨ।

Dec 4, 2024 11:13 AM

ਸੁਖਬੀਰ ਸਿੰਘ ਬਾਦਲ 'ਤੇ ਹਮਲਾਵਰ, ਬੁੜੈਲ ਜੇਲ ਬ੍ਰੇਕ ਕਾਂਡ ਦਾ ਸੀ ਮੁੱਖ ਦੋਸ਼ੀ

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ; ਬੁੜੈਲ ਜੇਲ ਬ੍ਰੇਕ ਦਾ ਮੁੱਖ ਦੋਸ਼ੀ ਨਿਕਲਿਆ ਮੁਲਜ਼ਮ

ਖ਼ਬਰ ਪੜ੍ਹਨ ਲਈ ਕਰੋ ਕਲਿੱਕ...

Dec 4, 2024 11:11 AM

ਕੁੱਝ ਫੁੱਟ ਤੇ ਚੰਦ ਸੈਕਿੰਡ...ਦੇਖੋ ਗੋਲੀ ਤੋਂ ਕਿਵੇਂ ਬਚੇ ਸੁਖਬੀਰ ਸਿੰਘ ਬਾਦਲ...

ਕੁੱਝ ਫੁੱਟ ਤੇ ਚੰਦ ਸੈਕਿੰਡ...ਦੇਖੋ ਗੋਲੀ ਤੋਂ ਕਿਵੇਂ ਬਚੇ ਸੁਖਬੀਰ ਸਿੰਘ ਬਾਦਲ...

Dec 4, 2024 11:10 AM

ਸੁਖਬੀਰ ਸਿੰਘ ਬਾਦਲ 'ਤੇ ਹਮਲੇ ਦੀ ਚਹੁੰ-ਤਰਫਾ ਨਿਖੇਧੀ

ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲੇ ਦੀ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ, ਘੱਟ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਇੱਕ ਨਿਮਾਣੇ ਸਿੱਖ ਵੱਜੋਂ ਸੇਵਾ ਨਿਭਾਅ ਰਹੇ ਸਨ, ਭਾਵੇਂ ਕਿਸੇ ਨੂੰ ਵੀ ਸੁਖਬੀਰ ਸਿੰਘ ਬਾਦਲ ਨਾਲ ਨਫਰਤ ਹੋ ਸਕਦੀ ਹੈ, ਪਰ ਅਜਿਹਾ ਘਟਨਾਕ੍ਰਮ ਦੀ ਸਖਤ ਨਿਖੇਧੀ ਕੀਤੀ ਜਾਣੀ ਬਣਦੀ ਹੈ। ਉਨ੍ਹਾਂ ਕਿਹਾ ਕਿ ਹਮਲਾਵਰ ਨਾਰਾਇਣ ਸਿੰਘ ਚੌੜਾ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

ਇਸਤੋਂ ਇਲਾਵਾ ਭਾਜਪਾ ਦੇ ਸੀਨੀਅਰ ਆਗੂ ਵਿਜੈ ਸਾਂਪਲਾ, ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ, ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਆਦਿ ਨੇ ਵੀ ਹਮਲੇ ਦੀ ਸਖਤ ਨਿਖੇਧੀ ਕੀਤੀ ਹੈ।

Dec 4, 2024 11:10 AM

ਸ੍ਰੀ ਦਰਬਾਰ ਸਾਹਿਬ ਪਹੁੰਚੇ ਸਾਂਸਦ ਹਰਸਿਮਰਤ ਕੌਰ ਬਾਦਲ

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਮਗਰੋਂ ਸਾਂਸਦ ਹਰਸਿਮਰਤ ਕੌਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ ਹਨ। 

Dec 4, 2024 11:09 AM

ਹਮਲੇ ਨੂੰ ਲੈ ਕੇ ਪੁਲਿਸ ਦਾ ਬਿਆਨ ਆਇਆ ਸਾਹਮਣੇ

ਹਮਲੇ ਬਾਰੇ ਪੁਲਿਸ ਕਮਿਸ਼ਨਰ ਦਾ ਕਹਿਣਾ ਹੈ ਕਿ ਇਹ ਪੁਲਿਸ ਦੀ ਚੌਕਸੀ ਸੀ ਕਿ ਮੁਲਾਜ਼ਮ ਰਛਪਾਲ ਸਿੰਘ ਨੇ ਤੁਰੰਤ ਇਸ ਹਮਲੇ ਨੂੰ ਨਾਕਾਮ ਕਰ ਦਿੱਤਾ। ਉਨ੍ਹਾਂ ਕਿਹਾ ਕਿ ਹਮਲਾਵਰ ਨਾਰਾਇਣ ਸਿੰਘ ਚੌੜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਪੂਰੇ ਪ੍ਰਬੰਧ ਹਨ ਅਤੇ ਪੌਣੇ 200 ਦੇ ਲਗਭਗ ਸੁਰੱਖਿਆ ਕਰਮਚਾਰੀ ਕੰਪਲੈਕਸ 'ਚ ਮੌਜੂਦ ਹਨ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਪੁਲਿਸ ਦਾ ਪੂਰਾ ਸਾਥ ਦਿੱਤਾ ਜਾਵੇ ਅਤੇ ਸ਼ਾਂਤੀ ਬਣਾਈ ਰੱਖੀ ਜਾਵੇ।

Dec 4, 2024 11:09 AM

Sukhbir Badal ‘ਤੇ Attack ਦੀ Super Exclusive Video

Dec 4, 2024 11:09 AM

ਡਾ. ਦਲਜੀਤ ਸਿੰਘ ਚੀਮਾ ਨੇ ਹਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ

ਡਾ. ਦਲਜੀਤ ਸਿੰਘ ਚੀਮਾ ਨੇ ਇਸ ਹਮਲੇ ਨੂੰ ਲੈ ਕੇ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ 'ਤੇ ਉਨ੍ਹਾਂ ਨੂੰ ਹੁਣ ਭਰੋਸਾ ਨਹੀਂ ਰਿਹਾ ਹੈ, ਕਿਉਂਕਿ ਇਹ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਖਤਮ ਕਰਨ ਦੀ ਇੱਕ ਕੋਸ਼ਿਸ਼ ਤਹਿਤ ਹਮਲਾ ਸੀ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਪੰਜਾਬ ਨੂੰ ਮੁੜ ਪੁਰਾਣਾ ਸਮਾਂ ਯਾਦ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਇਸ ਹਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦੇ ਹਨ। 

Dec 4, 2024 11:08 AM

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਪੁਲਿਸ 'ਤੇ ਚੁੱਕੇ ਸਵਾਲ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਜਾਨਲੇਵਾ ਹਮਲਾ ਨੇ ਪੰਜਾਬ 'ਚ ਕਾਨੂੰਨ ਦੀ ਸਥਿਤੀ ਨੂੰ ਮੁੜ ਇੱਕ ਵਾਰ ਸਵਾਲਾਂ ਦੇ ਘੇਰੇ ਵਿੱਚ ਖੜਾ ਕਰ ਦਿੱਤਾ ਹੈ। ਅਕਾਲੀ ਆਗੂ 'ਤੇ ਜਾਨਲੇਵਾ ਹਮਲੇ ਦੀ ਵੱਖ ਵੱਖ ਪਾਰਟੀ ਆਗੂਆਂ ਨੇ ਜ਼ੋਰਦਾਰ ਨਿਖੇਧੀ ਕੀਤੀ ਹੈ, ਉਥੇ ਸ਼੍ਰੋਮਣੀ ਅਕਾਲੀ ਦਲ ਨੇ ਇਸ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ 'ਤੇ ਸਵਾਲ ਚੁੱਕੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਅਤੇ ਡਾ. ਦਲਜੀਤ ਸਿੰਘ ਸਮੇਤ ਆਗੂਆਂ ਨੇ ਇਸ ਹਮਲੇ ਦੀ ਸਖ਼ਤ ਤੇ ਤਿੱਖੀ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ, ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਆਗੂਆਂ ਨੇ ਕਿਹਾ ਕਿ ਇਹ ਸਭ ਤੋਂ ਪਤਾ ਸੀ ਕਿ ਸੁਖਬੀਰ ਸਿੰਘ ਬਾਦਲ ਇਥੇ ਮੌਜੂਦ ਹਨ ਅਤੇ ਇਹ ਵਿਅਕਤੀ ਹਮਲਾਵਰ ਇਥੇ ਬੀਤੇ ਦਿਨ ਵੀ ਜਦ ਵੇਖਿਆ ਗਿਆ ਅਤੇ ਸੰਕੇਤ ਸਨ ਕਿ ਕੋਈ ਹਮਲਾ ਹੋ ਸਕਦਾ ਹੈ ਤਾਂ ਫਿਰ ਇਸ ਨੂੰ ਲੈ ਕੇ ਇੰਨੀ ਢਿੱਲ ਕਿਉਂ ਵਰਤੀ ਗਈ?

Firing on Sukhbir Singh Badal : ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਗੋਲੀਬਾਰੀ ਦੀ ਵੱਡੀ ਖ਼ਬਰ ਹੈ। ਮੁਲਜ਼ਮ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਨਿਭਾਅ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ ਕੀਤਾ ਗਿਆ। ਹਾਲਾਂਕਿ ਸੁਖਬੀਰ ਸਿੰਘ ਬਾਦਲ ਦਾ ਵਾਲ-ਵਾਲ ਬਚਾਅ ਹੋ ਗਿਆ।

ਹਮਲੇ ਦੀ ਸਾਹਮਣੇ ਆਈ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਸ਼ਖ਼ਸ ਹੌਲੀ-ਹੌਲੀ ਸੁਖਬੀਰ ਸਿੰਘ ਬਾਦਲ ਵੱਲ ਆ ਰਿਹਾ ਸੀ ਅਤੇ ਅਚਾਨਕ ਆਪਣੀ ਜੇਬ ਵਿਚੋਂ ਪਿਸਤੌਲ ਕੱਢ ਲਈ ਪਰ ਇਸ ਤੋਂ ਪਹਿਲਾਂ ਕਿ ਉਹ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਂਦਾ, ਇੱਕ ਸੇਵਾਦਾਰ ਨੇ ਮੌਕੇ 'ਤੇ ਵੇਖ ਕੇ ਤੁਰੰਤ ਉਸ ਦਾ ਹੱਥ ਫੜ ਲਿਆ ਅਤੇ ਹੱਥ ਉਪਰ ਕਰ ਦਿੱਤਾ, ਜਿਸ ਦੌਰਾਨ ਫਾਇਰ ਹਵਾ ਵਿੱਚ ਚਲ ਗਿਆ।


ਉਪਰੰਤ ਸੁਰੱਖਿਆ ਕਰਮੀਆਂ ਨੇ ਤੁਰੰਤ ਹਮਲਾਵਰ ਨੂੰ ਕਾਬੂ ਕਰ ਲਿਆ। ਪਰੰਤੂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਇੰਨੀ ਵੱਡੀ ਭੀੜ ਵਿੱਚ ਗੋਲੀਆਂ ਚੱਲਣ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ, ਕਿਉਂਕਿ ਗੋਲੀਬਾਰੀ 'ਚ ਕਿਸੇ ਦੀ ਵੀ ਜਾਨ ਜਾ ਸਕਦੀ ਸੀ।

ਹਮਲਾਵਰ ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਨਾਰਾਇਣ ਸਿੰਘ ਚੌੜਾ ਦੱਸਿਆ ਜਾ ਰਿਹਾ ਹੈ, ਜਿਸ ਨੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀ ਚਲਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਸ਼ਖਸ ਬੀਤੇ ਦਿਨ ਵੀ ਇਥੇ ਸ੍ਰੀ ਦਰਬਾਰ ਸਾਹਿਬ ਵਿੱਚ ਮੌਜੂਦ ਸੀ ਅਤੇ ਸੁਖਬੀਰ ਸਿੰਘ ਬਾਦਲ 'ਤੇ ਹਮਲੇ ਦੀ ਫਿਰਾਕ ਵਿੱਚ ਸੀ।

ਹਾਲਾਂਕਿ, ਇੰਨੀ ਵੱਡੇ ਜਾਨਲੇਵਾ ਹਮਲੇ ਪਿੱਛੋਂ ਵੀ ਸੁਖਬੀਰ ਸਿੰਘ ਬਾਦਲ ਚੜ੍ਹਦੀ ਕਲਾ ਵਿੱਚ ਹਨ ਅਤੇ ਮੁੜ ਤੋਂ ਸੇਵਾ ਸ਼ੁਰੂ ਕਰ ਦਿੱਤੀ ਹੈ।

ਸ਼੍ਰੋਮਣੀ ਅਕਾਲੀ ਦਲ ਆਗੂਆਂ ਨੇ ਹਮਲੇ ਨੂੰ ਲੈ ਕੇ ਸਰਕਾਰ ਤੇ ਪੁਲਿਸ 'ਤੇ ਚੁੱਕੇ ਸਵਾਲ

ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਅਤੇ ਡਾ. ਦਲਜੀਤ ਸਿੰਘ ਸਮੇਤ ਆਗੂਆਂ ਨੇ ਇਸ ਹਮਲੇ ਦੀ ਸਖ਼ਤ ਤੇ ਤਿੱਖੀ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ, ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਆਗੂਆਂ ਨੇ ਕਿਹਾ ਕਿ ਇਹ ਸਭ ਤੋਂ ਪਤਾ ਸੀ ਕਿ ਸੁਖਬੀਰ ਸਿੰਘ ਬਾਦਲ ਇਥੇ ਮੌਜੂਦ ਹਨ ਅਤੇ ਇਹ ਵਿਅਕਤੀ ਹਮਲਾਵਰ ਇਥੇ ਬੀਤੇ ਦਿਨ ਵੀ ਜਦ ਵੇਖਿਆ ਗਿਆ ਅਤੇ ਸੰਕੇਤ ਸਨ ਕਿ ਕੋਈ ਹਮਲਾ ਹੋ ਸਕਦਾ ਹੈ ਤਾਂ ਫਿਰ ਇਸ ਨੂੰ ਲੈ ਕੇ ਇੰਨੀ ਢਿੱਲ ਕਿਉਂ ਵਰਤੀ ਗਈ?

- PTC NEWS

Top News view more...

Latest News view more...

PTC NETWORK