Atul Subhash Suicide Case : AI ਇੰਜੀਨੀਅਰ ਖੁਦਕੁਸ਼ੀ ਮਾਮਲੇ ’ਚ ਵੱਡੀ ਕਾਰਵਾਈ, ਪੁਲਿਸ ਨੇ ਪਤਨੀ ਨਿਕਿਤਾ ਸਿੰਘਾਨੀਆ ਨੂੰ ਕੀਤਾ ਗ੍ਰਿਫਤਾਰ
Atul Subhash Suicide Case : ਬੇਂਗਲੁਰੂ 'ਚ ਆਪਣੀ ਪਤਨੀ ਵੱਲੋਂ ਤੰਗ ਪ੍ਰੇਸ਼ਾਨ ਕਰਨ ਕਾਰਨ ਕਥਿਤ ਤੌਰ 'ਤੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੇ ਏਆਈ ਇੰਜੀਨੀਅਰ ਅਤੁਲ ਸੁਭਾਸ਼ ਦੀ ਪਤਨੀ ਨਿਕਿਤਾ ਸਿੰਘਾਨੀਆ ਨੂੰ ਐਤਵਾਰ ਨੂੰ ਹਰਿਆਣਾ ਦੇ ਗੁਰੂਗ੍ਰਾਮ ਤੋਂ ਬੇਂਗਲੁਰੂ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਨਿਕਿਤਾ ਦੀ ਮਾਂ ਅਤੇ ਭਰਾ ਨੂੰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਅਤੁਲ ਦੀ ਪਤਨੀ ਨਿਕਿਤਾ ਸਿੰਘਾਨੀਆ ਨੂੰ ਹਰਿਆਣਾ ਦੇ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸਦੀ ਮਾਂ ਨਿਸ਼ਾ ਅਤੇ ਭਰਾ ਅਨੁਰਾਗ ਨੂੰ ਆਤਮ ਹੱਤਿਆ ਲਈ ਉਕਸਾਉਣ ਦੇ ਮਾਮਲੇ ਵਿੱਚ ਪ੍ਰਯਾਗਰਾਜ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇੱਕ ਹੋਰ ਪੁਲਿਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਉਸ 'ਤੇ ਅਤੁਲ ਵਿਰੁੱਧ ਕੇਸ ਵਾਪਸ ਲੈਣ ਲਈ 3 ਕਰੋੜ ਰੁਪਏ ਅਤੇ ਬੇਟੇ ਨੂੰ ਮਿਲਣ ਦੇ ਹੱਕ ਲਈ 30 ਲੱਖ ਰੁਪਏ ਦੀ ਮੰਗ ਕਰਨ ਦਾ ਦੋਸ਼ ਹੈ।
ਜ਼ਿਕਰਯੋਗ ਹੈ ਕਿ 34 ਸਾਲਾ ਇੰਜੀਨੀਅਰ ਅਤੁਲ ਸੁਭਾਸ਼ ਨੇ 9 ਦਸੰਬਰ ਨੂੰ ਬੇਂਗਲੁਰੂ 'ਚ ਕਥਿਤ ਤੌਰ 'ਤੇ ਆਪਣੀ ਪਤਨੀ ਅਤੇ ਉਸ ਦੇ ਪਰਿਵਾਰ ਤੋਂ ਤੰਗ ਪ੍ਰੇਸ਼ਾਨ ਹੋਣ ਕਾਰਨ ਖੁਦਕੁਸ਼ੀ ਕਰ ਲਈ ਸੀ। ਨਿਕਿਤਾ, ਉਸ ਦੀ ਮਾਂ ਨਿਸ਼ਾ, ਭਰਾ ਅਨੁਰਾਗ ਅਤੇ ਚਾਚਾ ਸੁਸ਼ੀਲ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Diljit Dosanjh Not Follow Advisory : ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿਲਜੀਤ ਦੋਸਾਂਝ ਦਾ ਤਗੜਾ ਜਵਾਬ; ਨਹੀਂ ਮੰਨੀ ਐਡਵਾਈਜ਼ਰੀ, ਗਾਏ ਇਹ ਗੀਤ
- PTC NEWS