Mon, Mar 31, 2025
Whatsapp

ਬਾਬਾ ਤਰਸੇਮ ਸਿੰਘ ਕਤਲ ਕਾਂਡ ਦਾ ਮੁੱਖ ਦੋਸ਼ੀ ਐਨਕਾਊਂਟਰ 'ਚ ਢੇਰ, ਦੂਜਾ ਫਰਾਰ

Reported by:  PTC News Desk  Edited by:  Aarti -- April 09th 2024 08:33 AM
ਬਾਬਾ ਤਰਸੇਮ ਸਿੰਘ ਕਤਲ ਕਾਂਡ ਦਾ ਮੁੱਖ ਦੋਸ਼ੀ ਐਨਕਾਊਂਟਰ 'ਚ ਢੇਰ, ਦੂਜਾ ਫਰਾਰ

ਬਾਬਾ ਤਰਸੇਮ ਸਿੰਘ ਕਤਲ ਕਾਂਡ ਦਾ ਮੁੱਖ ਦੋਸ਼ੀ ਐਨਕਾਊਂਟਰ 'ਚ ਢੇਰ, ਦੂਜਾ ਫਰਾਰ

BaBa Tarsem Singh Murder Killed: ਮੰਗਲਵਾਰ ਸਵੇਰੇ ਇਮਲੀ ਖੇੜਾ ਰੋਡ 'ਤੇ ਪੁਲਸ ਦੀ ਬਾਈਕ ਸਵਾਰ ਬਦਮਾਸ਼ਾਂ ਨਾਲ ਮੁਕਾਬਲਾ ਹੋਇਆ, ਜਿਸ 'ਚ ਇਕ ਬਦਮਾਸ਼ ਮੌਕੇ 'ਤੇ ਹੀ ਮਾਰਿਆ ਗਿਆ। ਜਦਕਿ ਦੂਜਾ ਫਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਮੌਕੇ 'ਤੇ ਹੀ ਮਾਰਿਆ ਗਿਆ ਬਦਮਾਸ਼ ਊਧਮ ਸਿੰਘ ਨਗਰ ਦੇ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਬਾਬਾ ਤਰਸੇਮ ਸਿੰਘ ਦੇ ਕਤਲ 'ਚ ਸ਼ਾਮਲ ਸੀ।

ਦੱਸ ਦਈਏ ਕਿ 28 ਮਾਰਚ ਨੂੰ ਸ੍ਰੀ ਨਾਨਕਮੱਤਾ ਸਾਹਿਬ ਗੁਰਦੁਆਰਾ ਡੇਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਨੂੰ ਗੋਲੀ ਮਾਰ ਕੇ ਮਾਰਨ ਵਾਲੇ ਅਮਰਜੀਤ ਸਿੰਘ ਨੂੰ ਉੱਤਰਾਖੰਡ ਐਸਟੀਐਫ ਅਤੇ ਹਰਿਦੁਆਰ ਪੁਲਿਸ ਨੇ ਭਗਵਾਨਪੁਰ ਥਾਣਾ ਖੇਤਰ ਵਿੱਚ ਹੋਏ ਮੁਕਾਬਲੇ ਵਿੱਚ ਮਾਰ ਦਿੱਤਾ ਹੈ। ਦੂਜਾ ਮੁਲਜ਼ਮ ਫਰਾਰ ਹੋ ਗਿਆ ਹੈ ਅਤੇ ਐਸਟੀਐਫ ਅਤੇ ਪੁਲੀਸ ਉਸ ਦੀ ਭਾਲ ਵਿੱਚ ਜੁਟੀ ਹੋਈ ਹੈ।


ਪੁਲਿਸ ਮੁਤਾਬਕ ਸੋਮਵਾਰ ਸਵੇਰੇ ਭਗਵਾਨਪੁਰ ਪੁਲਸ ਸਟੇਸ਼ਨ ਦੀ ਟੀਮ ਇਮਲੀ ਖੇੜਾ ਰੋਡ 'ਤੇ ਇਕ ਢਾਬੇ ਨੇੜੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲੀਸ ਨੇ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਕਲਿਆਰ ਵੱਲ ਭੱਜਣ ਲੱਗੇ। ਸ਼ੱਕ ਪੈਣ ’ਤੇ ਪੁਲੀਸ ਨੇ ਉਨ੍ਹਾਂ ਦਾ ਪਿੱਛਾ ਕੀਤਾ। ਕੁਝ ਦੂਰ ਜਾ ਕੇ ਪੁਲਿਸ ਨੇ ਦੋਵਾਂ ਬਦਮਾਸ਼ਾਂ ਨੂੰ ਘੇਰ ਲਿਆ ਅਤੇ ਬਦਮਾਸ਼ਾਂ ਨੇ ਪੁਲਿਸ 'ਤੇ ਹਮਲਾ ਕਰ ਦਿੱਤਾ।

ਕਾਬਿਲੇਗੌਰ ਹੈ ਕਿ 28 ਮਾਰਚ ਨੂੰ ਦੋਵਾਂ ਹਮਲਾਵਰਾਂ ਨੇ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਸ ਨੂੰ ਬਹੁਤ ਨੇੜਿਓਂ ਗੋਲੀ ਮਾਰੀ ਗਈ ਸੀ। ਘਟਨਾ ਸਮੇਂ ਤਰਨਤਾਰਨ ਦਾ ਰਹਿਣ ਵਾਲਾ ਸਰਬਜੀਤ ਸਿੰਘ ਬਾਈਕ ਚਲਾ ਰਿਹਾ ਸੀ, ਜਦਕਿ ਉਸ ਦੇ ਪਿੱਛੇ ਅਮਰਜੀਤ ਸਿੰਘ ਉਰਫ ਬਿੱਟੂ ਬੈਠਾ ਸੀ। ਇਸ ਕਤਲ ਕੇਸ ਵਿੱਚ ਅਮਰਜੀਤ ਸਿੰਘ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ: Chaitra Navratri 2024: ਨਵਰਾਤਰੀ ਦੇ ਵਰਤ ਦੌਰਾਨ ਕੀ ਖਾਣਾ ਚਾਹੀਦਾ ਹੈ ਕੀ ਨਹੀਂ, ਜਾਣੋ ਇੱਥੇ

-

Top News view more...

Latest News view more...

PTC NETWORK