ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਜਾਜ ਕੰਪਨੀ ਵੱਲੋਂ ਮੋਟਰਸਾਈਕਲ ਭੇਟ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਬਜਾਜ ਕੰਪਨੀ ਵੱਲੋਂ ਇਕ ਮੋਟਰਸਾਈਕਲ ਫਰੀਡਮ 125 (ਸੀਐਨਜੀ) ਭੇਟ ਕੀਤਾ ਗਿਆ, ਜਿਸ ਦੀਆਂ ਚਾਬੀਆਂ ਬਜਾਜ ਕੰਪਨੀ ਦੇ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਸੌਂਪੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਵੱਲੋਂ ਸ਼ਰਧਾ ਅਰਪਨ ਕਰਦਿਆਂ ਵੱਖ-ਵੱਖ ਤਰ੍ਹਾਂ ਸੇਵਾਵਾਂ ਵਿਚ ਹਿੱਸਾ ਪਾਇਆ ਜਾਂਦਾ ਹੈ ਅਤੇ ਬਹੁਤ ਸਾਰੀਆਂ ਕੰਪਨੀਆਂ ਵੱਲੋਂ ਆਪਣੇ ਨਵੇਂ ਵਹੀਕਲ ਵੀ ਭੇਟ ਕੀਤੇ ਜਾਂਦੇ ਹਨ। ਇਸੇ ਤਹਿਤ ਹੀ ਅੱਜ ਬਜਾਜ ਕੰਪਨੀ ਵੱਲੋਂ ਇਕ ਨਵਾਂ ਮੋਟਰਸਾਈਕਲ ਭੇਟਾ ਕਰਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਹੈ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਬਜਾਜ ਕੰਪਨੀ ਦੇ ਰੀਜਨਲ ਮੈਨੇਜਰ ਮਨਪ੍ਰੀਤ ਸਿੰਘ ਬਿੰਦਰਾ ਤੇ ਹੋਰ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਇੰਚਾਰਜ ਮੇਜਰ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਬਜਾਜ ਕੰਪਨੀ ਵੱਲੋਂ ਹਰਦੀਪ ਸਿੰਘ ਨਲਵਾ ਤੇ ਪੰਜਾਬ ਭਰ ਦੇ ਵੱਖ-ਵੱਖ ਡੀਲਰ ਵੀ ਮੌਜੂਦ ਸਨ।
- PTC NEWS