Odisha Train Accident: ਓਡੀਸ਼ਾ 'ਚ ਸ਼ੁੱਕਰਵਾਰ ਸ਼ਾਮ ਨੂੰ ਹੋਏ ਭਿਆਨਕ ਰੇਲ ਹਾਦਸਾ ਵਾਪਰਿਆਂ ਜਿਸ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 238 ਹੋ ਗਈ ਹੈ। ਇਸ ਦੇ ਨਾਲ ਹੀ ਕਰੀਬ 900 ਲੋਕ ਜ਼ਖਮੀ ਹੋਏ ਹਨ।
PM Modi convenes meeting to review Odisha triple train accident
Read @ANI Story | https://t.co/dO7IcnNS9M#PMNarendraModi #OdishaTrainAccident #Odisha pic.twitter.com/n7UKKzrRWn
— ANI Digital (@ani_digital) June 3, 2023
 <script async src=https://platform.twitter.com/widgets.js charset=utf-8></script>PM ਮੋਦੀ ਨੇ ਸੱਦੀ ਐਮਰਜੈਂਸੀ ਮੀਟਿੰਗਉੱਥੇ ਹੀ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ 'ਤੇ ਵਿਸ਼ੇਸ਼ ਮੀਟਿੰਗ ਬੁਲਾਈ ਹੈ। ਉਹ ਹਾਦਸੇ ਦੀ ਤਾਜ਼ਾ ਸਥਿਤੀ ਬਾਰੇ ਚਰਚਾ ਕਰਨਗੇ।ਮ੍ਰਿਤਕਾਂ ਤੇ ਜ਼ਖਮੀਆਂ ਲਈ ਮੁਆਵਜੇ ਦਾ ਐਲਾਨਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪੀੜਤ ਪਰਿਵਾਰਾਂ ਨੂੰ ਸਹਾਇਤਾ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਅਤੇ ਜ਼ਖਮੀਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 50,000 ਰੁਪਏ ਦਾ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੁੱਖ ਸਕੱਤਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਰਹਿ ਕੇ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ। ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ ਅਤੇ ਬਚਾਅ ਕਾਰਜਾਂ 'ਚ ਫੌਜ ਨੂੰ ਵੀ ਤੈਨਾਤ ਕੀਤਾ ਗਿਆ ਹੈ। ਭਾਰਤੀ ਫੌਜ ਦੇ ਕਰਨਲ ਐਸਕੇ ਦੱਤਾ ਨੇ ਦੱਸਿਆ ਕਿ ਫੌਜ ਬੀਤੀ ਰਾਤ ਤੋਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀ ਹੋਈ ਹੈ ਅਤੇ ਕੋਲਕਾਤਾ ਤੋਂ ਫੌਜ ਦੇ ਹੋਰ ਜਵਾਨ ਬੁਲਾਏ ਗਏ ਹਨ।ਰੇਲਵੇ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ ਦੱਸ ਦਈਏ ਕਿ ਕੋਰੋਮੰਡਲ ਐਕਸਪ੍ਰੈਸ (12841-ਅੱਪ), ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈਸ ਅਤੇ ਇੱਕ ਮਾਲ ਗੱਡੀ ਸਟੇਸ਼ਨ ਦੇ ਨੇੜੇ ਟਕਰਾ ਗਈ ਸੀ। ਜਿਸ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਨਾਲ ਹੀ ਰੇਲਵੇ ਨੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ।ਐਮਰਜੈਂਸੀ ਕੰਟਰੋਲ ਰੂਮ: 6782262286ਹਾਵੜਾ: 033-26382217ਖੜਗਪੁਰ: 8972073925, 9332392339ਬਾਲਾਸੋਰ: 8249591559, 7978418322ਕੋਲਕਾਤਾ ਸ਼ਾਲੀਮਾਰ: 9903370746
#WATCH | The site of the horrific #BalasoreTrainAccident in Odisha where a collision between three trains left 233 dead & around 900 injured. Railways Minister Ashwini Vaishnaw is taking stock of the situation at the spot as search & rescue operation continues. 
An ex-gratia of… pic.twitter.com/oTpbba338N
— ANI (@ANI) June 3, 2023
 <script async src=https://platform.twitter.com/widgets.js charset=utf-8></script>ਰੇਲ ਮੰਤਰੀ ਨੇ ਘਟਨਾ ਸਥਾਨ ਦਾ ਲਿਆ ਜਾਇਜਾ ਇਸ ਤੋਂ ਇਲਾਵਾ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ। ਜਿੱਥੇ ਬਚਾਅ ਕਾਰਜ ਚੱਲ ਰਿਹਾ ਹੈ।
ओडिशा के बालासोर में हुए ट्रेन हादसे की दुर्भाग्यपूर्ण खबर सुनकर काफी दुख हुआ...हादसे में सैंकड़ों लोग अपनी जान गंवा चुके हैं...शोकाकुल परिवारों के साथ मेरी गहरी संवेदनाएं हैं...
भगवान से प्रार्थना है कि दुर्घटना में घायल हुए लोग जल्द स्वस्थ हों.... https://t.co/o0REt9belp
— Bhagwant Mann (@BhagwantMann) June 3, 2023
 <script async src=https://platform.twitter.com/widgets.js charset=utf-8></script>ਮੁੱਖ ਮੰਤਰੀ ਭਗਵੰਤ ਮਾਨ ਨੇ ਜਤਾਇਆ ਦੁੱਖ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਦਸੇ ‘ਤੇ ਦੁੱਖ ਜਾਹਿਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਓਡੀਸ਼ਾ ਦੇ ਬਾਲਾਸੋਰ ਵਿੱਚ ਹੋਏ ਰੇਲ ਹਾਦਸੇ ਦੀ ਮੰਦਭਾਗੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਹਾਦਸੇ ਵਿੱਚ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਹਾਦਸੇ ਵਿੱਚ ਜ਼ਖਮੀ ਹੋਏ ਲੋਕ ਜਲਦੀ ਠੀਕ ਹੋ ਜਾਣ।ਇਹ ਵੀ ਪੜ੍ਹੋ: ਓਡੀਸ਼ਾ 'ਚ ਐਕਸਪ੍ਰੈੱਸ ਰੇਲਗੱਡੀ ਦੀ ਮਾਲਗੱਡੀ ਨਾਲ ਟੱਕਰ ਮਗਰੋਂ 900 ਤੋਂ ਵਧ ਲੋਕ ਜ਼ਖਮੀ, 230 ਤੋਂ ਵਧ ਦੀ ਮੌਤ